← ਪਿਛੇ ਪਰਤੋ
ਕਾਂਗਰਸ ਪਾਰਟੀ ਗੁਰਦਾਸਪੁਰ ਦੀ ਲੋਕ ਸਭਾ ਚੋਣ ਡੰਕੇ ਦੀ ਚੋਟ 'ਤੇ ਜਿੱਤੇਗੀ : ਰਕੇਸ ਬਬਲੀ, ਕਿਸ਼ਨ ਚੰਦਰ ਮਹਾਜਨ ਕ੍ਰਿਸ਼ਨ ਚੰਦਰ ਪਠਾਨਕੋਟ : ਅੱਜ ਜਿਲਾ ਕਾਂਗਰਸ ਕਮੇਟੀ ਪਠਾਨਕੋਟ ਦੇ ਸੀਨੀਅਰ ਉਪ ਪ੍ਰਧਾਨ ਅਤੇ ਕੌਂਸਲਰ ਰਕੇਸ ਬੱਬਲੀ ਅਤੇ ਕਾਂਗuਰਸ ਪਾਰਟੀ ਦੇ ਸੀਨੀਅਰ ਆਗੂ ਕਿਸ਼ਨ ਚੰਦਰ ਮਹਾਜਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਜਿਸ ਵਿਚ ਮਹਿਗਾਈ, ਬੇਰੁਜ਼ਗਾਰੀ ਆਦਿ ਮੁੱਦਿਆਂ ਤੋਂ ਦੇਸ਼ ਦੀ ਜਨਤਾ ਤੰਗ ਆ ਚੁੱਕੀ ਹੈ ਇਸ ਲਈ ਦੇਸ਼ ਦੀ ਜਨਤਾ ਹੁਣ ਦੇਸ਼ ਵਿੱਚ ਕਾਂਗਰਸ ਸਰਕਾਰ ਦੇਖਣੀ ਚਾਹੁੰਦੀ ਹੈ ਬੱਬਲੀ ਅਤੇ ਮਹਾਜ਼ਨ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਜਿਸ ਵੀ ਟਕਸਾਲੀ ਕਾਂਗਰਸੀ ਪਰਿਵਾਰ ਨੂੰ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਟਿਕਟ ਨਾਲ ਨਿਵਾਜੇਗੀ ਉਸ ਨੂੰ ਲੋਕ ਸਭਾ ਚੋਣਾਂ ਵਿੱਚ ਵੱਡੀ ਲੀਡ ਨਾਲ ਜਿਤਾ ਕਿ ਦੇਸ਼ ਦੀ ਸੰਸਦ ਵਿੱਚ ਭੇਜਾਂਗੇ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਕਾਂਗਰਸ ਪਾਰਟੀ ਦੇ ਵਰਕਰ ਅਤੇ ਅਹੁਦੇਦਾਰ ਇਸ ਜਿੱਤ ਲਈ ਪੂਰੀ ਤਰਾਂ ਕਾਂਗਰਸ ਪਾਰਟੀ ਦੀ ਜਿੱਤ ਲਈ ਪੂਰੇ ਜੋਸ਼ੋ ਖਰੋਸ਼ ਨਾਲ ਜ਼ਮੀਨੀ ਪੱਧਰ ਤੇ ਕੰਮ ਕਰ ਰਹੇ ਹਨ ਤੇ ਆਪਣੇ ਲੀਡਰਾਂ ਦੇ ਹਰ ਹੁਕਮ ਦੀ ਪੂਰੀ ਤਨਦੇਹੀ ਨਾਲ ਪਾਲਣਾ ਕਰ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਕਾਂਗਰਸ ਪਾਰਟੀ ਦੇ ਹਰ ਹੁਕਮ ਦੀ ਪਾਲਣਾ ਕਰਾਂਗੇ
Total Responses : 982