ਮਲੇਰਕੋਟਲਾ: ਮਾਡਰਨ ਕਾਲਜ ਆਫ਼ ਐਜੂਕੇਸ਼ਨ ਸ਼ੇਰਗੜ੍ਹ ਚੀਮਾਂ ਵਿਖੇ ਸਵੀਪ ਗਤੀਵਿਧੀਆਂ ਤਹਿਤ ਮੋਕ ਪੋਲ "Mock Poll"
- ਲੋਕ ਸਭਾ ਚੋਣਾਂ 2024-
- ਮਾਡਰਨ ਕਾਲਜ ਆਫ਼ ਐਜੂਕੇਸ਼ਨ ਸੇ਼ਰਗੜ੍ਹ ਚੀਮਾਂ ਵਿਖੇ ਕਾਲਜ ਦੇ ਵਿਦਿਆਰਥੀਆਂ ਨੂੰ ਚੋਣ ਪ੍ਰਤੀਕ੍ਰਿਆਂ ਤੋ ਅਵਗਤ ਕਰਵਾਉਣ ਲਈ ਸਵੀਪ ਗਤੀਵਿਧੀਆਂ ਤਹਿਤ ਮੋਕ ਪੋਲ" Mock Poll " ਦਾ ਆਯੌਜਨ
- ਮੋਕ ਪੋਲ ਕਰਵਾਉਣ ਦਾ ਮਕਸਦ ਵਿਦਿਆਰਥੀਆਂ ਨੂੰ ਚੋਣ ਪ੍ਰਕਿਰਿਆ ਸਬੰਧੀ ਜਾਗਰੂਕ ਕਰਨਾ- ਸਵੀਪ ਇੰਚਾਰਜ ਰਜਨਦੀਪ ਕੌਰ
ਮੁਹੰਮਦ ਇਸਮਾਈਲ ਏਸ਼ੀਆ
ਮਲੇਰਕੋਟਲਾ 25 ਅਪ੍ਰੈਲ :2024 - ਲੋਕ ਸਭਾ ਚੋਣਾਂ 2024 ਵਿੱਚ ਵੋਟਰਾਂ ਅਤੇ ਨੌਜਵਾਨ ਵੋਟਰਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਵੀਪ ਗਤੀਵਿਧੀਆਂ ਅਧੀਨ ਅੱਜ ਮਾਡਰਨ ਕਾਲਜ ਆਫ਼ ਐਜੂਕੇਸ਼ਨ ਸੇ਼ਰਗੜ੍ਹ ਚੀਮਾਂ ਵਿਖੇ ਕਾਲਜ ਦੇ ਵਿਦਿਆਰਥੀਆਂ ਨੂੰ ਚੋਣ ਪ੍ਰਤੀਕ੍ਰਿਆਂ ਤੋ ਅਵਗਤ ਕਰਵਾਉਣ ਲਈ ਮੋਕ ਪੋਲ" Mock Poll " ਕਰਵਾਈ ਗਈ। ਇਸ ਮੋਕ ਪੋਲ ਵਿੱਚ ਬੀ.ਐਡ.ਭਾਗ (ਪਹਿਲਾ)ਅਤੇ ਬੀ.ਐਡ.ਭਾਗ (ਦੂਜਾ)ਦੀਆਂ ਵਿਦਿਆਰਥਣਾਂ ਨੇ ਭਾਗ ਲਿਆ ।
ਸਵੀਪ ਇੰਚਾਰਜ ਮਿਸ. ਰਜਨਦੀਪ ਕੌਰ ਨੇ ਦੱਸਿਆ ਕਿ ਇਸ ਮੋਕ ਪੋਲ ਕਰਵਾਉਣ ਦਾ ਮਕਸਦ ਵਿਦਿਆਰਥੀਆਂ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਵੀਪ ਗਤੀਗਿਧੀਆਂ ਤਹਿਤ ਯੋਗ ਵੋਟਰਾਂ ਨੂੰ ਪੋਲਿੰਗ ਪ੍ਰਕਿਰਿਆ ਸਬੰਧੀ ਮੋਕ ਵੋਟ ਪ੍ਰਦਰਸ਼ਨੀ ਲਗਾ ਕੇ ਯੋਗ ਵੋਟਰਾਂ /ਆਮ ਲੋਕਾਂ ਨੂੰ ਈ.ਵੀ.ਐਮ (ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨ) ਅਤੇ ਵੀ.ਵੀ.ਪੈਂਟ (ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟਰੇਲ) ਬਾਰੇ ਜਾਗਰੂਕ ਕਰਕੇ ਵੋਟਰਾਂ ਦੀ ਭਾਗੀਦਾਰੀ ਨੂੰ ਵਧਾਉਣ ਹੈ।
ਇਸ ਮੌਕੇ ਤੇ ਵਿਦਿਆਰਥਣਾਂ ਨੇ ਈ.ਵੀ.ਐਮ (ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨ) ਅਤੇ ਵੀ.ਵੀ.ਪੈਂਟ (ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟਰੇਲ) ਦੇ ਮੋਡਲ ਬਣਾ ਕੇ ਵੋਟ ਕਿਸ ਤਰ੍ਹਾ ਪਾਉਣੀ ਹੈ ਦੇ ਬਾਰੇ ਮਸ਼ੀਨ ਮਾਡਲ ਰਾਹੀਂ ਪੂਰਨ ਜਾਣਕਾਰੀ ਦਿੱਤੀ ਗਈ । ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਦਿਵਿਆਂਗ ਵੋਟਰਾਂ ਅਤੇ 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਮਿਲਣ ਵਾਲੀਆ ਸਹੂਲਤਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ । ਇਸ ਤੋਂ ਇਲਾਵਾ ਉਨ੍ਹਾਂ ਭਾਰਤੀ ਚੋਣ ਕਮਿਸ਼ਨ ਵਲੋਂ ਤਿਆਰ ਕੀਤੀਆਂ ਗਈਆਂ ਆਈ.ਟੀ ਐਪਲੀਕੇਸ਼ਨਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਨਵੇਂ ਵੋਟਰਾਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ । ਉਨ੍ਹਾਂ ਨੌਜਵਾਨਾਂ ਨੂੰ ਵੋਟ ਬਿਨਾਂ ਕਿਸੇ ਵੀ ਲਾਲਚ, ਡਰ ਅਤੇ ਭੈਅ ਤੋਂ ਪਾਉਣ ਦੀ ਅਪੀਲ ਕੀਤੀ ।ਇਸ ਤੋਂ ਇਲਾਵਾ ਕਾਲਜ ਦੇ ਪ੍ਰਿੰਸੀਪਲ ਡਾ. ਨੀਤੂ ਸੇਠੀ ਨੇ ਵੀ ਵਿਦਿਆਰਥਣਾਂ ਨੂੰ ਨਿਰਪੱਖਤਾ ਨਾਲ ਵੋਟ ਪਾਉਣ ਬਾਰੇ ਜਾਣਕਾਰੀ ਦਿੱਤੀ।