ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਨ ਲਈ ਕਾਂਗਰਸ ਦੀ ਸਰਕਾਰ ਲਿਆਉਣੀ ਜ਼ਰੂਰੀ : ਅਜੇਪਾਲ ਸੰਧੂ
- ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਅਮਰਜੀਤ ਕੌਰ ਸਾਹੋਕੇ ਦੇ ਹੱਕ 'ਚ ਕੀਤੀਆਂ ਨੁੱਕੜ ਮੀਟਿੰਗਾਂ
ਮਨਜੀਤ ਸਿੰਘ ਢੱਲਾ
ਕੋਟਕਪੂਰਾ, 30 ਅਪ੍ਰੈਲ 2024 - ਲੋਕ ਸਭਾ ਹਲਕਾ ਫਰੀਦਕੋਟ ਤੋਂ ਕਾਂਗਰਸ ਪਾਰਟੀ ਦੀ ਟਿਕਟ ਤੇ ਚੋਣ ਲੜ ਰਹੇ ਉਮੀਦਵਾਰ ਬੀਬੀ ਅਮਰਜੀਤ ਕੌਰ ਸਾਹੋਕੇ ਦੇ ਹੱਕ ‘ਚ ਇਲਾਕੇ ਦੇ ਵੋਟਰ ਪੂਰਾ ਭਰਵਾਂ ਹੁੰਗਾਰਾ ਦੇ ਰਹੇ ਹਨ। ਇਲਾਕਾ ਵਾਸੀਆਂ ਵੱਲੋਂ ਦਿੱਤੇ ਜਾ ਰਹੇ ਬੇਸ਼ੁਮਾਰ ਪਿਆਰ ਸਦਕਾ ਜਿਆਦਾਤਰ ਇਲਾਕਿਆਂ ‘ਚ ਬੀਬੀ ਅਮਰਜੀਤ ਕੌਰ ਸਾਹੋਕੇ ਨੂੰ ਚੋਣ ਪ੍ਰਚਾਰ ਕਰਨ ਲਈ ਲੋਕਾਂ ਨਾਲ ਰੂਬਰੂ ਹੋਣਾ ਪਿਆ ਰਿਹਾ ਹੈ। ਅੱਜ ਕੋਟਕਪੂਰਾ ਹਲਕੇ ਦੇ ਪਿੰਡ ਤੋਂ ਇਲਾਵਾ ਸ਼ਹਿਰ ਕੋਟਕਪੂਰਾ ਵਿਖੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਕਾਲਾ ਰਾਮ ਅਤੇ ਬੇਟੇ ਚੰਚਲ ਕੁਮਾਰ ਐਮ ਸੀ ਦੇ ਗ੍ਰਹਿ ਵਿਖੇ ਨੁੱਕੜ ਮੀਟਿੰਗ ਕੀਤੀ ਗਈ ।
ਇਸ ਮੀਟਿੰਗ ਵਿੱਚ ਉਨ੍ਹਾਂ ਦੇ ਸੱਦੇ ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਸਾਹੋਕੇ ਦੀ ਚੋਣ ਮੁਹਿੰਮ ਨੂੰ ਤਕੜਾ ਹੁਲਾਰਾ ਦੇਣ ਲਈ ਪੁੱਜੇ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਸਰਦਾਰ ਅਜੇਪਾਲ ਸਿੰਘ (ਸੰਧੂ) ਨੇ ਵਰਕਰਾਂ ਅਤੇ ਵੋਟਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੀਬੀ ਅਮਰਜੀਤ ਕੌਰ ਸਾਹੋਕੇ ਦੀ ਇੱਕ ਤਰਫਾ ਜਿੱਤ ‘ਚ ਸਹਾਈ ਹੋਕੇ, ਇਹ ਸੀਟ ਵੱਡੀ ਲੀਡ ਨਾਲ ਜਿੱਤਣ ਦਾ ਇਤਿਹਾਸ ਸਿਰਜਣਗੇ।ਉਨ੍ਹਾਂ ਕਿਹਾ ਕਿ ਹੁਣ ਤੱਕ ਬੀਬੀ ਸਾਹੋਕੇ ਨੇ ਆਪਣਾ ਸਾਰਾ ਜੀਵਨ ਲੋਕ ਸੇਵਾ ਨੂੰ ਸਮਰਪਿਤ ਕੀਤਾ ਹੈ ਅਤੇ ਹੁਣ ਇਹ ਸੇਵਾ ਲੋਕ ਸਭਾ ਹਲਕਾ ਫਰੀਦਕੋਟ ਦੇ ਹਿੱਸੇ ਵਿੱਚ ਆਈ ਹੈ,ਉਨਾਂ ਕਿਹਾ ਕਿ ਹਲਕੇ ਦੇ ਲੋਕ ਇਸ ਵਾਰ ਕਾਂਗਰਸ ਦੇ ਹੱਕ ਚ ਵੋਟਾਂ ਭੁਗਤਾਕੇ ਕੇਂਦਰ ਸਰਕਾਰ ਚ ਕਾਂਗਰਸ ਦੀ ਸਰਕਾਰ ਬਣਾਉਣਗੇ ।
ਅਜੇਪਾਲ ਸਿੰਘ ਸੰਧੂ ਨੇ ਅੱਗੇ ਗਲਬਾਤ ਜਾਰੀ ਕਰਦਿਆਂ ਕਿਹਾ ਕਿ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਚ ਆਪਣਾ ਕੀਮਤੀ ਯੋਗਦਾਨ ਪਾਉਣਗੇ ਤਾਂ ਜੋ ਹਲਕੇ ਦਾ ਸਰਵਪੱਖੀ ਅਤੇ ਰਿਕਾਰਡ ਤੋੜ ਵਿਕਾਸ ਹੋ ਸਕੇ। ਫ਼ਰੀਦਕੋਟ ਹਲਕੇ ਨੂੰ ਤਰੱਕੀ ਦੀਆਂ ਲੀਹਾਂ ਤੇ ਲਿਆਉਣ ਲਈ ਬੀਬੀ ਸਾਹੋਕੇ ਵਰਗੇ ਪੜ੍ਹੇ ਲਿਖੇ ਸੂਝਵਾਨ ਤੇ ਲਿਆਕਤ ਦੇ ਧਨੀ ਉਮੀਦਵਾਰ ਦੀ ਲੋੜ ਹੈ। ਬੀਬੀ ਦੇ ਜਿੱਤਣ ਉਪਰੰਤ ਸਮੁੱਚੇ ਇਲਾਕੇ ਦੀ ਨੁਹਾਰ ਬਦਲਕੇ ਰੱਖ ਦੇਣਗੇ ਤੇ ਵਿਕਾਸ ਵੱਡੇ ਪੱਧਰ ਤੇ ਹੋਣਗੇ। ਉਨਾਂ ਨੇ ਹਲਕੇ ਦੇ ਵੋਟਰਾਂ ਨੂੰ ਕਾਂਗਰਸ ਪਾਰਟੀ ਦੇ ਹੱਕ ਚ ਵੋਟਾਂ ਪਾਕੇ ਬੀਬੀ ਸਾਹੋਕੇ ਨੂੰ ਵੱਡੀ ਲੀਡ ਨਾਲ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਜੇਪਾਲ ਸਿੰਘ ਸੰਧੂ ਵੱਲੋਂ ਬੀਬੀ ਦੇ ਹੱਕ ਵਿੱਚ ਹਲਕੇ ਦੇ ਚੋਣ ਪ੍ਰਚਾਰ ਵਿਚ ਆਪਣਾ ਯੋਗਦਾਨ ਪਾ ਰਹੇ ਹਨ।
ਇਸ ਮੌਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਸਾਹੋਕੇ ਵੱਲੋਂ ਵੀ ਵੋਟਰਾਂ ਨੂੰ ਅਪੀਲ ਕੀਤੀ ਗਈ ਕਿ ਬੀਬੀ ਅਮਰਜੀਤ ਕੌਰ ਸਾਹੋਕੇ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾ ਕੇ ਮੈਂਬਰ ਪਾਰਲੀਮੈਂਟ ਵਿੱਚ ਭੇਜੋ ਤਾਂ ਹਲਕੇ ਦਾ ਸਰਬਪੱਖੀ ਵਿਕਾਸ ਹੋ ਸਕੇ। ਇਸ ਮੌਕੇ ਜਸਵਿੰਦਰ ਸਿੰਘ ਵਿੱਕੀ ਬਰਾੜ, ਸੀਨੀਅਰ ਕਾਂਗਰਸੀ ਆਗੂ ਬਿੱਟੂ ਬਾਂਸਲ,ਕਾਕਾ ਸ਼ਰਮਾ,ਮਨਦੀਪ ਅਰੋੜਾ ਅਤੇ ਹੋਰ ਵੀ ਕਾਂਗਰਸ ਪਾਰਟੀ ਦੇ ਆਗੂ ਆਦਿ ਹਾਜ਼ਰ ਸਨ।