ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਨਿਸ਼ਾਨ ਸਿੰਘ ਮੈਂਬਰ ਪੰਚਾਇਤ ਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ
ਪਿਛਲੇ ਦਿਨੀਂ ਨੌਜਵਾਨ ਪੁੱਤਰ ਦਾ ਹੋਇਆ ਸੀ ਦੇਹਾਂਤ
ਰਾਕੇਸ਼ ਨਈਅਰ ਚੋਹਲਾ
ਤਰਨਤਾਰਨ, 9 ਮਈ 2024- ਜ਼ਿਲ੍ਹਾ ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਅਧੀਨ ਪੈਂਦੇ ਪਿੰਡ ਮੰਮਣਕੇ ਤੋਂ ਨਿਸ਼ਾਨ ਸਿੰਘ ਮੈਂਬਰ ਪੰਚਾਇਤ ਦੇ ਨੌਜਵਾਨ ਸਪੁੱਤਰ ਕਵਲਜੀਤ ਸਿੰਘ ਅਚਾਨਕ ਪਰਮਾਤਮਾ ਵੱਲੋਂ ਬਖਸ਼ੀ ਹੋਈ ਸਵਾਸਾਂ ਦੀ ਪੂੰਜੀ ਨੂੰ ਪੂਰਾ ਭੋਗਦਿਆਂ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਪਣੇ ਸਾਥੀਆਂ ਸਮੇਤ ਉਨ੍ਹਾਂ ਦੇ ਗ੍ਰਹਿ ਪਿੰਡ ਮੰਮਣਕੇ ਵਿਖੇ ਪਹੁੰਚ ਕੇ ਲੜਕੇ ਦੇ ਪਿਤਾ ਨਿਸ਼ਾਨ ਸਿੰਘ ਮੈਂਬਰ ਪੰਚਾਇਤ ਅਤੇ ਤਾਇਆ ਬੂਟਾ ਸਿੰਘ,ਭਰਾ ਗੁਰਜੰਟ ਸਿੰਘ,ਸੁਖਰਾਜ ਸਿੰਘ,ਨਿਰਵੈਲ ਸਿੰਘ ਫੌਜੀ ਅਤੇ ਪਰਿਵਾਰ ਦੇ ਬਾਕੀ ਮੈਂਬਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਬ੍ਰਹਮਪੁਰਾ ਨੇ ਕਿਹਾ ਕੀ ਸਵ.ਕਵਲਜੀਤ ਸਿੰਘ ਦੀ ਭਰ ਜਵਾਨੀ ਵਿੱਚ ਅਤੇ ਬੇਵਕਤੀ ਸਮੇਂ ਦੇਹਾਂਤ ਹੋ ਜਾਣ ਨਾਲ ਉਹਨਾਂ ਦੇ ਚਾਹੁਣ ਵਾਲਿਆਂ ਨੂੰ ਅਤੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਨੌਜਵਾਨ ਸਪੁੱਤਰ ਦਾ ਚੜ੍ਹਦੀ ਜਵਾਨੀ ਵਿੱਚ ਜਹਾਨੋਂ ਰੁਖ਼ਸਤ ਹੋ ਜਾਣਾ ਮਾਂ ਪਿਉ ਦੇ ਲਈ ਦੁੱਖ ਕਦੇ ਨਾ ਵਿਸਾਰਨਯੋਗ ਹੁੰਦਾ ਹੈ।ਇਸ ਮੌਕੇ ਬ੍ਰਹਮਪੁਰਾ ਨੇ ਪਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਗੁਰੂ ਸਾਹਿਬ ਉਹਨਾਂ ਨੂੰ ਹਮੇਸ਼ਾ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰ ਨੂੰ ਰੱਬ ਦਾ ਭਾਣਾ ਮੰਨਣ ਦਾ ਬਲ ਬਖਸ਼ਣ। ਇਸ ਮੌਕੇ ਗਿਆਨ ਸਿੰਘ ਸ਼ਾਹਬਾਜ਼ਪੁਰ ਬਲਾਕ ਸੰਮਤੀ ਮੈਂਬਰ,ਗੁਰਸੇਵਕ ਸਿੰਘ ਸ਼ੇਖ ਕੋਰ ਕਮੇਟੀ ਮੈਂਬਰ ਅਕਾਲੀ ਦਲ, ਦੇਸਾ ਸਿੰਘ ਸਾਬਕਾ ਸਰਪੰਚ ਮੰਮਣਕੇ,ਗੁਰਦਿਆਲ ਸਿੰਘ, ਕੁਲਵਿੰਦਰ ਸਿੰਘ ਵਾਂ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।