ਝਾੜੂ ਲਗਾਉਣ ਤੋਂ ਹੋਏ ਝਗੜੇ ਦੌਰਾਨ ਗੁਆਂਡੀ ਨੌਜਵਾਨ ਨੇ ਰਾਡ ਨਾਲ ਔਰਤ ਤੇ ਕੀਤਾ ਹਮਲਾ
- ਸੀਸੀਟੀਵੀ ਵੀ ਆਈ ਸਾਹਮਣੇ
ਰੋਹਿਤ ਗੁਪਤਾ
ਗੁਰਦਾਸਪੁਰ 9 ਮਈ 2024 - ਸ਼ਹਿਰ ਦੇ ਕਾਦਰੀ ਮੁਹੱਲੇ 'ਚ ਗਲੀ 'ਚ ਝਾੜੂ ਲਗਾਉਣ ਨੂੰ ਲੈ ਕੇ ਹੋਏ ਝਗੜੇ 'ਦੌਰਾਨ ਇਕ ਔਰਤ ਵੱਲੋਂ ਆਪਣੇ ਇੱਕ ਗੁਆਂਢੀ ਨੌਜਵਾਨ ਤੇ ਲੋਹੇ ਦੀ ਰਾਡ ਨਾਲ ਹਮਲਾ ਕਰਕੇ ਉਸ ਨੂੰ ਜ਼ਖਮੀ ਕਰਨ ਦੇ ਦੋਸ਼ ਲਗਾਏ ਗਏ ਹਨ। ਔਰਤ ਅਨੁਸਾਰ ਆਪਣੇ ਬਚਾਅ ਲਈ ਉਸ ਨੇ ਆਪਣਾ ਹੱਥ ਅੱਗੇ ਕਰ ਦਿੱਤਾ, ਜਿਸ ਕਾਰਨ ਉਸ ਦਾ ਹੱਥ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਦੱਸ ਟਾਂਕੇ ਲਾਉਣੇ ਪਏ। ਔਰਤ ਨੂੰ ਮੁੱਢਲੀ ਡਾਕਟਰੀ ਸਹਾਇਤਾ ਤੋਂ ਬਾਅਦ ਘਰ ਭੇਜ ਦਿੱਤਾ ਗਿਆ ਹੈ। ਪੀੜਤ ਔਰਤ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਕਤ ਨੌਜਵਾਨ ਜੋ ਉਸ ਨਾਲ ਪਹਿਲਾਂ ਵੀ ਗਾਲੀ-ਗਲੋਚ ਅਤੇ ਝਗੜਾ ਕਰਦਾ ਰਿਹਾ ਹੈ ਦੇਖ ਲਾ ਕਾਰਵਾਈ ਕੀਤੀ ਜਾਵੇ | ਘਟਨਾ ਦੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿੱਚ ਨੌਜਵਾਨ ਔਰਤ ਤੇ ਰਾੜ ਨਾਲ ਹਮਲਾ ਕਰਦਾ ਸਾਫ ਦਿਖਾਈ ਦੇ ਰਿਹਾ ਹੈ।
ਜ਼ਖ਼ਮੀ ਰਜਨੀ ਬਾਲਾ ਨੇ ਦੱਸਿਆ ਕਿ ਬੀਤੀ ਸ਼ਾਮ ਉਹ ਆਪਣੇ ਘਰ ਝਾੜੂ ਮਾਰ ਰਹੀ ਸੀ ਅਤੇ ਝਾੜੂ ਮਾਰਦੀ ਹੋਈ ਘਰ ਦੇ ਬਾਹਰ ਗਲੀ ਵਿੱਚ ਆ ਗਈ। ਇਸ ਦੌਰਾਨ ਉਨ੍ਹਾਂ ਦੇ ਗੁਆਂਢ ਦਾ ਨੌਜਵਾਨ ਉਨ੍ਹਾਂ ਦੇ ਘਰ ਦੇ ਬਾਹਰ ਬੈਠਾ ਸੀ। ਉਹ ਉਸ ਨਾਲ ਦੁਰਵਿਵਹਾਰ ਕਰਨ ਲੱਗਾ। ਜਦੋਂ ਉਹ ਗਾਲੀ-ਗਲੋਚ ਕਰਨ ਤੋਂ ਨਾ ਹਟੀ ਤਾਂ ਰਜਨੀ ਬਾਲਾ ਨੇ ਵੀ ਉਸ ਨਾਲ ਬਹਿਸ ਸ਼ੁਰੂ ਕਰ ਦਿੱਤੀ। , ਜਿਸ ਕਾਰਨ ਗੁੱਸੇ 'ਚ ਆਏ ਨੌਜਵਾਨ ਨੇ ਘਰੋਂ ਲੋਹੇ ਦੀ ਰਾਡ ਲੈ ਕੇ ਉਸ 'ਤੇ ਹਮਲਾ ਕਰ ਦਿੱਤਾ। ਆਪਣੇ ਸਿਰ ਨੂੰ ਬਚਾਉਣ ਲਈ ਉਸ ਨੇ ਆਪਣਾ ਹੱਥ ਅੱਗੇ ਕਰ ਦਿੱਤਾ ,ਜਿਸ ਕਾਰਨ ਉਸ ਦੇ ਹੱਥ 'ਤੇ ਗੰਭੀਰ ਸੱਟ ਲੱਗ ਗਈ। ਉਸ ਨੇ ਤੁਰੰਤ ਇਸ ਦੀ ਸ਼ਿਕਾਇਤ ਥਾਣਾ ਸਿਟੀ ਵਿਖੇ ਕੀਤੀ, ਜਿਸ ਤੋਂ ਬਾਅਦ ਉਸ ਨੇ ਸਿਵਲ ਹਸਪਤਾਲ ਜਾ ਕੇ ਆਪਣਾ ਇਲਾਜ ਕਰਵਾਇਆ।
ਔਰਤ ਨੇ ਦੋਸ਼ ਲਗਾਇਆ ਹੈ ਕਿ ਉਕਤ ਨੌਜਵਾਨ ਉਸ ਨੂੰ ਅਕਸਰ ਤੰਗ-ਪ੍ਰੇਸ਼ਾਨ ਕਰਦਾ ਸੀ ਅਤੇ ਜਦੋਂ ਉਹ ਕੰਮ 'ਤੇ ਜਾਂਦੀ ਸੀ ਤਾਂ ਉਸ ਦੇ ਘਰ ਦੇ ਬਾਹਰ ਕੂੜੇ ਦੇ ਢੇਰ ਲਗਾ ਦਿੱਤੇ ਜਾਂਦੇ ਸਨ। ਇਸ ਤੋਂ ਪ੍ਰੇਸ਼ਾਨ ਹੋ ਕੇ ਮੈਂ ਆਪਣੇ ਘਰ ਦੇ ਬਾਹਰ ਸੀਸੀਟੀਵੀ ਕੈਮਰੇ ਲਗਾ ਦਿੱਤੇ ਸਨ। ਹੁਣ ਇਹ ਲੋਕ ਨਿੱਤ ਲੜਨ ਦੇ ਨਵੇਂ ਤਰੀਕੇ ਲੱਭਦੇ ਰਹਿੰਦੇ ਹਨ। ਉਸ ਨੇ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਕਤ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਕੇ ਉਸ ਨੂੰ ਇਨਸਾਫ਼ ਦਿਵਾਇਆ ਜਾਵੇ।