ਐਸਐਮਐਸ ਸੰਧੂ ਵੱਲੋਂ ਲਾਲੜੂ ਬਾਜ਼ਾਰ 'ਚ ਡੋਰ ਟੂ ਡੋਰ ਵੋਟਾਂ ਮੰਗੀਆਂ
ਮਲਕੀਤ ਸਿੰਘ ਮਲਕਪੁਰ
ਲਾਲੜੂ 15 ਮਈ 2024: ਭਾਜਪਾ ਦੇ ਸੀਨੀਅਰ ਆਗੂ ਤੇ ਪੰਜਾਬ ਇਨਫੋਟੈਕ ਦੇ ਸਾਬਕਾ ਚੇਅਰਮੈਨ ਐਸਐਮਐਸ ਸੰਧੂ ਵੱਲੋਂ ਅੱਜ ਲਾਲੜੂ ਮੰਡੀ ਦੇ ਬਾਜ਼ਾਰ ਵਿੱਚ ਲੋਕ ਸਭਾ ਹਲਕਾ ਪਟਿਆਲਾ ਤੋਂ ਭਾਜਪਾ ਦੀ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਦੇ ਹੱਕ 'ਚ ਡੋਰ ਟੂ ਡੋਰ ਪ੍ਰਚਾਰ ਕੀਤਾ ਗਿਆ। ਇਸ ਮੌਕੇ ਉਨ੍ਹਾਂ ਭਾਜਪਾ ਸਮਰਥਕਾਂ ਨਾਲ ਮਿਲ ਕੇ ਲਾਲੜੂ ਮੰਡੀ ਦੇ ਬਜ਼ਾਰ ਵਿੱਚ ਵੱਖ-ਵੱਖ ਦੁਕਾਨਦਾਰਾਂ ਨਾਲ ਗੱਲਬਾਤ ਕੀਤੀ ਤੇ ਰਿਹਾਇਸੀ ਖੇਤਰ ਵਿੱਚ ਘਰ-ਘਰ ਜਾ ਕੇ ਮਹਾਰਾਣੀ ਪ੍ਰਨੀਤ ਕੌਰ ਦੇ ਹੱਕ ਵਿੱਚ ਵੋਟਾਂ ਮੰਗੀਆਂ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਭਾਜਪਾ ਦੀ ਬਹੁਮਤ ਵਾਲੀ ਸਰਕਾਰ ਬਨਣੀ ਤੈਅ ਹੈ , ਜਿਸ ਵਿੱਚ ਮਹਾਰਾਣੀ ਪ੍ਰਨੀਤ ਕੌਰ ਨੂੰ ਕੈਬਨਿਟ ਮੰਤਰੀ ਦਾ ਅਹੁਦਾ ਮਿਲੇਗਾ ਅਤੇ ਹਲਕੇ ਦੇ ਲੋਕਾਂ ਦੇ ਮਸਲੇ ਪਹਿਲ ਦੇ ਅਧਾਰ ਉੱਤੇ ਹੱਲ ਕਰਵਾਏ ਜਾਣਗੇ।
ਉਨ੍ਹਾਂ ਕਿਹਾ ਕਿ ਹਲਕਾ ਡੇਰਾਬੱਸੀ ਨਾਲ ਮਹਾਰਾਣੀ ਪ੍ਰਨੀਤ ਕੌਰ ਪਿਛਲੇ ਲੰਮੇ ਸਮੇਂ ਤੋਂ ਜੁੜੇ ਹੋਏ ਹਨ ਤੇ ਕਈ ਵਾਰੀ ਇਥੋਂ ਸੰਸਦ ਮੈਂਬਰ ਵੀ ਰਹਿ ਚੁੱਕੇ ਹਨ। ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਪੱਖੀ ਨੀਤੀਆਂ ਨਾਲ ਜਿੱਥੇ ਲੋੜਵੰਦਾਂ ਨੂੰ ਮਾਲੀ ਮਦਦ ਮਿਲੀ ਹੈ, ਉੱਥੇ ਹੀ ਉਨ੍ਹਾਂ ਦਾ ਆਰਥਿਕ ਪੱਧਰ ਵੀ ਉਪਰ ਉਠਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਦੇ ਸੀਨੀਅਰ ਆਗੂ ਸੁਸ਼ੀਲ ਰਾਣਾ, ਜਸਮੇਰ ਰਾਣਾ,ਸੁਰਿੰਦਰਪਾਲ ਸਿੰਘ ਜਿਊਲੀ,ਓਮਵੀਰ ਰਾਣਾ, ਗੁਲਜਾਰ ਸਿੰਘ ਟਿਵਾਣਾ, ਸੋਮ ਚੰਦ ਗੋਇਲ,ਭੁਪਿੰਦਰ ਰਾਣਾ,ਗੁਰਮੀਤ ਸਿੰਘ ਟਿਵਾਣਾ,ਰਾਜਪਾਲ ਰਾਣਾ,ਰਾਜੀਵ ਸ਼ਰਮਾ ਤੇ ਸੰਜੂ ਰਾਣਾ ਆਦਿ ਵੀ ਹਾਜ਼ਰ ਸਨ।