← ਪਿਛੇ ਪਰਤੋ
ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਸਾਰੇ ਪੈਨਸ਼ਨਰ ਐਸੋਸੀਏਸ਼ਨਾਂ ਦੇ ਪ੍ਰਧਾਨਾਂ ਨੂੰ 22 ਮਈ ਨੂੰ ਕਨਵੈਨਸ਼ਨ ਵਿੱਚ ਸ਼ਾਮਿਲ ਹੋਣ ਲਈ ਸੱਦਾ
ਸੁਖਮਿੰਦਰ ਭੰਗੂ
ਲੁਧਿਆਣਾ 21 ਮਈ 2024 - ਸਮੂਹ ਪੈਨਸ਼ਨਰਜ਼ ਐਸੋਸੀਏਸ਼ਨਾਂ ਅਤੇ ਪੈਨਸ਼ਨਰਾਂ ਨੂੰ ਦਲੀਪ ਸਿੰਘ ਚੇਅਰਮੈਨ ਚੇਅਰਮੈਨ ਨੇ ਸਮੂਹ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਜ਼ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੇ ਹੁੰਗਾਰੇ ਨੂੰ ਲੈ ਕੇ 22 ਮਈ 2024 ਨੂੰ ਸਵੇਰੇ 10 ਤੋਂ 12 ਵਜੇ ਤੱਕ ਪੈਨਸ਼ਨਰ ਭਵਨ ਮਿੰਨੀ ਸਕੱਤਰੇਤ ਲੁਧਿਆਣਾ ਵਿਖੇ ਕਨਵੈਨਸ਼ਨ ਵਿੱਚ ਸ਼ਾਮਿਲ ਹੋਣ ਲਈ ਕੀਤੀ ਸੱਦਾ ਦਿੱਤਾ ਹੈ। ਓਹਨਾ ਕਿਹਾ ਕਿ ਸਾਰੇ ਪੈਨਸ਼ਨਰ ਐਸੋਸੀਏਸ਼ਨਾਂ ਦੇ ਪ੍ਰਧਾਨ ਇਸ ਕਨਵੈਨਸ਼ਨ ਵਿੱਚ ਜ਼ਰੂਰ ਸ਼ਿਰਕਤ ਕਰਨ ਅਤੇ ਆਪਣੇ ਨਾਲ ਸੱਤ ਤੋਂ ਵੱਧ ਮੈਂਬਰ ਲੈ ਕੇ ਆਉਣ ਅਤੇ ਇਸ ਕਨਵੈਨਸ਼ਨ ਦੇ ਪ੍ਰੋਗਰਾਮ ਨੂੰ ਸਾਰੀਆਂ ਪੈਨਸ਼ਨਰ ਐਸੋਸੀਏਸ਼ਨਾਂ ਸਮੂਹ ਵਿੱਚ ਸਾਂਝਾ ਕਰਨ ਲਈ ਧੰਨਵਾਦ ਕੀਤਾ।
Total Responses : 24767