ਮਾਤਾ ਜਸਬੀਰ ਕੌਰ ਨੇ ਪੁੱਤ ਰਵਨੀਤ ਬਿੱਟੂ ਲਈ ਕੀਤਾ ਡੋਰ ਟੂ ਡੋਰ ਪ੍ਰਚਾਰ
ਪੀਐੱਮ ਮੋਦੀ ਨੇ ਬਿਨ੍ਹਾਂ ਕਿਸੇ ਭੇਦਭਾਵ ਦੇ ਲੁਧਿਆਣਾਂ ਦੇ ਵਿਕਾਸ ਲਈ ਖ਼ਜ਼ਾਨੇ ਦਾ ਮੂੰਹ ਖੋਲ੍ਹਿਆ : ਮਾਤਾ ਜਸਬੀਰ ਕੌਰ
ਜਗਰਾਉਂ, 22 ਮਈ 2024 ਭਾਰਤੀ ਜਨਤਾ ਪਾਰਟੀ ਇਕ ਅਜਿਹੀ ਪਾਰਟੀ ਹੈ ਜੋ ਨਿੱਜੀ ਹਿੱਤਾਂ ਦੀ ਬਜਾਏ ਦੇਸ਼ ਹਿੱਤ ਤੇ ਲੋਕਾਂ ਦੀ ਭਲਾਈ ਦੀ ਗੱਲ ਕਰਦੀ ਹੈ, ਜਿਸ ਦੇ ਚੱਲਦਿਆਂ ਭਾਜਪਾ ਦੇਸ਼ਵਾਸੀਆਂ ਦੀ ਪਹਿਲੀ ਪਸੰਦ ਬਣ ਗਈ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਮਾਤਾ ਜਸਬੀਰ ਕੌਰ ਨੇ ਜਗਰਾਉਂ ਸਥਿਤ ਘਰ-ਘਰ ਚੋਣ ਪ੍ਰਚਾਰ ਦੌਰਾਨ ਕੀਤਾ। ਉਹਨਾਂ ਕਿਹਾ ਕਿ ਪੀਐਮ ਮੋਦੀ ਦਾ ਕੰਮ ਕਰਨ ਦਾ ਤਰੀਕਾ ਵਿਰੋਧੀਆਂ ਨੂੰ ਰਾਸ ਨਹੀਂ ਆ ਰਿਹਾ ਕਿ ਉਹ ਕਿਵੇਂ ਦੇਸ਼ ਨੂੰ ਸਮਰਪਿਤ ਵੱਡੇ-ਵੱਡੇ ਫੈਂਸਲੇ ਲੈ ਰਹੇ ਹਨ, ਜਿਸ ਨਾਲ ਦੇਸ਼ ਨੂੰ ਮਜ਼ਬੂਤੀ ਮਿਲੀ ਹੈ। ਮਾਤਾ ਜਸਬੀਰ ਕੌਰ ਨੇ ਕਿਹਾ ਕਿ ਇਸੇ ਤਰ੍ਹਾਂ ਰਵਨੀਤ ਬਿੱਟੂ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਨੇ ਵਿਰੋਧੀ ਧਿਰ ‘ਚ ਰਹਿੰਦੇ ਲੁਧਿਆਣਾ ਲਈ ਹਜ਼ਾਰਾਂ ਕਰੋੜ ਦੇ ਪ੍ਰੋਜੈਕਟ ਲਿਆਂਦੇ, ਉਕਤ ਪ੍ਰੋਜੈਕਟ ਜਿੱਥੇ ਰਵਨੀਤ ਬਿੱਟੂ ਦੇ ਲੁਧਿਆਣਾ ਦੀ ਬਿਹਤਰੀ ਲਈ ਕੰਮ ਕਰਨ ਦੇ ਜਜ਼ਬੇ ਨੂੰ ਦਰਸਾਉਂਦਾ ਹੈ, ਉਥੇ ਇਹ ਗੱਲ ਵੀ ਸਿੱਧ ਹੁੰਦੀ ਹੈ ਭਾਵੇਂ ਬਿੱਟੂ ਪਿਛਲੇ ਸਮੇਂ ਦੌਰਾਨ ਵਿਰੋਧੀ ਧਿਰ ਵਿਚ ਸਨ ਪਰ ਪੀਐੱਮ ਨਰਿੰਦਰ ਮੋਦੀ ਨੇ ਬਿਨ੍ਹਾਂ ਕਿਸੇ ਭੇਦਭਾਵ ਦੇ ਲੁਧਿਆਣਾਂ ਦੇ ਵਿਕਾਸ ਲਈ ਖ਼ਜ਼ਾਨੇ ਦਾ ਮੂੰਹ ਖੋਲ੍ਹਿਆ ਤੇ ਹੁਣ ਜਦੋਂ ਰਵਨੀਤ ਬਿੱਟੂ ਖੁਦ ਮੋਦੀ ਸਰਕਾਰ ਦਾ ਹਿੱਸਾ ਹੋਣਗੇ ਤਾਂ ਲੁਧਿਆਣਾ ‘ਚ ਪ੍ਰੋਜੈਕਟਾਂ ਦੀ ਝੜੀ ਲੱਗ ਜਾਵੇਗੀ, ਇਸ ਲਈ ਉਹ ਸਭ ਨੂੰ ਅਪੀਲ ਕਰਦੇ ਹਨ ਕਿ 1 ਜੂਨ ਭਾਜਪਾ ਦੇ ਕਮਲ ਦੇ ਫੁੱਲ ਵਾਲਾ ਬਟਨ ਦਬਾਅ ਕੇ ਭਾਜਪਾ ਨੂੰ ਜਿਤਾਓ।