ਲੰਗਾਹ ਵੱਲੋਂ ਅਕਾਲੀ ਦਲ ਨੂੰ ਦਿੱਤੀ ਹਮਾਇਤ ਸਬੰਧੀ ਸੁਖਬੀਰ ਤੇ ਡਾ ਚੀਮਾ ਆਪਣੀ ਸਥਿਤੀ ਸਪਸ਼ਟ ਕਰਨ- ਭੰਮਰਾ, ਮਾਲੇਵਾਲ,ਗੱਗੋਵਾਲੀ,ਮਹਾਜ਼ਨ
ਡੇਰਾ ਬਾਬਾ ਨਾਨਕ, 22 ਮਈ 2024- ਅੱਜ ਸੁੱਚਾ ਸਿੰਘ ਲੰਗਾਹ ਵੱਲੋਂ ਕਲਾਨੌਰ ਵਿਖੇ ਆਪਣੇ ਕੁਝ ਹਮਾਇਤੀਆਂ ਨਾਲ ਕੀਤੀ ਗਈ ਮੀਟਿੰਗ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੂੰ ਹਮਾਇਤ ਦੇਣ ਦੇ ਐਲਾਨ ਸਬੰਧੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸਵਿੰਦਰ ਸਿੰਘ ਭੰਮਰਾ,ਬਲਾਕ ਕਲਾਨੌਰ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਗੱਗੋਵਾਲੀ,ਬਲਾਕ ਡੇਰਾ ਬਾਬਾ ਨਾਨਕ ਕਾਂਗਰਸ ਕਮੇਟੀ ਦੇ ਪ੍ਰਧਾਨ ਤੇਜਵੰਤ ਸਿੰਘ ਮਾਲੇਵਾਲ ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ, ਮਹਿਲਾਂ ਕਾਂਗਰਸ ਪੰਜਾਬ ਦੀ ਜਨਰਲ ਸਕੱਤਰ ਰਿੰਕੀ ਨੇਬ ਜਿਲਾ ਕਾਂਗਰਸ ਕਮੇਟੀ ਗੁਰਦਾਸਪੁਰ ਦੇ ਉਪ ਪ੍ਰਧਾਨ ਗੁਰਮੇਜ ਸਿੰਘ ਭੱਟੀ ਸਮੇਤ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਕਾਂਗਰਸੀ ਆਗੂਆਂ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾਕਟਰ ਦਲਜੀਤ ਸਿੰਘ ਚੀਮਾ ਨੂੰ ਕਿਹਾ ਹੈ ਕਿ ਉਹ ਸਮੇਂ ਵਿੱਚ ਵਿਵਾਦਾਂ ਵਿੱਚ ਰਹੇ ਸੁੱਚਾ ਸਿੰਘ ਲੰਗਾਹ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਤੀ ਹਮਾਇਤ ਸਬੰਧੀ ਆਪਣੀ ਸਥਿਤੀ ਸਪਸ਼ਟ ਕਰਨ ਤਾਂ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਸੂਝਵਾਨ ਵੋਟਰਾਂ ਨੂੰ ਇਹ ਪਤਾ ਲੱਗ ਸਕੇ ਕਿ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਡਾਕਟਰ ਦਲਜੀਤ ਸਿੰਘ ਚੀਮਾ ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਹਲਕਾ ਗੁਰਦਾਸਪੁਰ ਅਤੇ ਵਿਵਾਦਾਂ ਵਿੱਚ ਘਿਰੇ ਰਹਿ ਸੁੱਚਾ ਸਿੰਘ ਲੰਗਾਹ ਵਿਚਕਾਰ ਕੀ ਖਿਚੜੀ ਪੱਕੀ ਹੈ ਲੋਕ ਇਸ ਸਬੰਧੀ ਸੁਖਬੀਰ ਸਿੰਘ ਬਾਦਲ ਅਤੇ ਡਾਕਟਰ ਦਲਜੀਤ ਸਿੰਘ ਸਿੰਘ ਚੀਮਾਂ ਕੋਲੋਂ ਉਹਨਾਂ ਦਾ ਪੱਖ ਸੁੱਚਾ ਸਿੰਘ ਲੰਗਾਹ ਬਾਰੇ ਜਾਨਣਾ ਜ਼ਰੂਰੀ ਸਮਝਦੇ ਹਨ ਇਥੇ ਇਹ ਗੱਲ ਵਿਸ਼ੇਸ਼ ਤੌਰ ਤੇ ਦੱਸਣਯੋਗ ਹੈ ਕਿ ਇਸ ਪੱਕ ਰਹੀ ਖਿਚੜੀ ਤੋਂ ਤੰਗ ਆ ਕਿ ਸਰਦਾਰ ਰਵੀਕਰਨ ਸਿੰਘ ਕਾਹਲੋ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਦਿਤਾ ਹੈ ਹਲਕਾ ਡੇਰਾ ਬਾਬਾ ਨਾਨਕ ਦੇ ਲੋਕ ਕਾਂਗਰਸੀ ਉਮੀਦਵਾਰ ਲੋਕ ਸਭਾ ਹਲਕਾ ਗੁਰਦਾਸਪੁਰ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨਾਲ ਚਟਾਨ ਵਾਂਗ ਖੜੇ ਹਨ ਤੇ ਆਉਣ ਵਾਲੇ ਦਿਨਾਂ ਵਿੱਚ ਕਈ ਆਕਾਲੀ ਆਗੂ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦਾ ਸਾਥ ਦੇਣਗੇ ਤੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੂਰੀ ਸ਼ਾਨੋ ਸ਼ੌਕਤ ਨਾਲ ਦੇਸ਼ ਦੀ ਪਾਰਲੀਮੈਂਟ ਵਿੱਚ ਭੇਜ ਕਿ ਸਰਹੱਦੀ ਜ਼ਿਲਾ ਗੁਰਦਾਸਪੁਰ ਦਾ ਵਿਕਾਸ ਸਰਵਪੱਖੀ ਵਿਕਾਸ ਵੇਖਣਾ ਚਾਹੁੰਦੇ ਹਨ ਮੀਡੀਆ ਨੂੰ ਇਹ ਜਾਣਕਾਰੀ ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਦਿੱਤੀ।