ਬ੍ਰਾਹਮਣ ਸੇਵਾ ਦਲ ਨੇ ਵੋਟ ਦਾ ਹੱਕ ਜ਼ਰੂਰ ਇਸਤੇਮਾਲ ਕਰਨ ਦੀ ਕੀਤੀ ਅਪੀਲ
ਰੋਹਿਤ ਗੁਪਤਾ
ਗੁਰਦਾਸਪੁਰ 26 ਮਈ 2024 - ਬ੍ਰਾਹਮਣ ਸੇਵਾ ਦਲ ਵੱਲੋਂ ਸ਼ਿਵ ਮੰਦਰ ਪ੍ਰੇਮ ਨਗਰ ਵਿਖੇ ਪ੍ਰਮੋਦ ਕਾਲੀਆ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਇਸ ਮੌਕੇ ਸਮੂਹ ਟੀਮ ਮੈਂਬਰਾਂ ਦੀ ਸਹਿਮਤੀ ਨਾਲ ਓਮ ਸ਼ਰਮਾ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਪ੍ਰਧਾਨ ਪ੍ਰਮੋਦ ਕਾਲੀਆ ਨੇ ਓਮ ਸ਼ਰਮਾ ਨੂੰ ਪਾਰਟੀ ਦੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਉਂਦਿਆਂ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਸਾਰਿਆਂ ਨੂੰ ਵੋਟ ਪਾਉਣੀ ਚਾਹੀਦੀ ਹੈ ਕਿਉਂਕਿ ਵੋਟ ਪਾਉਣਾ ਸਾਡਾ ਅਧਿਕਾਰ ਹੈ। ਨਵ-ਨਿਯੁਕਤ ਮੀਤ ਪ੍ਰਧਾਨ ਓਮ ਪ੍ਰਕਾਸ਼ ਨੇ ਕਿਹਾ ਕਿ ਉਹ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਉਣਗੇ। ਇਸ ਮੌਕੇ ਪੰਡਿਤ ਅਰੁਣ, ਪ੍ਰਮੋਦ ਸ਼ਰਮਾ, ਮਨਦੀਪ ਸ਼ਰਮਾ, ਅਜੇ ਸ਼ਰਮਾ, ਜਤਿੰਦਰ ਸ਼ਰਮਾ, ਦੀਪਕ ਸ਼ਰਮਾ, ਸੁਮਿਤ ਸ਼ਰਮਾ ਆਦਿ ਹਾਜ਼ਰ ਸਨ।