ਲੋਕਾਂ ਦਾ ਹਜੂਮ ਅਤੇ ਉਤਸਾਹ ਸਾਬਿਤ ਕਰ ਰਿਹਾ ਹੈ ਕਿ ਕਲਸੀ ਦੀ ਜਿੱਤ ਹੈ ਯਕੀਨੀ - ਰੁਪੇਸ ਬਿੱਟੂ
ਰੋਹਿਤ ਗੁਪਤਾ
ਗੁਰਦਾਸਪੁਰ 26 ਮਈ 2024 - ਆਮ ਆਦਮੀ ਪਾਰਟੀ ਦੀਆਂ ਚੋਣ ਰੈਲੀਆਂ ਵਿੱਚ ਲੋਕਾਂ ਦਾ ਉਮੜ ਰਿਹਾ ਹਜੂਮ ਇਹ ਸਾਬਤ ਕਰਨ ਲਈ ਕਾਫੀ ਹੈ ਕਿ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੈਰੀ ਕਲਸੀ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ। ਇਹ ਦਾਅਵਾ ਆਮ ਆਦਮੀ ਪਾਰਟੀ ਦੇ ਵਿਜੀਬਿਲਟੀ ਸੈਲ ਦੇ ਇਨਚਾਰਜ ਰੂਪੇਸ਼ ਕੁਮਾਰ ਬਿੱਟੂ ਵੱਲੋਂ ਕੀਤਾ ਗਿਆ ਹੈ।
ਰੂਪੇਸ਼ ਕੁਮਾਰ ਬਿੱਟੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੇ ਪੰਜਾਬ ਦੇ ਲੋਕਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ ਤੇ ਲੋਕ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਦੋ ਸਾਲਾਂ ਵਿੱਚ ਕੀਤੇ ਗਏ ਕੰਮਾਂ ਦਾ ਨਤੀਜਾ ਹੈ ਕਿ ਪੰਜਾਬ ਦੇ ਲੋਕ ਲਗਾਤਾਰ ਖੁਸ਼ਹਾਲੀ ਵੱਲ ਵੱਧ ਰਹੇ ਹਨ। ਸਥਾਨਕ ਆਗੂ ਵੀ ਆਮ ਆਦਮੀ ਪਾਰਟੀ ਦੇ ਕੰਮ ਨੂੰ ਅੱਗੇ ਵਧਾਉਣ ਲਈ ਜੀ ਤੋੜ ਮਿਹਨਤ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਉਮੀਦਵਾਰ ਸ਼ੈਰੀ ਕਲਸੀ ਨੂੰ ਵਧੇਰੀ ਲੀਡ ਨਾਲ ਜਤਾਉਣ ਲਈ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ ਅਤੇ ਲਗਾਤਾਰ ਰੈਲੀਆਂ ਅਤੇ ਬੈਠਕਾਂ ਕੀਤੀਆਂ ਜਾ ਰਹੀਆਂ ਹਨ ਜਦਕਿ ਉਹ ਵੀ ਆਪਣੇ ਸਾਥੀਆਂ ਚੰਦਰ ਸ਼ੇਖਰ ਸ਼ੇਖੂ, ਮੰਡੀ ਬੋਰਡ ਦੇ ਚੇਅਰਮੈਨ ਭਾਰਤ ਭੂਸ਼ਣ ਸ਼ਰਮਾ , ਬਲਜੀਤ ਸਿੰਘ ਬੱਲੀ ਅਤੇ ਰਿੰਕੂ ਪ੍ਰਧਾਨ ਨਾਲ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਨੌਜਵਾਨਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ । ਨੌਜਵਾਨਾਂ ਦਾ ਉਹਨਾਂ ਨੂੰ ਭਰਪੂਰ ਸਾਥ ਮਿਲ ਰਿਹਾ ਹੈ ਅਤੇ ਨੌਜਵਾਨਾਂ ਦਾ ਹੜ ਸ਼ੈਰ ਕਲਸੀ ਦੀ ਜਿੱਤ ਨੂੰ ਯਕੀਨੀ ਬਣਾਏਗਾ।