ਪਟਿਆਲਾ: ਜ਼ਿਲ੍ਹਾ ਮੈਜਿਸਟਰੇਟ ਵੱਲੋਂ ਮਨਾਹੀ ਦੇ ਹੁਕਮ ਜਾਰੀ
ਪਟਿਆਲਾ, 29 ਮਈ 2024 - ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ਼ੌਕਤ ਅਹਿਮਦ ਪਰੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ. 21 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਤੇ ਰੈਲੀਆਂ ਕਰਨ, ਮੀਟਿੰਗਾਂ ਕਰਨ, ਨਾਹਰੇ ਲਗਾਉਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਪੰਜਾਬ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਮੁੱਖ ਚੋਣ ਕਮਿਸ਼ਨ ਭਾਰਤ ਸਰਕਾਰ ਦੇ ਜਾਰੀ ਐਸ.ਓ.ਪੀ. ਗਿਣਤੀ ਤੋਂ 72 ਘੰਟੇ ਪਹਿਲਾਂ ਵਿੱਚ ਅਖੀਰਲੇ 48 ਘੰਟੇ (ਪੇਜ-2) ਦੇ ਲੜੀ ਨੰਬਰ 1.3 ਵਿੱਚ ਦਰਜ਼ ਹਦਾਇਤਾਂ ਦੀ ਪਾਲਣਾ ਕਰਦਿਆਂ ਜਾਰੀ ਇਹ ਹੁਕਮ ਸੁਰੱਖਿਆ ਅਮਲੇ/ਡਿਊਟੀ 'ਤੇ ਤਾਇਨਾਤ ਪੁਲਿਸ ਅਮਲੇ ਤੇ ਸਰਕਾਰੀ ਫੰਕਸ਼ਨਾਂ ਤੇ ਵਿਆਹ ਸ਼ਾਦੀਆਂ/ਧਾਰਮਿਕ ਨਗਰ ਕੀਰਤਨ ਅਤੇ ਮਾਤਮੀ ਸਮਾਰੋਹਾਂ 'ਤੇ ਲਾਗੂ ਨਹੀਂ ਹੋਵੇਗਾ। ਉਪਰੋਕਤ ਹੁਕਮਾਂ ਦੇ ਲਾਗੂ ਹੋਣ ਨਾਲ ਚੋਣਾਂ ਤੋਂ ਪਹਿਲਾਂ ਵੱਖ ਵੱਖ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਅਖੀਰਲੇ 48 ਘੰਟਿਆਂ ਦੌਰਾਨ ਘਰ ਘਰ ਜਾ ਕੇ ਚੋਣ ਪ੍ਰਚਾਰ ਕਰਨ ਤੇ ਕੋਈ ਮਨਾਹੀ ਨਹੀਂ ਹੈ।