ਲੋਕ ਸਭਾ ਚੋਣਾਂ ਵਿਚ ਆਪ ਉਮੀਦਵਾਰ ਮਾਲਵਿੰਦਰ ਕੰਗ ਦੇ ਹੱਕ ਵਿੱਚ ਫਤਵਾ ਦੇ ਕੇ ਵੋਟਰਾਂ ਨੇ ਮਾਨ ਸਰਕਾਰ ਦੇ ਹੱਥ ਮਜਬੂਤ ਕੀਤੇ - ਹਰਮਿੰਦਰ ਢਾਹੇ
- ਵਰਕਰਾਂ ਨੇ ਦਿਨ ਰਾਤ ਕੰਮ ਕਰਕੇ ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਨੂੰ ਜਨ ਜਨ ਤੱਕ ਪਹੁੰਚਾਇਆਂ- ਰਾਮ ਮੁਕਾਰੀ
- ਭਵਿੱਖ ਵਿੱਚ ਹੋਰ ਹੰਭਲਾ ਮਾਰਨ ਲਈ ਆਪ ਦੇ ਵਰਕਰਾਂ ਵਿੱਚ ਭਾਰੀ ਉਤਸ਼ਾਹ - ਜਸਪਾਲ ਢਾਹੇ
ਪ੍ਰਮੋਦ ਭਾਰਤੀ
ਸ੍ਰੀ ਅਨੰਦਪੁਰ ਸਾਹਿਬ 10 ਜੂਨ 2024 - ਲੋਕ ਸਭਾ ਚੋਣਾਂ 2024 ਵਿੱਚ 06 ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਆਮ ਆਦਮੀ ਪਾਰਟੀ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੂੰ ਫਤਵਾ ਦੇਣ ਲਈ ਹਲਕੇ ਦੇ ਵੋਟਰਾਂ ਦਾ ਧੰਨਵਾਦ ਕਰਨ ਲਈ ਵਿਸੇਸ਼ ਤੌਰ ਤੇ ਇਕੱਠੇ ਹੋਏ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਜਿਲ੍ਹਾ ਯੋਜਨਾ ਕਮੇਟੀ ਰੂਪਨਗਰ ਦੇ ਚੇਅਰਮੈਨ ਹਰਮਿੰਦਰ ਸਿੰਘ ਢਾਹੇ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਸਾਡੇ ਵਰਕਰਾਂ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ ਕਿ ਅੱਜ ਆਪ ਉਮੀਦਵਾਰ ਨੇ ਜਨਤਕ ਫਤਵਾ ਲੋਕ ਸਭਾ ਚੋਣਾਂ ਵਿੱਚ ਹਾਸਲ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਲੋਕਪੱਖੀ ਸਕੀਮਾਂ ਬਾਰੇ ਆਮ ਲੋਕਾਂ ਤੱਕ ਜਾਣਕਾਰੀ ਘਰ ਘਰ ਪਹੁੰਚਾਉਣ ਅਤੇ ਉਨ੍ਹਾਂ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਉਣ ਲਈ ਲਗਾਏ ਸਰਕਾਰ ਤੁਹਾਡੇ ਦੁਆਰ ਕੈਂਪਾਂ ਵਿੱਚ ਵਰਕਰਾਂ ਵੱਲੋਂ ਕੀਤੇ ਅਣਥੱਕ ਉਪਰਾਲਿਆਂ ਕਾਰਨ ਹੀ ਸਾਡੇ ਉਮੀਦਵਾਰਾ ਨੂੰ ਇਹ ਫਤਵਾ ਮਿਲਿਆ ਹੈ।
ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਹਰਮਿੰਦਰ ਸਿੰਘ ਢਾਹੇ, ਰਾਮ ਕੁਮਾਰ ਮੁਕਾਰੀ ਚੇਅਰਮੈਨ, ਜਸਪਾਲ ਸਿੰਘ ਢਾਹੇ ਬਲਾਕ ਪ੍ਰਧਾਨ ਅਤੇ ਕੁਲਵੰਤ ਸਿੰਘ, ਅਮਰਜੀਤ ਸਿੰਘ, ਮੋਹਣ ਸਿੰਘ, ਸੁਲੱਖਣ ਸਿੰਘ, ਬੱਗਾ ਸਿੰਘ, ਮਹਿੰਗਾ ਸਿੰਘ, ਅਮਰੀਕ ਸਿੰਘ, ਬਲਵੀਰ ਸਿੰਘ, ਗੁਰਮੀਤ ਸਿੰਘ, ਚੰਨਣ ਸਿੰਘ, ਰਣਜੀਤ ਸਿੰਘ, ਚੰਦ ਸਿੰਘ, ਸੁਖਵਿੰਦਰ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ 049 ਵਿੱਚ ਵੋਟਰਾਂ ਨੇ ਮਾਲਵਿੰਦਰ ਸਿੰਘ ਕੰਗ ਨੂੰ ਭਰਵਾ ਹੁੰਗਾਰਾ ਦੇ ਕੇ ਮੈਂਬਰ ਪਾਰਲੀਮੈਂਟ ਚੁਣੀਆਂ ਹੈ ਅਤੇ ਉਨ੍ਹਾਂ ਵੱਲੋਂ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਪਛਾੜ ਕੇ ਮਾਨ ਸਰਕਾਰ ਦੇ ਹੱਥ ਮਜਬੂਤ ਕੀਤੇ ਹਨ। ਆਗੂਆਂ ਨੇ ਕਿਹਾ ਕਿ ਇਸ ਤੋ ਇਲਾਵਾ ਰਵਾਇਤੀ ਪਾਰਟੀਆਂ ਵੱਲੋਂ ਲੋਕਾਂ ਨੂੰ ਗੁੰਮਰਾਹ ਕਰਨ ਦਾ ਸਿਲਸਿਲਾ ਹੁਣ ਬੰਦ ਹੋ ਗਿਆ ਹੈ, ਹਲਕਾ ਵਿਧਾਇਕ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇਸ ਵਿਧਾਨ ਸਭਾ ਹਲਕੇ ਵਿੱਚ ਜਨਤਕ ਮਿਲਣੀ ਪ੍ਰੋਗਰਾਮ ਅਸਰਦਾਰ ਸਿੱਧ ਹੋਏ ਹਨ।
ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸੂਬੇ ਵਿੱਚ ਵਿਕਾਸ ਦੀ ਲਹਿਰ ਚਲਾਈ ਹੈ, ਭਰਮ ਭੁਲੇਖੇ ਦੂਰ ਕੀਤੇ ਹਨ, ਸਾਡੀ ਪਾਰਟੀ ਹੋਰ ਮਜਬੂਤ ਹੋਈ ਹੈ, ਵਰਕਰਾਂ ਵਿਚ ਭਾਰੀ ਉਤਸ਼ਾਹ ਹੈ। ਉਨ੍ਹਾ ਨੇ ਕਿਹਾ ਕਿ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਉਣ, ਲੋਕਪੱਖੀ ਫੈਸਲਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਹਰਜੋਤ ਬੈਂਸ ਨੇ ਮੁੜ ਪਿੰਡਾਂ ਵਿਚ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ, ਜਿਨ੍ਹਾਂ ਵਿਚ ਜਨਤਕ ਮੁਸ਼ਕਿਲਾਂ, ਸਾਝੀਆ ਸਮੱਸਿਆਵਾ ਅਤੇ ਨਿੱਜੀ ਮਸਲੇ ਮੌਕੇ ਤੇ ਹੀ ਹੱਲ ਕਰਨ ਲਈ ਪ੍ਰਸਾਸ਼ਨ ਦੇ ਅਧਿਕਾਰੀ ਕੈਪਾਂ ਵਿਚ ਹਾਜ਼ਰ ਹੋਣਗੇ। ਇਹ ਸਾਡੀ ਸਰਕਾਰ ਦਾ ਬੇਹੱਦ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਨੇ ਵੋਟਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਚੋਣਾਂ ਵਿੱਚ ਮੁੜ ਫਤਵਾ ਦੇ ਕੇ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੇ ਹੱਥ ਮਜਬੂਤ ਕੀਤੇ ਹਨ।