← ਪਿਛੇ ਪਰਤੋ
ਸੁਖਜਿੰਦਰ ਰੰਧਾਵਾ ਨੇ ਤ੍ਰਿਪਤ ਬਾਜਵਾ ਦੇ ਗ੍ਰਹਿ ਵਿਖੇ ਪਹੁੰਚ ਕੇ ਕਾਂਗਰਸੀ ਵਰਕਰਾਂ ਦਾ ਕੀਤਾ ਧੰਨਵਾਦ ਕ੍ਰਿਸ਼ਨ ਚੰਦਰ ਪਠਾਨਕੋਟ : ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਨੇ ਅੱਜ ਧੰਨਵਾਦੀ ਦੌਰੇ ਦੌਰਾਨ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਹਲਕਾ ਫਤਿਹਗੜ੍ਹ ਚੂੜੀਆਂ ਸਰਦਾਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਗ੍ਰਹਿ ਨਿਵਾਸ ਕਾਦੀਆਂ ਵਿਖੇ ਪਹੁੰਚ ਕੇ ਹਲਕਾ ਫਤਿਹਗੜ੍ਹ ਚੂੜੀਆਂ ਦੇ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਕਾਂਗਰਸ ਪਾਰਟੀ ਦੇ ਹੱਕ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾ ਕਿ ਉਹਨਾਂ ਨੂੰ ਮੈਂਬਰ ਪਾਰਲੀਮੈਂਟ ਬਣਾਇਆ ਹੈ ਮੈਂ ਉਹਨਾਂ ਸੱਭ ਆਗੂਆਂ ਅਤੇ ਕਾਂਗਰਸੀ ਵਰਕਰਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਾ ਹਾਂ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਜੋ ਸਰਹੱਦੀ ਜ਼ਿਲਾ ਹੈ ਉਹ ਜਿਲਾ ਗੁਰਦਾਸਪੁਰ ਅਤੇ ਜ਼ਿਲਾ ਪਠਾਨਕੋਟ ਦੀਆਂ ਮੁਸਕਲਾਂ ਨੂੰ ਦੇਸ਼ ਦੀ ਪਾਰਲੀਮੈਂਟ ਵਿੱਚ ਜ਼ੋਰਦਾਰ ਆਵਾਜ਼ ਉਠਾ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਜਿੰਦ ਜਾਨ ਲਾ ਕਿ ਜਿਲਾ ਗੁਰਦਾਸਪੁਰ ਅਤੇ ਪਠਾਨਕੋਟ ਦੇ ਬਹੁਮੁੱਖੀ ਵਿਕਾਸ ਲਈ ਆਪਣੇ ਯਤਨ ਜਾਰੀ ਰੱਖਣਗੇ ਕਾਦੀਆਂ ਪਹੁੰਚਣ ਤੇ ਸਰਦਾਰ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਹਲਕਾ ਵਿਧਾਇਕ ਫਤਿਹਗੜ੍ਹ ਚੂੜੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਰਵੀਨੰਦਨ ਸਿੰਘ ਨਿੱਕੂ ਬਾਜਵਾ ਸਮੇਤ ਹਲਕਾ ਫਤਿਹਗੜ੍ਹ ਚੂੜੀਆਂ ਦੀ ਸਮੂੱਚੀ ਕਾਂਗਰਸ ਲੀਡਰਸ਼ਿਪ ਅਤੇ ਵਰਕਰਾਂ ਨੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਬੁੱਕੇ ਭੇਟ ਕਰਕੇ ਅਤੇ ਫੁੱਲਾਂ ਦੇ ਹਾਰ ਪਾ ਕਿ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦਾ ਜ਼ੋਰਦਾਰ ਸਵਾਗਤ ਕੀਤਾ ਅਤੇ ਭਵਿੱਖ ਵਿੱਚ ਵੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦਾ ਦਿਲੋਂ ਸਾਥ ਦੇਣ ਦਾ ਭਰੋਸਾ ਦਿੱਤਾ ਮੀਡੀਆ ਨੂੰ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਨਜ਼ਦੀਕੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਦਿੱਤੀ
Total Responses : 24767