ਵੋਟਰ ਸੂਚੀਆਂ ਦੀ ਸੁਧਾਈ ਦੇ ਕੰਮ ਵਿੱਚ ਤੇਜੀ ਲਿਆਂਦੀ ਜਾਵੇ - ਸੁਖਪ੍ਰੀਤ ਸਿੱਧੂ
- ਬੀ.ਐਲ.ਓਜ਼ ਵੱਲੋਂ ਐਪ ਰਾਹੀਂ ਕੀਤਾ ਜਾ ਰਿਹੈ ਘਰ-ਘਰ ਸਰਵੇ
- ਕਿਹਾ ਕਿ, ਪੋਲਿੰਗ ਸਟੇਸ਼ਨ ਬਦਲਣ ਆਦਿ ਲਈ ਦਿੱਤੇ ਜਾ ਸਕਦੇ ਨੇ 9 ਸਤੰਬਰ ਤੱਕ ਸੁਝਾਅ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ 05 ਸਤੰਬਰ :2024 - ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਮੁੱਖ ਚੋਣ ਕਮਿਸ਼ਨ,ਪੰਜਾਬ ਦੀ ਵਰਚੂਅਲ ਮੀਟਿੰਗ ਉਪਰੰਤ ਜ਼ਿਲ੍ਹੇ ਦੇ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਅਤੇ ਹੋਰ ਚੋਣ ਅਮਲੇ ਨਾਲ ਮੀਟਿੰਗ ਕਰਦਿਆ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੀ ਸੁਧਾਈ ਸਬੰਧੀ ਜਾਰੀ ਸ਼ਡਿਊਲ ਤਹਿਤ ਮਿਤੀ 01.01.2025 ਨੂੰ ਜਿਹਨਾਂ ਵਿਅਕਤੀਆਂ ਦੀ ਉਮਰ 18 ਸਾਲ ਜਾਂ ਉਸ ਤੋਂ ਵੱਧ ਹੁੰਦੀ ਹੈ, ਉਹ ਮਿਤੀ 29.10.2024 ਤੋਂ 28.11.2024 ਤੱਕ ਆਪਣੇ ਫਾਰਮ ਭਰ ਕੇ ਸਬੰਧਤ ਬੀ.ਐਲ.ਓਜ/ਈ.ਆਰ.ਓ. ਅਤੇ ਜ਼ਿਲ੍ਹਾ ਚੋਣ ਦਫਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਮੁੱਖ ਚੋਣ ਕਮਿਸ਼ਨ ਦੀਆਂ ਤਿਆਰ ਕੀਤੀਆਂ ਆਈ.ਟੀ.ਐਪਲੀਕੇਸ਼ਨਾਂ ਵੋਟਰ ਹੈਲਪ ਲਾਈਨ ਤੇ ਅਪਲਾਈ ਵੀ ਕੀਤਾ ਜਾ ਸਕਦਾ ਹੈ। 24 ਦਸੰਬਰ 2024 ਤੱਕ ਦਾਅਵੇ ਅਤੇ ਇਤਰਾਜਾਂ ਦਾ ਨਿਪਟਾਰਾ ਕਰਕੇ 6 ਜਨਵਰੀ, 2025 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਜਾਵੇਗੀ।
ਮੀਟਿੰਗ ਵਿੱਚ ਉਹਨਾਂ ਦੱਸਿਆ ਕਿ ਬੀ.ਐਲ.ਓਜ਼ ਵਲੋਂ 20 ਸਤੰਬਰ ਤੱਕ ਵੋਟਰ ਸੂਚੀਆਂ ਦਾ ਡੋਰ ਟੂ ਡੋਰ ਸਰਵੇ ਕੀਤਾ ਜਾ ਰਿਹਾ ਹੈ।ਇਸ ਸਰਵੇ ਦੌਰਾਨ ਬੀ.ਐਲ.ਓ ਵੱਲੋਂ ਹਰ ਇੱਕ ਵੋਟਰ ਦੇ ਘਰ ਜਾ ਕੇ ਵੋਟਰਾਂ ਦੀ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ ਇਸ ਦੌਰਾਨ ਨਵੀਆਂ ਵੋਟਾਂ, ਕੱਟਣਯੋਗ ਵੋਟਾਂ, ਸੁਧਾਈ ਵਾਲੀਆਂ ਵੋਟਾਂ ਲਈ ਫਾਰਮ ਵੀ ਭਰਵਾਏ ਜਾ ਰਹੇ ਹਨ। ਜੇਕਰ ਕੋਈ ਕਲੋਨੀ/ਮੁਹੱਲਾ ਨਵਾਂ ਹੋਂਦ ਵਿੱਚ ਆਇਆ ਹੈ ਤਾਂ ਬੂਥ ਲੈਵਲ ਅਫਸਰ ਵੱਲੋਂ ਉਸ ਏਰੀਆ ਦੀਆਂ ਵੋਟਾਂ ਵੀ ਬਣਾਈਆਂ ਜਾ ਰਹੀਆਂ ਹਨ।
ਉਨ੍ਹਾਂ ਹੋਰ ਕਿਹਾ ਕਿ ਸੰਭਾਵੀ ਵੋਟਰ ਜਿਹਨਾਂ ਦੀ ਉਮਰ 17 ਸਾਲ ਹੈ ਅਤੇ ਜੋ ਮਿਤੀ 01.01.2025 ਨੂੰ 18 ਸਾਲ ਦੇ ਹੋਣ ਜਾ ਰਹੇ ਹਨ, ਦਾ ਡਾਟਾ ਵੀ ਬੂਥ ਲੈਵਲ ਅਫਸਰਾਂ ਵੱਲੋਂ ਇਕੱਠਾ ਕੀਤਾ ਜਾ ਰਿਹਾ ਹੈ। ਭਾਰਤ ਚੋਣ ਕਮਿਸ਼ਨ ਵੱਲੋਂ ਪੋਲਿੰਗ ਸਟੇਸ਼ਨ ਦੀ ਕਟ ਆਫ ਲਿਮਟ 1500 ਵੋਟਰਜ਼ (ਪੇਂਡੂ ਅਤੇ ਸ਼ਹਿਰੀ ਦੋਵਾਂ ਲਈ) ਰੱਖੀ ਗਈ ਹੈ।ਇਸ ਲਈ ਪੋਲਿੰਗ ਸਟੇਸ਼ਨ ਦੀ ਗਿਣਤੀ ਪਹਿਲਾਂ ਵਾਲੀ ਹੀ ਰਹੇਗੀ। ਜਿਵੇ ਮਾਲੇਰਕੋਟਲਾ ਵਿਖੇ 201 ਪੋਲਿੰਗ ਸਟੇਸ਼ਨ ਅਤੇ ਵਿਧਾਨ ਸਭਾ ਹਲਕਾ ਅਮਰਗੜ੍ਹ ਵਿਖੇ 199 ਪੋਲਿੰਗ ਸਟੇਸ਼ਨ ਹਨ ।
ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆ ਨੂੰ ਕਿਹਾ ਕਿ ਜੇਕਰ ਉਹਨਾਂ ਵੱਲੋਂ ਕਿਸੇ ਵੀ ਪੋਲਿੰਗ ਸਟੇਸ਼ਨ ਨੂੰ ਬਦਲਣ ਦੀ ਜਾਂ ਕਿਸੇ ਪੋਲਿੰਗ ਏਰੀਏ ਜਾਂ ਮੁਹੱਲੇ ਨੂੰ ਇੱਕ ਪੋਲਿੰਗ ਸਟੇਸ਼ਨ ਤੋਂ ਦੂਸਰੇ ਪੋਲਿੰਗ ਸਟੇਸ਼ਨ ਵਿੱਚ ਤਬਦੀਲ ਕਰਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਪ੍ਰਪੋਜਲ ਹੈ ਤਾਂ ਉਸ ਦੇ ਕਾਰਨਾਂ ਦਾ ਵਰਨਣ ਕਰਦੇ ਹੋਏ ਸਬੰਧਤ ਦਫ਼ਤਰ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਵਿਖੇ 09 ਸਤੰਬਰ 2024 ਤੱਕ ਆਪਣੀ ਪਾਰਟੀ ਦੇ ਲੈਟਰ ਹੈੱਡ ਤੇ ਜ਼ਿਲ੍ਹਾ ਪ੍ਰਧਾਨ ਵੱਲੋਂ ਹਸਤਾਖਰ ਕਰਵਾ ਕੇ ਭੇਜ ਸਕਦੇ ਹਨ। ਇਸ ਮਿਤੀ ਤੋਂ ਬਾਅਦ ਕੋਈ ਵੀ ਪ੍ਰਪੋਜਲ ਸਵੀਕਾਰ ਨਹੀਂ ਕੀਤੀ ਜਾਵੇਗੀ ।
ਉਹਨਾਂ ਦੱਸਿਆ ਕਿ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਕਿ ਵੋਟਰ ਸੂਚੀ ਦੀ ਰੈਸ਼ਨੇਲਾਈਜੇਸ਼ਨ ਨੂੰ ਸਟੇਟ ਇਲੈਕਸ਼ਨ ਕਮਿਸ਼ਨ ਵੱਲੋਂ ਕਰਵਾਈਆਂ ਜਾ ਰਹੀਆਂ ਵੱਖ-ਵੱਖ ਚੋਣਾਂ ਨਾਲ ਨਾ ਜੋੜਿਆ ਜਾਵੇ। ਇਸ ਮੌਕੇ ਐਸ.ਡੀ.ਐਮ. ਅਹਿਮਦਗੜ੍ਹ ਕਮ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਵਿਧਾਨ ਸਭਾ ਹਲਕਾ-106 ਅਮਰਗੜ੍ਹ ਸ੍ਰੀ ਗੁਰਮੀਤ ਕੁਮਾਰ, ਚੋਣ ਤਹਿਸ਼ੀਲਦਾਰ ਸ੍ਰੀ ਬ੍ਰਿਜ ਮੋਹਨ,ਸ੍ਰੀ ਮਨਪ੍ਰੀਤ ਸਿੰਘ ਤੋਂ ਇਲਾਵਾ ਸਬੰਧਤ ਵਿਭਾਗ ਦੇ ਅਧਿਕਾਰੀ ਮੌਜੂਦ ਸਨ ।
ਇਸ ਮੀਟਿੰਗ ਵਿੱਚ ਚੋਣ ਦਫਤਰ ਦੇ ਅਮਲੇ ਤੋਏ ਇਲਾਵਾ ਸੀ.ਪੀ.ਆਈ ਪਾਰਟੀ ਤੋਂ ਪਰਵੀਨ ਧਵਨ, ਆਮ ਆਦਮੀ ਪਾਰਟੀ ਤੋਂ ਅਮੀਤ ਪੁਰੀ, ਆਈ.ਐਨ.ਸੀ ਪਾਰਟੀ ਤੋਂ ਰਾਜਨ ਬਾਂਸਲ ਆਦਿ ਹਾਜਰ ਸਨ।