ਕਲਕੱਤਾ ਕਾਂਡ ਦੀ ਸੁਣਵਾਈ ਤੋਂ ਪਹਿਲਾਂ ਜਨਤਾ ਦੀ ਜਥੇਬੰਦੀਆਂ ਨੇ ਕੱਢਿਆ ਕੈਂਡਲ ਮਾਰਚ
ਰੋਹਿਤ ਗੁਪਤਾ
ਗੁਰਦਾਸਪੁਰ 5 ਸਤੰਬਰ 2024 - ਅੱਜ ਜਨਤਕ ਜਮਹੂਰੀ ਇਨਸਾਫ ਪਸੰਦ ਜਥੇਬੰਦੀਆਂ ਵੱਲੋਂ ਸੁਪਰੀਮ ਕੋਰਟ ਵੱਲੋਂ 5 ਸਤੰਬਰ ਨੂੰ ਕਲਕੱਤਾ ਬਲਾਤਕਾਰ ਕੇਸ ਦੀ ਸੁਣਵਾਈ ਤੋਂ ਪਹਿਲਾਂ ਸ਼ਹਿਰ ਵਿੱਚ ਮੋਮਬੱਤੀ ਮਾਰਚ ਕੀਤਾ ਗਿਆ ਅਤੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦੇਣ ਦੀ ਮੰਗ ਕੀਤੀ ਗਈ। ਜਮਹੂਰੀ ਅਧਿਕਾਰ ਸਭਾ ਪੰਜਾਬ ਗੁਰਦਾਸਪੁਰ, ਇਫਟੂ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਗੁਰਦਾਸਪੁਰ, ਪੰਜਾਬ ਸਟੂਡੈਂਟਸ ਯੂਨੀਅਨ, ਰੈਡੀਕਲ ਸਟੂਡੈਂਟਸ ਯੂਨੀਅਨ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ, ਸ਼ਹੀਦ ਭਗਤ ਸਿੰਘ ਵਿਚਾਰ ਮੰਚ, ਵਲੋਂ ਬਹਿਰਾਮਪੁਰ ਰੋਡ ਤੋਂ ਨਵਦੀਪ ਸਿੰਘ ਗੇਟ ਤੱਕ ਮੋਮਬੱਤੀ ਮਾਰਚ ਕੀਤਾ ਗਿਆ।
ਇਸ ਮੌਕੇ ਮੋਮਬੱਤੀ ਮਾਰਚ ਨੂੰ ਸੰਬੋਧਨ ਕਰਦਿਆਂ ਮੈਡਮ ਬਲਵਿੰਦਰ ਕੌਰ, ਕਾਮਰੇਡ ਰਮੇਸ਼ ਰਾਣਾ, ਅਮਰ ਕਰਾਂਤੀ, ਗੁਰਵਿੰਦਰ ਸਿੰਘ, ਜੋਗਿੰਦਰ ਪਾਲ ਘੁਰਾਲਾ ਸੁਖਦੇਵ ਸਿੰਘ ਬਹਿਰਾਮਪੁਰ ਪ੍ਰਿੰਸੀਪਲ ਅਮਰਜੀਤ ਸਿੰਘ ਮਨੀ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਤਕਰੀਬਨ ਇੱਕ ਮਹੀਨਾ ਬੀਤ ਜਾਣ ਉਪਰੰਤ ਵੀ ਆਰਜੀ ਮੈਡੀਕਲ ਕਾਲਜ ਕਲਕੱਤਾ ਵਿਖੇ ਤਿਆਰ ਕਰਨਾ ਜਿਹੜਾ ਰੈਜੀਡੈਂਸ਼ੀਅਲ ਡਾਕਟਰ ਨਾਲ ਹੋਏ ਬਲਾਤਕਾਰ ਦੇ ਦੋਸ਼ੀਆਂ ਨੂੰ ਤੁਰੰਤ ਗਿਰਫ਼ਤਾਰ ਕਰਕੇ ਸਖ਼ਤ ਤੋਂ ਸਖਤ ਸਜ਼ਾ ਦਿੱਤੀ ਜਾਵੇ।
ਉਹਨਾਂ ਕਿਹਾ ਕਿ ਅੱਜ ਦਾ ਇਹ ਮੋਮਬੱਤੀ ਮਾਰਚ ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਦੇਸ਼ ਭਰ ਅੰਦਰ ਕੀਤਾ ਜਾ ਰਿਹਾ ਹੈ।ਜਿਸਦਾ ਮਕਸਦ ਪੀੜਤ ਪਰਿਵਾਰ ਨਾਲ ਇਕਜੁੱਟਤਾ ਪ੍ਰਗਟ ਕਰਨਾ ਅਤੇ ਸੁਪਰੀਮ ਕੋਰਟ ਨੂੰ ਇਸ ਮਾਮਲੇ ਤੇ ਸਖ਼ਤ ਕਾਰਵਾਈ ਕਰਨ ਦੀ ਅਪੀਲ ਕਰਨਾ ਹੈ।
ਆਗੂਆਂ ਨੇ ਕਿਹਾ ਕਿ ਦੇਸ਼ ਭਰ ਵਿਚ ਔਰਤਾਂ ਦੀ ਸੁਰੱਖਿਆ ਦਾ ਮਾਮਲਾ ਬਹੁਤ ਹੀ ਸੰਵੇਦਨਸ਼ੀਲ ਹੈ।ਪਰੰਤੂ ਅਫਸੋਸ ਸੂਬਾ ਅਤੇ ਕੇਂਦਰ ਸਰਕਾਰ ਦੇਸ਼ ਭਰ ਵਿਚ ਇਸ ਮਾਮਲੇ ਤੇ ਬਿਲਕੁਲ ਵੀ ਗੰਭੀਰ ਨਹੀਂ ਹੈ।ਕੇਂਦਰ ਦੀ ਭਾਜਪਾ ਸਰਕਾਰ ਨੇ ਤਾਂ ਇਸ ਮਾਮਲੇ ਉੱਪਰ ਬੇਸ਼ਰਮੀ ਧਰੀ ਹੋਈ ਹੈ। ਭਾਜਪਾ ਦੇ ਬਹੁਗਿਣਤੀ ਐੱਮ ਪੀ ਤਾਂ ਬਲਾਤਕਾਰ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਹਨ।