ਸੁਖਜਿੰਦਰ ਰੰਧਾਵਾ ਨੇ ਹਲਕਾ ਡੇਰਾ ਬਾਬਾ ਨਾਨਕ ਦੇ ਵਾਸੀਆਂ ਦੀਆਂ ਸੁਣੀਆਂ ਮੁਸ਼ਕਿਲਾਂ
ਡੇਰਾ ਬਾਬਾ ਨਾਨਕ, 8 ਸਤੰਬਰ 2024 - ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਧਾਰੋਵਾਲੀ ਵਿਖੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪੱਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਭੈਣ, ਭਰਾ ਆਪਣੇ ਮਸਲੇ ਲੈ ਕਿ ਮਿਲਣ ਲਈ ਪਹੁੰਚੇ ਅਤੇ ਇਸ ਮੌਕੇ ਵੱਧ ਤੋਂ ਵੱਧ ਮਸਲੇ ਮੌਕੇ ਤੇ ਹੀ ਹੱਲ ਕਰ ਦਿਤੇ ਗਏ, ਬਾਕੀ ਮਸਲਿਆਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕੀਤਾ ਅਤੇ ਉਨ੍ਹਾਂ ਦੇ ਨਿਪਟਾਰੇ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ।
ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹਲਕਾ ਡੇਰਾ ਬਾਬਾ ਨਾਨਕ ਦੇ ਵਸਨੀਕ ਮੇਰਾ ਆਪਣਾ ਪਰਿਵਾਰ ਹਨ ਇਹਨਾਂ ਦੀਆਂ ਮੁਸਕਲਾਂ ਨੂੰ ਹੱਲ ਕਰਕੇ ਮੇਰੇ ਮਨ ਨੂੰ ਖੁਸ਼ੀ ਮਿਲਦੀ ਹੈ ਇਸ ਤੋਂ ਬਾਅਦ ਹਲਕੇ ਦੇ ਪਿੰਡ ਰਣਸੀਕੇ ਤੱਲਾ ਵਿਖੇ ਬੱਚਿਆਂ ਦੇ ਪਾਰਕ ਦਾ ਉਦਘਾਟਨੀ ਸਮਾਰੋਹ ਵਿੱਚ ਹਾਜ਼ਰੀ ਭਰੀ ਪਾਰਕ ਦੀ ਸਫ਼ਾਈ ਕਰਵਾ ਕਿ ਪਿੰਡ ਦੇ ਬੱਚਿਆਂ ਕੋਲੋਂ ਇਸ ਪਾਰਕ ਦਾ ਉਦਘਾਟਨ ਕਰਾ ਕੇ ਲੋਕ ਅਰਪਣ ਕੀਤਾ ਬਾਅਦ ਵਿੱਚ ਤਰਨਾ ਦਲ ਦੇ ਮੁੱਖੀ ਬਾਬਾ ਜੋਗਾ ਸਿੰਘ ਜੀ ਬਾਬਾ ਬਕਾਲਾ ਵਾਲਿਆਂ ਨਾਲ ਮੁਲਾਕਾਤ ਕੀਤੀ ਉਨ੍ਹਾਂ ਦੀ ਰੂਹਾਨੀ ਸੰਗਤ ਦਾ ਨਿੱਘ ਮਾਣ ਕੇ ਆਸ਼ੀਰਵਾਦ ਪ੍ਰਾਪਤ ਕੀਤਾ ਮੀਡੀਆ ਨੂੰ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਦੇ ਨਜ਼ਦੀਕੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।