ਮਾਲੇਰਕੋਟਲਾ: ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਚਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
* ਜ਼ਿਲ੍ਹੇ ' ਚੱਲ ਰਹੇ ਵਿਕਾਸ ਕੰਮਾਂ ਵਿੱਚ ਤੇਜੀ ਲਿਆਂਦੀ ਜਾਵੇ- ਡਾ ਪੱਲਵੀ
* ਕਿਹਾ, ਵਿਕਾਸ ਕਾਰਜਾਂ ਦੇ ਕੰਮਾਂ ਦੀ ਗੁਣਵੱਤਾ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ ਅਤੇ ਸਮੇਂ ਸਿਰ ਵਿਕਾਸ ਕਾਰਜ ਮੁਕੰਮਲ ਕਰਨ ਨੂੰ ਤਰਜੀਹ ਦੇਣ ਅਧਿਕਾਰੀ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ 10 ਸਤੰਬਰ :2024 - ਜ਼ਿਲ੍ਹੇ ਦੇ ਲੋਕਾਂ ਨੂੰ ਵਧੀਆ ਬੁਨਿਆਦੀ ਸਹੂਲਤਾਂ ਦੇਣ, ਚੰਗੀ ਸਿਹਤ ਅਤੇ ਲੋਕਾਂ ਦਾ ਚੌਪੱਖੀ ਵਿਕਾਸ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਤਹਿਤ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ. ਮਾਲੇਰਕੋਟਲਾ ਅਪਰਨਾ ਐਮ.ਬੀ, ਕਾਰਜ ਸਾਧਕ ਅਫ਼ਸਰ ਵਿਕਾਸ ਉਪਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਨੁਮਾਇੰਦੇ ਮੌਜੂਦ ਸਨ ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਹਰੇਕ ਹਲਕੇ ਵਿੱਚ ਚੱਲ ਰਹੇ ਅਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਕੰਮਾਂ ਦੀ ਸਬੰਧਤ ਵਿਭਾਗਾਂ ਦੇ ਮੁਖੀਆਂ ਤੋਂ ਰਿਪੋਰਟ ਲੈਂਦਿਆਂ ਕਿਹਾ ਕਿ ਜ਼ਿਲ੍ਹੇ ਦੇ ਵਿਕਾਸ ਲਈ ਜੇਕਰ ਕੋਈ ਨਵਾਂ ਪ੍ਰੋਜੈਕਟ ਸ਼ੁਰੂ ਕਰਨ ਦੀ ਜ਼ਰੂਰਤ ਹੈ ਤਾਂ ਉਸ ਦੀ ਵੀ ਪ੍ਰਪੋਜਲ ਸੌਂਪੀ ਜਾਵੇ ਅਤੇ ਹਦਾਇਤ ਕੀਤੀ ਕਿ ਕੋਈ ਵੀ ਲੋਕ ਭਲਾਈ ਦਾ ਨਵਾਂ ਪ੍ਰੋਜੈਕਟ ਉਲੀਕਣ ਸਮੇਂ ਸਬੰਧਤ ਇਲਾਕਾਂ ਨਿਵਾਸੀਆਂ ਦੀ ਵੀ ਰਾਏ ਵੀ ਲਈ ਜਾਵੇ । ਜਿਲ੍ਹੇ ਵਿੱਚ ਚੱਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਬਾਰੇ ਬਾਰੀਕੀ ਨਾਲ ਜਾਣਕਾਰੀ ਇੱਕਤਰ ਕੀਤੀ ਅਤੇ ਜ਼ਿਲ੍ਹੇ ਦੇ ਵਿਕਾਸ ਕੰਮਾਂ ਵਿੱਚ ਤੇਜੀ ਲਿਆਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ । ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਦੀ ਗੁਣਵੱਤਾ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ ਅਤੇ ਸਮੇਂ ਸਿਰ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਦੇ ਨਿਰਦੇਸ ਵੀ ਦਿੱਤੇ ।
ਇਸ ਮੌਕੇ 15 ਵੇਂ ਵਿੱਤੀ ਕਮਿਸ਼ਨ ਤਹਿਤ ਸਵੱਛ ਭਾਰਤ ਮਿਸ਼ਨ ਅਧੀਨ ਪ੍ਰਾਪਤ ਹੋਏ ਫੰਡਜ਼ ਸਬੰਧੀ, ਠੋਸ ਅਤੇ ਤਰਲ ਕੂੜੇ ਦੇ ਪ੍ਰਬੰਧਨ ,ਸੀਵਰੇਜ ਟਰੀਟਮੈਂਟ ਪਲਾਂਟ ਸਬੰਧੀ, ਅਣ ਵਰਤੇ ਫੰਡਜ਼ ਸਬੰਧੀ,ਪੀ.ਐਮ.ਏ.ਵਾਈ,ਐਨ.ਯੂ.ਐਲ.ਐਮ ਅਤੇ ਹੋਰ ਲੋਕ ਭਲਾਈ ਸਕੀਮਾਂ ਦਾ ਜਾਇਜਾ ਵੀ ਲਿਆ ।ਡਿਪਟੀ ਕਮਿਸ਼ਨਰ ਨੇ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਉਣ ਦੀ ਹਦਾਇਤ ਵੀ ਕੀਤੀ । ਇਸ ਮੌਕੇ ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਵੀ ਸਮੀਖਿਆ ਕੀਤੀ ਅਤੇ ਹਦਾਇਤ ਕੀਤੀ ਕਿ ਲੋਕ ਭਲਾਈ ਲਈ ਉਲੀਕੇ ਕੰਮ ਤੁਰੰਤ ਸ਼ੁਰੂ ਕਰਵਾਏ ਜਾਣ ਅਤੇ ਮੁਕੰਮਲ ਹੋ ਚੁੱਕੇ ਕੰਮਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਸਬੰਧਤ ਵਿਭਾਗ ਨੂੰ ਜਮ੍ਹਾਂ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ ।