ਪੰਜਾਬ ਭਰ ਵਿੱਚ ਡਾਕਟਰਾਂ ਦੀ ਦੂਜੇ ਦਿਨ ਦੀ ਹੜਤਾਲ ਦਾ ਪਿਆ ਭਾਰੀ ਅਸਰ
- ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ
- ਮਰੀਜ਼ਾਂ ਨੇ ਵੀ ਡਾਕਟਰਾਂ ਦੀਆਂ ਜਾਇਜ਼ ਮੰਗਾਂ ਤੇ ਸਮਰਥਨ ਦਿੱਤਾ
ਡੇਰਾ ਬਾਬਾ ਨਾਨਕ, 10 ਸਤੰਬਰ 2024 - ਸਰਕਾਰੀ ਡਾਕਟਰਾਂ ਦੀ ਪ੍ਰਮੁੱਖ ਜਥੇਬੰਦੀ ਪੰਜਾਬ ਸਿਵਲ ਮੈਡੀਕਲ ਸਰਵਿਸਿਸ ਐਸੋਸੀਏਸ਼ਨ ਵਲੋਂ ਪੰਜਾਬ ਭਰ ਦੇ ਸਾਰੇ ਸਰਕਾਰੀ ਹਸਪਤਾਲਾਂ ਤੇ ਸਿਹਤ ਕੇਂਦਰਾਂ ਵਿੱਚ 9 ਸਤੰਬਰ ਤੋਂ ਐਲਾਨੀ ਹੋਈ ਹੜਤਾਲ ਦਾ ਅੱਜ ਦੂਜਾ ਦਿਨ ਸੀ। 8 ਤੋਂ 11 ਵਜੇ ਤੱਕ ਓਪਡੀ ਸੇਵਾਵਾਂ ਬੰਦ ਰੱਖੀਆਂ ਗਈਆਂ। ਇਸ ਦੌਰਾਨ ਜਿੰਨਾ ਮਰੀਜ਼ਾਂ ਨੂੰ ਹੜਤਾਲ ਬਾਰੇ ਜਾਣਕਾਰੀ ਨਹੀਂ ਸੀ ਉਹ ਸਮੇਂ ਤੇ ਆ ਕੇ ਖੜੇ ਰਹੇ ਅਤੇ ਸਾਰੇ ਹਸਪਤਾਲਾਂ ਵਿੱਚ ਕਾਫੀ ਭੀੜ ਦੇਖੀ ਗਈ।
ਮੈਡੀਕਲ ਅਫਸਰਾਂ ਨੇ ਸਰਕਾਰ ਪ੍ਰਤੀ ਆਪਣੀਆਂ ਮੰਗਾਂ ਦੇ ਪੈਂਫਲਟ ਵੰਡ, ਫਲੈਕਸ ਬੈਨਰ ਅਤੇ ਅਤੇ ਭਾਸ਼ਣਾ ਰਾਹੀਂ ਮਰੀਜ਼ਾਂ ਨੂੰ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ। ਸੁਰੱਖਿਆ ਦੇ ਮੁੱਦੇ ਤੇ ਲੇਡੀ ਡਾਕਟਰਾਂ ਵਿੱਚ ਕਾਫੀ ਰੋਸ ਵੇਖਣ ਨੂੰ ਮਿਲਿਆ ਕਿਉਂਕਿ ਕੱਲ ਵੀ ਮੋਹਾਲੀ ਜਿਲੇ ਵਿੱਚ ਇੱਕ ਗਰਭਵਤੀ ਡਾਕਟਰ ਤੇ ਡਿਊਟੀ ਦੌਰਾਨ ਹਮਲਾ ਕੀਤਾ ਗਿਆ। ਜਿਆਦਾਤਰ ਮਰੀਜ਼ ਵੀ ਡਾਕਟਰਾਂ ਦੀ ਜਾਇਜ਼ ਮੰਗਾਂ ਤੇ ਸਮਰਥਨ ਕਰਦੇ ਹੋਏ ਉਹਨਾਂ ਦੇ ਨਾਲ ਖੜੇ ਦਿਖੇ। ਦੱਸਣ ਯੋਗ ਹੈ ਕਿ ਪਹਿਲਾਂ ਐਸੋਸੀਏਸ਼ਨ ਵੱਲੋਂ ਅਨਿਸ਼ਚਿਤ ਕਾਲ ਤੱਕ ਪੂਰਨ ਤੌਰ ਤੇ ਬੰਦ ਦਾ ਐਲਾਨ ਕੀਤਾ ਗਿਆ ਸੀ ਪਰ ਸਿਹਤ ਮੰਤਰੀ ਵੱਲੋਂ ਕੀਤੀ।