ਡੇਅਰੀ ਉਦਮ ਸਿਖਲਾਈ ਕੋਰਸ 10 ਅਕਤੂਬਰ ਤੋਂ 8 ਨਵੰਬਰ ਤੱਕ - ਡਿਪਟੀ ਡਾਇਰੈਕਟਰ ਡੇਅਰੀ
ਰੋਹਿਤ ਗੁਪਤਾ
ਗੁਰਦਾਸਪੁਰ,1 ਅਕਤੂਬਰ 2024 - ਪੰਜਾਬ ਡੇਅਰੀ ਵਿਕਾਸ ਬੋਰਡ ਵਿਭਾਗ ਵੱਲੋਂ ਚਾਰ ਹਫਤੇ ਡੇਅਰੀ ਉਦਮ ਸਿਖਲਾਈ ਕੋਰਸ 10 ਅਕਤੂਬਰ 2024 ਤੋਂ ਤੋਂ 8 ਨਵੰਬਰ, 2024 (ਚਾਰ ਹਫਤੇ) ਡੇਅਰੀ ਸਿਖਲਾਈ ਕੇਂਦਰ ਵੇਰਕਾ, ਜਿਲਾ0ਅੰਮ੍ਰਿਤਸਰ ਵਿਖੇ ਚਲਾਇਆ ਜਾਣਾ ਹੈ। ਚਾਹਵਾਨ ਡੇਅਰੀ ਫਾਰਮਰ ਜੋ ਘੱਟੋ-ਘੱਟ 10ਵੀਂ ਪਾਸ ਹੋਣ,ਉਮਰ 18 ਤੋਂ 55 ਸਾਲ ਦਰਮਿਆਨ ਹੋਵੇ,ਪੇਂਡੂ ਖੇਤਰ ਨਾਲ ਸਬੰਧਤ ਹੋਣ ਅਤੇ ਪਹਿਲਾਂ ਘੱਟੋ ਘੱਟ 05 ਪਸ਼ੂ ਰੱਖੇ ਹੋਣ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।
ਇਹ ਜਾਣਕਾਰੀ ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਨੇ ਦਿੱਤੀ ।ਉਹਨਾਂ ਦੱਸਿਆ ਕਿ ਇਸ ਸਿਖਲਾਈ ਕੋਰਸ ਵਿੱਚ ਡੇਅਰੀ ਫਾਰਮਰਜ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਵੱਖ ਵੱਖ ਵਿਸ਼ਾ ਮਾਹਿਰਾਂ ਵੱਲੋਂ ਪਸ਼ੂਆਂ ਦੀ ਸਾਂਭ ਸੰਭਾਲ ਵੱਖ ਵੱਖ ਬੀਮਾਰੀਆਂ,ਮਨਸੂਹੀ ਗਰਭਦਾਨ,ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨ ਦੀ ਪ੍ਰੈਕਟੀਕਲ ਸਿਖਲਾਈ ਦਿੱਤੀ ਜਾਵੇਗੀ।ਇਸ ਸਿਖਲਾਈ ਦੌਰਾਨ ਮਾਡਲ ਕੈਟਲ ਸ਼ੈਡਾਂ ਦੀ ਉਸਾਰੀ, ਦੁੱਧ ਚੁਆਈ ਮਸ਼ੀਨਾਂ ਅਤੇ ਡੇਅਰੀ ਦੇ ਧੰਦੇ ਦਾ ਮੁਕੰਮਲ ਮਸ਼ੀਨੀਕਰਨ ਲਈ ਲੋੜੀਂਦੀਆਂ ਤਕਨੀਕਾਂ ਅਤੇ ਸਬਸਿਡੀਆਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ।
ਉਹਨਾਂ ਦੱਸਿਆ ਕਿ ਉਹਨਾਂ ਦੱਸਿਆ ਕਿ ਸਿਖਲਾਈ ਕੋਰਸ ਲਈ ਚਾਹਵਾਨ ਫਾਰਮਰਜ 7 ਅਕਤੂਬਰ, 2024 ਤੱਕ ਜਿਲਾ ਪ੍ਰਬੰਧਕੀ ਕੰਪਲੈਕਸ ਬਲਾਕ ਬੀ ਚੌਥੀ ਮੰਜਿਲ ਕਮਰਾ ਨੰ:508 ਵਿਖੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਵਿਖੇ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ।ਚੁਣੇ ਹੋਏ ਸਿਿਖਆਰਥੀ ਜਨਰਲ ਕੈਟਾਗਰੀ ਲਈ ਫੀਸ 5000 ਅਤੇ ਅ:ਜਾਤੀ ਲਈ 4000 ਫੀਸ ਹੋਵੇਗੀ। ਚੁਣੇ ਹੋਏ ਸਿਖਆਰਥੀ ਜਨਰਲ ਕੈਟਾਗਰੀ ਲਈ ਫੀਸ 5000 ਅਤੇ ਅ:ਜਾਤੀ ਲਈ 4000 ਫੀਸ ਹੋਵੇਗੀ।
ਵਧੇਰੇ ਜਾਣਕਾਰੀ ਲਈ ਫੌਨ ਨੰ: 8054800880,7508973471, 7888850893 ਤੇ ਸੰਪਰਕ ਕਰੋ।