ਪਿੰਡ ਨਾਨਕਸਰ ਵਾਸੀ ਸੁਖਮੰਦਰ ਸਿੰਘ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਚ ਸ਼ਾਮਿਲ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 1 ਅਕਤੂਬਰ 2024 - ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੀ ਸਾਫ ਸੁੱਥਰੀ ਛਵੀ ਅਤੇ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾਂਦੇ ਲੋਕ ਭਲਾਈ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਸ. ਸੁਖਮੰਦਰ ਸਿੰਘ ਨਾਨਕਸਰ ਅੱਜ ਆਪਣੇ ਸਾਥੀਆਂ ਨਾਲ ਅਕਾਲੀ ਦਲ ਛੱਡਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ । ਜਿੰਨਾਂ ਦਾ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਅਤੇ ਮਨਪ੍ਰੀਤ ਸਿੰਘ ਧਾਲੀਵਾਲ ਨੇ ਸਿਰਪਾਓ ਪਾ ਕੇ ਸਵਾਗਤ ਕੀਤਾ।
ਇਸ ਮੌਕੇ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਅਤੇ ਮਨਪ੍ਰੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਸਰਕਾਰ ਵੱਲੋਂ ਹਮੇਸ਼ਾਂ ਹੀ ਲੋਕਾਂ ਨੂੰ ਪਹਿਲ ਦੇ ਕੇ ਉਨ੍ਹਾਂ ਦੀ ਲੋਕ ਭਲਾਈ ਦੇ ਕੰਮ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਨੀਤੀਆਂ ਅਤੇ ਕੰਮਾਂ ਤੋਂ ਖੁਸ਼ ਹੋ ਕੇ ਅੱਜ ਪਾਰਟੀ ਵਿੱਚ ਸੁਖਮੰਦਰ ਸਿੰਘ ਤੋਂ ਇਲਾਵਾ ਬਲਜੀਤ ਸਿੰਘ, ਗੁਰਮੁੱਖ ਸਿੰਘ, ਚਮਕੌਰ ਸਿੰਘ ਅੰਗਰੇਜ ਸਿੰਘ , ਰੇਸ਼ਮ ਸਿੰਘ ਫੌਜੀ, ਗੁਰਤੇਜ ਸਿੰਘ ਖਾਲਸਾ ਵੀ ਸ਼ਾਮਿਲ ਹੋਏ ਹਨ।
ਇਸ ਮੌਕੇ ਗੁਰਮੇਲ ਸਿੰਘ ਨਾਨਕਸਰ, ਗੁਰਮੇਲ ਸਿੰਘ ਧਾਲੀਵਾਲ, ਸ਼ਮਸ਼ੇਰ ਸਿੰਘ ਨਾਨਕਸਰ ,ਗੁਰਦਾਸ ਸਿੰਘ ਨਾਨਕਸਰ ਆਦਿ ਹਾਜ਼ਰ ਸਨ।