← ਪਿਛੇ ਪਰਤੋ
ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਚੋਣਾਂ ਤੋਂ ਦੂਰ ਰਹਿਣਾ ਚਾਹੀਦਾ ਹੈ:-ਸੁਰਿੰਦਰ ਸਿੰਘ ਧਤੌਂਦਾ ਸ੍ਰੀ ਨਰਿੰਦਰ ਮੋਦੀ ਨੂੰ ਤੁਰੰਤ ਕਿਸਾਨੀ ਮਸਲਿਆਂ ਨੂੰ ਹੱਲ ਕਰਕੇ ਸੰਭੂ ਬਾਰਡਰ ਦੀ ਆਵਾਜਾਈ ਨੂੰ ਬਹਾਲ ਕਰਨ :-- ਧਤੌਂਦਾ ਗੁਰਪ੍ਰੀਤ ਸਿੰਘ ਜਖਵਾਲੀ ਫਤਹਿਗੜ੍ਹ ਸਾਹਿਬ 9 ਅਕਤੂਬਰ 2024:- ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਗੁਰਨਾਮ ਸਿੰਘ ਚੜੂਨੀ ਦੀ ਸ਼ਰਮਨਾਕ ਹਾਰ ਨੇ ਪੂਰੇ ਭਾਰਤ ਦੇ ਕਿਸਾਨ ਤੇ ਮਜ਼ਦੂਰ ਭਰਾਵਾਂ ਦੇ ਭਾਰਤ ਸਰਕਾਰ ਦੇ ਵਿਰੁੱਧ ਕਿਸਾਨੀ ਸੰਘਰਸ਼ ਨੂੰ ਗਹਿਰੀ ਠੇਸ ਪਹੁੰਚਾਈ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਨਾਸਾ ਦੇ ਜਰਨਲ ਸਕੱਤਰ ਪੰਜਾਬ ਤੇ ਕਿਸਾਨ ਸੁਰਿੰਦਰ ਸਿੰਘ ਧਤੌਂਦਾ ਨੇ ਇਕ ਪ੍ਰੈਸ ਰਿਲੀਜ਼ ਰਾਹੀਂ ਜਾਰੀ ਕੀਤਾ। ਧਤੌਂਦਾ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਪੰਜਾਬ ਚੋਣਾਂ ਦੌਰਾਨ ਪੰਜਾਬ ਕਿਸਾਨ ਯੂਨੀਅਨ ਦੇ ਆਗੂਆਂ ਦੇ ਫੈਸਲਿਆਂ ਤੋਂ ਕੋਈ ਸਬਕ ਨਹੀਂ ਲਿਆ। ਜਦ ਕਿ ਕਿਸਾਨ ਤੇ ਮਜ਼ਦੂਰ ਆਗੂਆਂ ਨੂੰ ਸਿਰਫ਼ ਕਿਸਾਨੀ ਮਸਲਿਆਂ ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਕਿਉਂਕਿ ਰਾਜਨੀਤੀ ਦਾ ਕੋਈ ਧਰਮ ਨਹੀਂ, ਭਾਰਤ ਦੀਆਂ ਸਮੇਂ ਸਮੇਂ ਦੀਆਂ ਸਰਕਾਰਾਂ ਨੇ ਕਿਸਾਨ ਤੇ ਮਜ਼ਦੂਰ ਭਰਾਵਾਂ ਦੇ ਹਿੱਤਾਂ ਨੂੰ ਦਰਕਿਨਾਰ ਕਰਕੇ ਸੱਤਾ ਦਾ ਆਨੰਦ ਮਾਣਿਆ। ਦੂਜੇ ਪਾਸੇ ਕਿਸਾਨ ਤੇ ਮਜ਼ਦੂਰ ਭਰਾ ਕਰਜ਼ੇ ਦੀ ਮਾਰ ਹੇਠ ਆ ਗਏ ਅਤੇ ਖੁਦਕਸੀਆਂ ਦੇ ਰਾਹ ਪੈ ਗਏ। ਸੁਰਿੰਦਰ ਸਿੰਘ ਧਤੌਂਦਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵਿੱਚ ਉਹੀ ਆਗੂ ਹੋਣੇ ਚਾਹੀਦੇ ਹਨ। ਜਿਹੜੇ ਕਿਸਾਨੀ ਮਸਲਿਆਂ ਸਬੰਧੀ ਹੀ ਧਿਆਨ ਦੇਣ ਅਤੇ ਰਾਜਨੀਤੀ ਤੋਂ ਦੂਰ ਰਹਿਣ ਉਨਾਂ ਕਿਹਾ ਕਿ ਸੰਭੂ ਬਾਰਡਰ ਤੇ ਕਿਸਾਨ ਤੇ ਮਜ਼ਦੂਰ ਭਰਾਵਾਂ ਦੇ ਸੰਘਰਸ਼ ਦਾ ਇਨ੍ਹਾਂ ਚੋਣ ਨਤੀਜਿਆਂ ਦਾ ਕੋਈ ਅਸਰ ਨਹੀਂ ਪੈਣਾ ਕਿਉੰਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜਲਦ ਹੀ ਕਿਸਾਨ ਤੇ ਮਜ਼ਦੂਰ ਭਰਾਵਾਂ ਦੇ ਹਿੱਤਾਂ ਨੂੰ ਸੁਰੱਖਿਅਤ ਰੱਖਣ ਲਈ ਉਸਾਰੂ ਸੋਚ ਦਾ ਸਬੂਤ ਦਿੰਦੇ ਹੋਏ,ਕਿਸਾਨੀ ਮਸਲਿਆਂ ਨੂੰ ਹੱਲ ਕਰਨ ਨੂੰ ਤਰਜੀਹ ਦੇਣਗੇ ਅਤੇ ਸੰਭੂ ਬਾਰਡਰ ਦੀ ਆਵਾਜਾਈ ਨੂੰ ਬਹਾਲ ਕਰਨਗੇ। ਕਿਉੰਕਿ ਦੇਸ਼ ਦੀ ਅਰਥ ਵਿਵਸਥਾ ਦਾ ਅਸਲ ਨਿਰਮਾਤਾ ਦੇਸ਼ ਦਾ ਅੰਨਦਾਤਾ ਕਿਸਾਨ ਤੇ ਮਜ਼ਦੂਰ ਭਰਾ ਹੈ।
Total Responses : 218