ਏ.ਡੀ.ਸੀ. ਵੱਲੋਂ ਬਾਂਸਲ ਇੰਮੀਗ੍ਰੇਸ਼ਨ ਅਤੇ ਟਰੈਵਲ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ
ਹਰਜਿੰਦਰ ਸਿੰਘ ਭੱਟੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਕਤੂਬਰ 2024: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਬਾਂਸਲ ਇੰਮੀਗ੍ਰੇਸ਼ਨ ਅਤੇ ਟਰੈਵਲ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਬਾਂਸਲ ਇੰਮੀਗ੍ਰੇਸ਼ਨ ਅਤੇ ਟਰੈਵਲ ਕੰਸਲਟੈਂਟਸ ਬੂਥ ਨੰ:120-121, ਬੇਸਮੈਂਟ, ਫੇਜ਼-9, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਲਵਿਸ਼ ਬਾਂਸਲ ਪੁੱਤਰ ਵਿਸ਼ਾਲ ਬਾਂਸਲ ਵਾਸੀ ਮਕਾਨ ਨੰ: 1411, ਫੇਜ਼-10, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 400/ਆਈ.ਸੀ, ਮਿਤੀ 30.07.2020 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 29-07-2025 ਤੱਕ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਪ ਮੰਡਲ ਮੈਜਿਸਟ੍ਰੇਟ ਮੋਹਾਲੀ ਦੀ ਰਿਪੋਰਟ ਅਨੁਸਾਰ ਦਫਤਰ ਬੰਦ ਹੋਣ ਕਰਕੇ, ਤਹਿਸੀਲਦਾਰ ਮੋਹਾਲੀ ਦੀ ਰਿਪੋਰਟ ਅਨੁਸਾਰ ਉਕਤ ਫਰਮ ਦਾ ਪਤਾ ਬੂਥ ਨੰ:120-121, ਬੇਸਮੈਂਟ, ਫੇਜ਼-9, ਮੋਹਾਲੀ ਸਹੀ ਨਹੀਂ ਹੈ ਅਤੇ ਰਿਹਾਇਸ਼ੀ ਪਤਾ ਬੰਦ ਪਾਇਆ ਗਿਆ।
ਉਪ ਮੰਡਲ ਮੈਜਿਸਟ੍ਰੇਟ ਮੋਹਾਲੀ ਅਤੇ ਤਹਿਸੀਲਦਾਰ ਮੋਹਾਲੀ ਦੀ ਰਿਪੋਰਟ ਨੂੰ ਮੁੱਖ ਰੱਖਦੇ ਹੋਏ ਪੱਤਰ ਮਿਤੀ 02.11.2023 ਰਾਹੀਂ ਲਾਇਸੰਸ ਨੰ: 400/ਆਈ.ਸੀ. ਮਿਤੀ 30.07.2020 ਨੂੰ 90 ਦਿਨਾਂ ਲਈ ਮੁਅੱਤਲ ਕੀਤਾ ਗਿਆ ਸੀ ਅਤੇ ਲਾਇਸੰਸੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ 15 ਦਿਨਾਂ ਦਾ ਸਮਾਂ ਦਿੰਦੇ ਹੋਏ ਪੱਤਰ ਮਿਤੀ 07.11.2023 ਜਾਰੀ ਕੀਤਾ ਗਿਆ ਸੀ।
ਉਪ ਮੰਡਲ ਮੈਜਿਸਟ੍ਰੇਟ ਮੋਹਾਲੀ ਅਤੇ ਤਹਿਸੀਲਦਾਰ ਮੋਹਾਲੀ ਦੀ ਰਿਪੋਰਟ ਅਨੁਸਾਰ ਲਾਇਸੰਸੀ ਵੱਲੋਂ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਲਾਇਸੰਸ ਮੁਅੱਤਲ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ, ਦਫਤਰ ਬੰਦ ਹੋਣ ਕਰਕੇ ਫਰਮ ਅਤੇ ਤਹਿਸੀਲਦਾਰ ਮੁਹਾਲੀ ਦੀ ਰਿਪੋਰਟ ਅਨੁਸਾਰ ਦਫਤਰੀ ਪਤੇ ਅਤੇ ਰਿਹਾਇਸ਼ੀ ਪਤੇ ਤੇ ਇਸ ਨਾਮ ਦਾ ਪ੍ਰਾਰਥੀ ਤੇ ਦਫਤਰ ਨਾ ਮਿਲਣ ਕਰਕੇ, ਲਾਇਸੰਸ ਨਵੀਨ ਨਾ ਕਰਾਉਣ ਕਰਕੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ।
ਇਸ ਲਈ ਉਕਤ ਤੱਥਾਂ ਦੇ ਸਨਮੁੱਖ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਬਾਂਸਲ ਇੰਮੀਗ੍ਰੇਸ਼ਨ ਅਤੇ ਟਰੈਵਲ ਕੰਸਲਟੈਂਟਸ ਨੂੰ ਜਾਰੀ ਲਾਇਸੰਸ ਨੰਬਰ 400/ਆਈ.ਸੀ. ਮਿਤੀ 30.07.2020 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।