ਫ਼ਿਰੋਜ਼ਪੁਰ 20,ਨਵੰਬਰ 2020 : ਲੈਫ.ਕਰਨਲ ਸਤਬੀਰ ਸਿੰਘ ਵੜੈਚ (ਰਿਟਾ) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਫ਼ਤਰ ਵਿਖੇ ਚਲਾਏ ਜਾ ਰਹੇ ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਵਿਚ Basic Computer Couse(120 Hours), HTML & Web designing , C,C++ ,Java (ISO 9001:2008 ਵੱਲੋਂ ਮਾਨਤਾ ਪ੍ਰਾਪਤ ISO Certified ਬੇਸਿਕ ਕੰਪਿਊਟਰ ਕੋਰਸਾਂ ਦੇ ਬੈਚ ਲਗਾਤਾਰ ਚਲਾਏ ਜਾ ਰਹੇ ਹਨ। ਜੋ ਕਿ ਐਕਸ ਸਰਵਿਸਮੈਨ ਅਤੇ ਸ਼ੈਡਿਊਲ ਕਾਸਟ ਵਰਗ ਦੇ ਬੱਚਿਆ ਲਈ ਘੱਟ ਤੋਂ ਘੱਟ ਫ਼ੀਸਾਂ ਤੇ ਚਲਾਏ ਜਾ ਰਹੇ ਹਨ। ਇਹਨਾਂ ਕੋਰਸਾਂ ਲਈ ਨਵੀਂ ਰਜਿਸਟ੍ਰੇਸ਼ਨ ਮਿਤੀ 24 ਨਵੰਬਰ 2020 ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਇਨ੍ਹਾਂ ਕੋਰਸਾਂ ਲਈ ਸੈਨਿਕਾਂ/ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਤੋਂ ਪ੍ਰਸ਼ਾਸਕੀ ਪ੍ਰਬੰਧਾਂ ਲਈ ਨਾ-ਮਾਤਰ ਖ਼ਰਚ ਲਿਆ ਜਾਵੇਗਾ। ਸਾਬਕਾ ਫ਼ੌਜੀਆਂ ਦੀਆਂ ਸੀਟਾਂ ਨਾ ਪੂਰੀਆਂ ਹੋਣ ਤੇ ਕਮਜ਼ੋਰ/ਗ਼ਰੀਬ ਵਰਗ ਦੇ ਸਿਵਲੀਅਨ ਉਮੀਦਵਾਰ ਵੀ ਵਿਚਾਰੇ ਜਾ ਸਕਦੇ ਹਨ। ਚਾਹਵਾਨ ਉਮੀਦਵਾਰ ਦਾਖਲਾ ਲੈ ਕੇ ਲਾਭ ਉਠਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਨਜ਼ਦੀਕ ਸਾਰਾਗੜ੍ਹੀ ਗੁਰਦੁਆਰਾ ਫ਼ਿਰੋਜ਼ਪੁਰ ਵਿਖੇ ਦਫ਼ਤਰੀ ਸਮੇਂ ਵਿਚ ਸੰਪਰਕ ਕਰ ਸਕਦੇ ਹਨ ਜਾਂ ਦਫ਼ਤਰ ਦੇ ਫ਼ੋਨ ਨੰਬਰ 01632-246211 ਤੇ ਸੰਪਰਕ ਕਰ ਸਕਦੇ ਹਨ।