← ਪਿਛੇ ਪਰਤੋ
ਫਿਰੋਜ਼ਪੁਰ 21 ਨਵੰਬਰ 2020 : ਥਾਣਾ ਤਲਵੰਡੀ ਭਾਈ ਅਤੇ ਥਾਣਾ ਘੱਲਖੁਰਦ ਦੀ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ 110 ਲੀਟਰ ਲਾਹਣ ਬਰਾਮਦ ਕਰਕੇ ਦੋ ਵਿਅਕਤੀਆਂ ਖਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਥਾਣਾ ਤਲਵੰਡੀ ਭਾਈ ਦੇ ਸਬ ਇੰਸਪੈਕਟਰ ਮੇਜਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਸੁਲਹਾਣੀ ਰੇਲਵੇ ਫਾਟਕ ਦੇ ਨੇੜੇ ਮੌਜ਼ੂਦ ਸੀ ਤਾਂ ਇਸ ਦੌਰਾਨ ਉਨ੍ਹਾਂ ਨੂੰ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਮੰਟੂ ਪੁੱਤਰ ਜੁਗਰਾਜ ਸਿੰਘ ਵਾਸੀ ਸੁਲਹਾਣੀ ਨਾਜਾਇਜ਼ ਸ਼ਰਾਬ ਕਸੀਦ ਕਰਕੇ ਵੇਚਣ ਦਾ ਆਦੀ ਹੈ ਜੇਕਰ ਹੁਣੇ ਦੋਸ਼ੀ 'ਤੇ ਛਾਪੇਮਾਰੀ ਕੀਤੀ ਜਾਵੇ ਤਾਂ ਨਾਜਾਇਜ਼ ਸ਼ਰਾਬ ਜਾਂ ਲਾਹਣ ਬਰਾਮਦ ਹੋ ਸਕਦੀ ਹੈ। ਪੁਲਿਸ ਪਾਰਟੀ ਵੱਲੋਂ ਛਾਪੇਮਾਰੀ ਕੀਤੀ ਤਾਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ ਪਰ ਮੌਕੇ 'ਤੇ 70 ਲੀਟਰ ਲਾਹਣ ਬਰਾਮਦ ਹੋਈ। ਉਧਰ ਥਾਣਾ ਘੱਲਖੁਰਦ ਦੀ ਪੁਲਿਸ ਦੇ ਏਐੱਸਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਮਿਸ਼ਰੀਵਾਲਾ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਮਲਕੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਬੱਧਨੀ ਗੁਲਾਬ ਸਿੰਘ ਨਾਜਾਇਜ਼ ਸ਼ਰਾਬ ਕਸੀਦ ਕਰਕੇ ਵੇਚਣ ਦਾ ਆਦੀ ਹੈ ਜੇਕਰ ਹੁਣੇ ਦੋਸ਼ੀ 'ਤੇ ਛਾਪੇਮਾਰੀ ਕੀਤੀ ਜਾਵੇ ਤਾਂ ਨਾਜਾਇਜ਼ ਸ਼ਰਾਬ ਜਾਂ ਲਾਹਣ ਬਰਾਮਦ ਹੋ ਸਕਦੀ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀ 'ਤੇ ਛਾਪੇਮਾਰੀ ਕੀਤੀ ਗਈ ਤਾਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ ਪਰ ਮੌਕੇ 'ਤੇ 40 ਕਿਲੋ ਲਾਹਣ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਦੋਵਾਂ ਵਿਅਕਤੀਆਂ ਖਿਲਾਫ ਮਾਮਲੇ ਦਰਜ ਕਰ ਲਏ ਗਏ ਹਨ।
Total Responses : 942