*39 ਖਪਤਕਾਰਾਂ ਦੇ ਦੁੱਧ ਦੇ ਸੈਂਪਲ ਟੈਸਟ ਕਰ ਮੌਕੇ ਤੇ ਦਿੱਤੇ ਨਤੀਜੇ*
*ਮੁਹਿੰਮ ਦਾ ਮੁੱਖ ਮੰਤਵ ਦੁੱਧ ਦਾ ਮਹੱਤਵ ਅਤੇ ਸੰਭਾਵਿਤ ਮਿਲਾਵਟ ਦੀ ਜਾਣਕਾਰੀ ਮੁਹੱਈਆ ਕਰਵਾਉਣਾ*
*ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵੇਰੇ 9 ਤੋਂ ਦੁਪਹਿਰ 1 ਵਜੇ ਤੱਕ ਕਰਵਾਈ ਜਾ ਸਕਦੀ ਹੈ ਦੁੱਧ ਦੀ ਪਰਖ*
*ਦੁੱਧ ਦੀ ਪਰਖ ਕੈਂਪ ਲਗਾਉਣ ਲਈ ਹੈਲਪਲਾਈਨ ਨੰਬਰ 98784-41386 ਤੇ ਕੀਤਾ ਜਾ ਸਕਦਾ ਹੈ ਸੰਪਰਕ*
ਐਸ.ਏ.ਐਸ ਨਗਰ 23 ਨਵੰਬਰ 2020 - ਪੁਲਿਸ ਕਲੋਨੀ, ਫੇਜ 8 ਵਿਖੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਸ. ਦਰਸ਼ਨ ਸਿੰਘ, ਡੇਅਰੀ ਟੈਕਨੋਲੋਜਿਸਟ ਵੱਲੋਂ ਕੈਪ ਦਾ ਆਯੋਜਨ ਕੀਤਾ ਗਿਆ।
ਕੈਂਪ ਦੌਰਾਨ ਮਾਹਰ ਬੁਲਾਰਿਆਂ ਵੱਲੋਂ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਦਾ ਮੰਤਵ ਸਪੱਸਟ ਕਰਦਿਆ ਦੱਸਿਆ ਕਿ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ, ਮਨੁੱਖੀ ਸਿਹਤ ਲਈ ਇਸਦਾ ਮਹੱਤਵ ਅਤੇ ਇਸ ਵਿੱਚ ਸੰਭਾਵਿਤ ਮਿਲਾਵਟ ਦੀ ਜਾਣਕਾਰੀ ਦੇਣਾ ਹੈ। ਉਨ੍ਹਾਂ ਕਿਹਾ ਕਿ ਦੁੱਧ ਦਾ ਸੈਂਪਲ ਟੈਸਟ ਕਰਨ ਉਪਰੰਤ ਪ੍ਰਾਪਤ ਨਤੀਜਿਆਂ ਦੇ ਆਧਾਰ ਤੇ ਖਪਤਕਾਰਾਂ ਨੂੰ ਦੱਸਣਾ ਹੈ ਕਿ ਉਨਾ ਵੱਲੋਂ ਖਰੀਦੇ ਦੁੱਧ ਵਿੱਚ ਮੌਜੂਦ ਤੱਤ ਉਨਾ ਵੱਲੇ ਖਰੀਦੀ ਕੀਮਤ ਦਾ ਮੁੱਲ ਮੋੜਦੇ ਹਨ ਕਿ ਨਹੀਂ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਕਸ਼ਮੀਰ ਸਿੰਘ, ਕਾਰਜਕਾਰੀ ਅਫਸਰ, ਮੋਹਾਲੀ ਵੱਲੋਂ ਦੱਸਿਆ ਗਿਆ ਕਿ ਅੱਜ ਦੇ ਇਸ ਕੈਂਪ ਵਿੱਚ 39 ਖਪਤਕਾਰਾਂ ਵੱਲੋ ਦੁੱਧ ਦੇ ਸੈਂਪਲ ਲਿਆਦੇ ਗਏ। ਜਿੰਨਾ ਨੂੰ ਟੈਸਟ ਕਰਕੇ ਨਤੀਜੇ ਮੌਕੇ ਤੇ ਲਿਖਤੀ ਰੂਪ ਵਿੱਚ ਦਿੱਤੇ ਗਏ। ਇੰਨਾਂ ਵਿੱਚ 35 ਸੈਂਪਲ ਮਿਆਰਾਂ ਅਨੁਸਾਰ ਪਾਏ ਗਏ ਅਤੇ ਬਾਕੀ 4 ਸੈਪਲਾਂ ਵਿੱਚ ਪਾਣੀ ਦੀ ਮਿਲਾਵਟ ਪਾਈ ਗਈ। ਪਾਣੀ ਦੀ ਮਿਲਾਵਟ ਤੋਂ ਬਿਨਾ ਕਿਸੇ ਵੀ ਸੈਪਲ ਵਿੱਚ ਹਾਨੀਕਾਰਕ ਪਦਾਰਥ ਨਹੀ ਪਾਏ ਗਏ।
ਇਸ ਕੈਂਪ ਦਾ ਉਦਘਾਟਨ ਸੀ ਲਾਭ ਸਿੰਘ, ਸਾਬਕਾ ਐਸ ਆਈ ਅਤੇ ਸ੍ਰੀ ਸੋਹਨ ਲਾਲ, ਏ ਐਸ ਆਈ ਨੇ ਕੀਤਾ ਅਤੇ ਦੁੱਧ ਖਪਤਕਾਰਾ ਸੁਰਜੀਤ ਕੌਰ, ਲਵਲੀਨ, ਮਨਜੀਤ ਸਿੰਘ ਅਤੇ ਦਫਤਰੀ ਅਮਲਾ ਦੀਪਕ ਮਨਮੋਹਨ ਸਿੰਘ, ਡੀ.ਡੀ ਆਈ ਅਤੇ ਗੁਰਦੀਪ ਸਿੰਘ ਹਾਜਰ ਸਨ।
ਇਸ ਕੈਂਪ ਦੌਰਾਨ ਸ੍ਰੀ ਮਨਦੀਪ ਸਿੰਘ , ਡੇਅਰੀ ਵਿਕਾਸ ਇੰਸਪੈਕਟਰ ਨੇ ਦੱਸਿਆ ਕਿ ਕੈਪ ਤੋਂ ਇਲਾਵਾ ਜਿਲਾ ਪ੍ਰਬੰਧਕੀ ਕੰਪਲੈਕਸ, ਸੈਕਟਰ 76 ਵਿਖੇ ਕਮਰਾ ਨੰਬਰ 434, ਤੀਸਰੀ ਮੰਜਲ ਵਿੱਚ ਦੁੱਧ ਦੀ ਪਰਖ ਡਿਪਟੀ ਡਾਇਰੈਕਟਰ ਡੇਅਰੀ ਦੇ ਦਫਤਰ ਵਿਖੇ ਸਮਾ ਸਵੇਰੇ 9 ਤੋਂ ਦੁਪਹਿਰ 1 ਵਜੇ ਤੱਕ ਮੁਫਤ ਕੀਤੀ ਜਾਦੀ ਹੈ।
ਕਿਸੇ ਵੀ ਥਾਂ ਉੱਤੇ ਵਿਸ਼ੇਸ ਤੌਰ ਤੇ ਅਜਿਹਾ ਕੈਪ ਆਯੋਜਿਤ ਕਰਨ ਲਈ ਹੈਲਪਲਾਈਨ ਨੰਬਰ 98784-41386 ਤੇ ਸੰਪਰਕ ਕੀਤਾ ਜਾ ਸਕਦਾ ਹੈ।