ਵਰਲਡ ਯੂਨੀਵਰਸਿਟੀ ਫਤਿਗੜ੍ਹ ਸਾਹਿਬ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551 ਵਾਂ ਪ੍ਰਕਾਸ਼ ਪੁਰਬ ਮਨਾਏ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 30 ਨਵੰਬਰ : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਗੜ੍ਹ ਸਾਹਿਬ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551 ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਦਾ ਭਾਵਨਾ ਨਾਲ ਮਨਾਇਆ ਗਿਆ, ਇਸ ਸ਼ੁੱਭ ਮੋਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੌਗ ਉਪਰੰਤ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਕੀਰਤਨ ਦਰਬਾਰ ਵੀ ਸਜਾਇਆ ਗਿਆ, ਇਸ ਮੌਕੇ ‘ਤੇ ਪੁੱਜੇ ਯੂਨੀਵਰਸਿਟੀ ਦੇ ਮੈਂਬਰ ਸੱਕਤਰ ( ਟਰਸਟ ) ਸ. ਦਰਬਾਰਾ ਸਿੰਘ ਗੁਰੂ ਨੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮਾਜ ਦੇ ਉਜਲੇ ਭਵਿੱਖ ਲਈ ਰਾਹ ਦਸੇਰਾ ਹਨ, ਜੋ ਵਿਸ਼ਵ ਦੇ ਹਰ ਵਿਅਕਤੀ ਦੀ ਅਗਵਾਈ ਕਰਦੀਆਂ ਹਨ ,ਗੁਰੂ ਨਾਨਕ ਦੇਵ ਜੀ ਦੀਆਂ ਵਿਗਿਆਨਕ , ਮਨੋ-ਵਿਗਿਆਨਕ, ਦਾਰਸ਼ਨਿਕ ਆਦਿ ਸੇਧਾਂ ਅਜੋਕੇ ਸਮਾਜ ਲਈ ਲਾਹੇਵੰਦ ਹਨ , ਉਨ੍ਹਾਂ ਅੱਗੇ ਕਿਹਾ ਕਿ 551ਵਾਂ ਪ੍ਰਕਾਸ਼ ਪੁਰਬ ‘ਤੇ ਯੂਨੀਵਰਸਿਟੀ ਦੁਆਰਾ ਉਲੀਕੇ ਗਏ ਸਮਾਗਮ ਸਮੂਹ ਸੰਗਤ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਦਰਸ਼ਨ ਤੇ ਉਪਦੇਸ਼ਾਂ ਨੂੰ ਸਮਝਣ ਤੇ ਖੋਜਣ ਦਾ ਇਕ ਸੁਨਹਿਰੀ ਮੌਕਾ ਪ੍ਰਦਾਨ ਕਰਦੇ ਹਨ
ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋ. (ਡਾ). ਪਰਿਤ ਪਾਲ ਸਿੰਘ ਨੇ ਸਾਰਿਆਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਕਰਵਾਏ ਜਾ ਰਹੇ ਇਹਨਾਂ ਸਮਾਗਮਾਂ ਦਾ ਮੰਤਵ ਗੁਰੂ ਸਾਹਿਬ ਦੀ ਸੋਚ, ਪਾਵਨ ਬਾਣੀ ਅਤੇ ਉਨ੍ਹਾਂ ਦੇ ਉਪਦੇਸ਼ਾਂ ਨੂੰ ਸੰਗਤ ਤੱਕ ਪਹੁੰਚਾਉਣਾ ਹੈ, ਉਨ੍ਹਾਂ ਨੇ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਮਾਨਵਤਾ ਦੇ ਕਲਿਆਣ ਲਈ ਬਿਹਤਰ ਰਸਤਾ ਦੱਸਿਆ
ਸਮਾਗਮ ਦੇ ਅੰਤ ਵਿੱਚ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋ. (ਡਾ). ਐਸ.ਐਸ. ਬਿਲਿੰਗ ਨੇ ਸ. ਦਰਬਾਰਾ ਸਿੰਘ ਗੁਰੂ, ਮੈਂਬਰ ਸੱਕਤਰ (ਟਰਸਟ), ਸੰਗੀਤ ਵਿਭਾਗ ਦੇ ਸਟਾਫ ਅਤੇ ਵਿਦਿਆਰਥੀਆਂ, ਸਮਾਗਮ ਦੇ ਆਯੋਜਕਾਂ ਅਤੇ ਸਮੂਹ ਸਟਾਫ ਮੈਂਬਰਾਂ ਦਾ ਧੰਨਵਾਦ ਕੀਤਾ , ਇਸ ਮੌਕੇ ਡਾ. ਕਿਰਨਦੀਪ ਕੌਰ, ਮੁਖੀ, ਸ੍ਰੀ ਗੁਰੂ ਗ੍ਰੰਥ ਸਾਹਿਬ ਧਰਮ ਅਧਿਐਨ ਵਿਭਾਗ ਨੇ ਸਟੇਜ ਸਕੱਤਰ ਦੀ ਭੂਮੀਕਾ ਨਿਭਾਈ