ਰਾਜਵੰਤ ਸਿੰਘ
- ਘਬਰਾਓ ਨਹੀਂ, ਕੋਵਿਡ-19 ਵੈਕਸੀਨ ਹੈ ਪੂਰੀ ਤਰ੍ਹਾਂ ਸੁਰੱਖਿਅਤ-ਸਿਵਲ ਸਰਜਨ
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ 2021 - ਸੀ ਮੁਕਤਸਰ ਜ਼ਿਲ੍ਹੇ ਲਈ ਰਾਹਤਮਈ ਸਮਾਚਾਰ ਹੈ ਕਿ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਵੈਕਸੀਨ ਪਹੁੰਚ ਚੁੱਕੀ ਹੈ। ਇਹ ਪ੍ਰਗਟਾਵਾ ਸਿਵਲ ਸਰਜਨ ਡਾ: ਰੰਜੂ ਸਿੰਗਲਾ ਨੇ ਕਰਦਿਆਂ ਲੋਕਾਂ ਨੂੰ ਦੱਸਿਆ ਕਿ ਕੋਵਿਡ-19 ਵੈਕਸੀਨ ਤੋਂ ਘਬਰਾਉਣ ਦੀ ਲੋੜ ਨਹੀਂ, ਕਿਉਂਕਿ ਇਹ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨ੍ਹਾਂ ਦੱਸਿਆ ਕਿ ਇਹ ਵੈਕਸੀਨ ਮੁਫ਼ਤ ਮੁਹੱਈਆ ਕਰਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲਾਂ ਇਹ ਵੈਕਸੀਨ ਸਰਕਾਰੀ ਤੇ ਪ੍ਰਾਈਵੇਟ ਹੈਲਥ ਕੇਅਰ ਵਰਕਰਾਂ ਨੂੰ ਲੱਗੇਗੀ। ਉਨ੍ਹਾਂ ਦੱਸਿਆ ਕਿ ਵੈਕਸੀਨ ਦੀ ਡੋਜ਼ ਸਿਰਫ਼ ਦੋ ਖ਼ੁਰਾਕਾਂ ਹਨ, ਜੋ 28 ਦਿਨਾਂ ਦੇ ਫ਼ਰਕ ਨਾਲ ਲੱਗਣਗੀਆਂ। ਸਿਵਲ ਸਰਜਨ ਡਾ: ਰੰਜੂ ਸਿੰਗਲਾ ਨੇ ਦੱਸਿਆ ਕਿ ਵਿਭਾਗ ਵੱਲੋਂ ਵੈਕਸੀਨ ਸਬੰਧੀ ਪੂਰੇ ਪ੍ਰਬੰਧ ਕਰ ਲਏ ਗਏ ਹਨ ਤੇ 16 ਜਨਵਰੀ ਤੋਂ ਕੋਰੋਨਾ ਮਰੀਜ਼ਾਂ ਨੂੰ ਇਹ ਵੈਕਸੀਨ ਲਗਾਈ ਜਾਵੇਗੀ।