ਤੇਜ਼ ਬੁਖਾਰ, ਸਿਰ ਦਰਦ, ਜੋੜਾਂ 'ਚ ਦਰਦ ਆਦਿ ਲੱਛਣ ਹੋਣ 'ਤੇ ਡੇਂਗੂ ਦੀ ਜਾਂਚ ਕਰਵਾਓ - ਡਾ:ਰਾਜਿੰਦਰ ਰਾਜ
ਗੌਰਵ ਮਾਣਿਕ
- ਡੇਂਗੂ ਦੀ ਜਾਂਚ ਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਉਪਲੱਬਧ ਹੈ- ਸਿਵਲ ਸਰਜਨ
ਫਿਰੋਜ਼ਪੁਰ 16 ਮਈ 2021 - ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਸਿਵਲ ਸਰਜਨ ਡਾ:ਰਾਜਿੰਦਰ ਰਾਜ਼ ਦੀ ਅਗਵਾਈ ਹੇਠ ਵੱਖ ਵੱਖ ਪ੍ਰਕਾਰ ਦੀਆਂ ਸਿਹਤ ਗਤੀਵਿਧੀਆਂ ਜਾਰੀ ਹਨ ਆਗਾਮੀ ਡੇਂਗੂ ਸੀਜਨ ਨੂੰ ਧਿਆਨ ਵਿੱਚ ਰੱਖਦਿਆਂ ਡੇਂਗੂ ਰੋਗ ਨੂੰ ਕਾਬੂ ਹੇਠ ਰੱਖਣ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲੇ ਅੰਦਰ ਢੁਕਵੀਆਂ ਗਤੀਵਿਧੀਆਂ ਜਾਰੀ ਹਨ , ਇਹ ਜਾਣਕਾਰੀ ਫਿਰੋਜ਼ਪੁਰ ਦੇ ਸਿਵਲ ਸਰਜਨ ਡਾ: ਰਾਜਿੰਦਰ ਰਾਜ਼ ਨੇ ਰਾਸ਼ਟਰੀ ਡੇਂਗੂ ਦਿਵਸ ਨੂੰ ਸਮਰਪਿਤ ਜ਼ਿਲਾ ਵਾਸੀਆਂ ਨੂੰ ਦਿੱਤੀ , ਉਹਨਾਂ ਨੇ ਦੱਸਿਆ ਕਿ ਡੇਂਗੂ ਰੋਗ ਏਡੀਜ਼ ਇਜਿਪਟਿਸ ਮੱਛਰ ਦੇ ਕੱਟਣ ਨਾਲ ਹੁੰਦਾ ਹੈ।
ਇਹ ਇੱਕ ਵਾਇਰਲ ਬੀਮਾਰੀ ਹੈ,ਜਿਸ ਵਿੱਚ ਤੇਜ਼ ਬੁਖਾਰ ,ਸਿਰ ਦਰਦ,ਅੱਖਾਂ ਦੇ ਪਿੱਛਲੇ ਭਾਗ ਵਿੱਚ ਦਰਦ ,ਸਰੀਰ ਅਤੇ ਜੋੜਾਂ ਵਿੱਚ ਦਾ ਅਸਿਹ ਦਰਦ ਆਦਿ ਲੱਛਣ ਪ੍ਰਗਟ ਹੋ ਸਕਦੇ ਹਨ। ਉਹਨਾਂ ਕਿਹਾ ਕਿ ਇਸ ਨੂੰ ਫੈਲਾਉਣ ਵਾਲੇ ਮੱਛਰ ਖੜੇ ਸਾਫ ਪਾਣੀ ਵਿੱਚ ਵੱਧਦੇ ਹਨ ਅਤੇ ਇਹ ਦਿਨ ਵੇਲੇ ਕੱਟਦੇ ਹਨ।ਉਹਨਾਂ ਦੱਸਿਆ ਕਿ ਮੱਛਰਾਂ ਦੇ ਵਾਧੇ ਨੂੰ ਰੋਕਣ ਲਈ ਘਰਾਂ ਅੰਦਰ ਕਿਸੇ ਵੀ ਰੂਪ ਵਿੱਚ ਪਾਣੀ ਖੜਾ ਹੋਣ ਦੇਣ ਤੋਂ ਰੋਕਣਾ ਚਾਹੀਦਾ ਹੈ ਘਰਾਂ ਅੰਦਰ ਕੂਲਰਾਂ ਦਾ ਪਾਣੀ ਹਫਤੇ ਵਿੱਚ ਇੱਕ ਵਾਰ ਜਰੂਰ ਬਦਲਦਾ ਚਾਹੀਦਾ ਹੈ।ਇਸੇ ਲਈ ਸਿਹਤ ਵਿਭਾਗ ਵੱਲੋਂ ਫਰਾਈਡੇ ਡਾਈ ਡੇ ਦਾ ਨਾਰਾ ਦਿੱਤਾ ਗਿਆ ਹੈ।
ਉਹਨਾਂ ਅੱਗੇ ਦੱਸਿਆ ਕਿ ਘਰਾਂ ਦਫਤਰਾਂ ਅਤੇ ਦੁਕਾਨਾਂ ਦੀਆਂ ਛੱਤਾਂ ਆਦਿ ਤੇ ਪਏ ਕਬਾੜ ਸਾਮਾਨ, ਟਾਇਰ ਅਤੇ ਗਲਿਆਂ ਆਦਿ ਵਿੱਚ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਸਿਵਲ ਸਰਜਨ ਡਾ. ਰਾਜਿੰਦਰ ਰਾਜ ਨੇ ਇਹ ਵੀ ਕਿਹਾ ਕਿ ਮੱਛਰਾਂ ਦੇ ਕੱਟਣ ਤੋਂ ਬਚਾਅ ਲਈ ਸਰੀਰ ਨੂੰ ਪੂਰੀ ਤਰਾਂ ਕਵਰ ਕਰਨ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ,ਮੱਛਰਦਾਨੀਆਂ
ਦਾ ਇਸਤੇਮਾਲ ਕਰਨਾ ਚਾਹੀਦਾ ਹੈ ਅਤੇ ਮੱਛਰ ਭਜਾਊ ਕਰੀਮਾਂ ਅਤੇ ਹੋਰ ਸਾਧਨਾਂ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਉਹਨਾਂ ਖੁਲਾਸਾ ਕੀਤਾ ਕਿ ਅਜੋਕੇ ਕਰੋਨਾ ਦੌਰ ਵਿੱਚ ਡੇਂਗੂ ਤੋਂ ਬਚਾਅ ਅਤੇ ਇਸ ਬਚਾਓ ਲਈ ਸਾਵਧਾਨੀਆਂ ਹੋਰ ਵੀ ਜਰੂਰੀ ਹੋ ਜਾਂਦੀਆਂ ਹਨ। ਕਿਉਂਕਿ ਡੇਂਗੂ ਅਤੇ ਕੋਡ -19 ਦੇ ਕਈ ਲੱਛਣ ਆਪਸ ਵਿੱਚ ਮਿਲਦੇ ਜੁਲਦੇ ਹਨ।
ਵਿਅਕਤੀ ਨੂੰ ਤੇਜ਼ ਬੁਖਾਰ ,ਸ਼ਰੀਰ ਦਰਦ ਦੀ ਸੂਰਤ ਵਿੱਚ ਨੇੜੇ ਦੇ ਸਿਹਤ ਕੇਂਦਰ ਨਾਲ ਸੰਪਰਕ ਕਰਨਾ ਚਾਹੀਦਾ।