ਕਾਲਾ ਢਿੱਲੋਂ ਵੱਲੋਂ ਐਥਲੀਟ ਛੱਜੂ ਰਾਮ ਸਨਮਾਨਿਤ
ਕਮਲਜੀਤ ਸਿੰਘ ਸੰਧੂ
ਬਰਨਾਲਾ, 24 ਨਵੰਬਰ 2021 - ਸੀਨੀਅਰ ਟਕਸਾਲੀ ਕਾਂਗਰਸੀ ਆਗੂ ਤੇ ਉੱਘੇ ਟਰਾਂਸਪੋਰਟਰ ਕੁਲਦੀਪ ਸਿੰਘ ਕਾਲਾ ਢਿੱਲੋਂ ਵੱਲੋਂ ਐਥਲੀਟ ਛੱਜੂ ਰਾਮ ਧਨੌਲਾ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਕਾਲਾ ਢਿੱਲੋਂ ਨੇ ਕਿਹਾ ਕਿ ਛੱਜੂ ਰਾਮ ਧਨੌਲਾ ਨੇ ਬੀਤੇ ਦਿਨੀਂ ਗੁਰੂਸਾਗਰ ਮਸਤੂਆਣਾ ਸਾਹਿਬ ਸੰਗਰੂਰ ਵਿਖੇ ਹੋਈ 42ਵੀਂ ਪੰਜਾਬ ਮਾਸਟਰਸ ਐਥਲੈਟਿਕਸ ਚੈਂਪੀਅਨਸ਼ਿਪ 'ਚ 80 ਤੋਂ ਵੱਧ ਭਾਰ ਵਰਗ ਦੇ ਹੋਏ ਲੌਂਗ ਜੰਪ ਈਵੈਂਟ 'ਚ ਦੂਜਾ ਸਥਾਨ ਹਾਸਲ ਕੀਤਾ ਹੈ। ਕਾਲਾ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਛੱਜੂ ਰਾਮ ਨਾਲ ਮਿਲ ਕੇ ਬਹੁਤ ਫਕਰ ਮਹਿਸੂਸ ਹੋ ਰਿਹਾ ਹੈ, ਕਿਉਂਕਿ ਛੱਜੂ ਰਾਮ ਆਉਣ ਵਾਲੀ ਨੌਜਵਾਨ ਪੀੜ੍ਹੀ ਲਈ ਰੋਲ ਮਾਡਲ ਹਨ।
ਢਿੱਲੋਂ ਨੇ ਕਿਹਾ ਕਿ ਨੌਜਵਾਨਾਂ ਨੂੰ ਛੱਜੂ ਰਾਮ ਤੋਂ ਪ੍ਰੇਰਨਾ ਲੈਂਦਿਆਂ ਖੇਡਾਂ 'ਚ ਭਾਗ ਲੈਣਾ ਚਾਹੀਦਾ ਹੈ ਤਾਂ ਜੋ ਨੌਜਵਾਨ ਸ਼ਰੀਰਿਕ ਤੰਦਰੁਸਤੀ ਦੇ ਨਾਲ-ਨਾਲ ਸੂਬੇ ਦਾ ਨਾਂ ਦੁਨੀਆ ਭਰ 'ਚ ਰੁਸ਼ਨਾ ਸਕਣ। ਇਸ ਮੌਕੇ ਢਿੱਲੋਂ ਵੱਲੋਂ ਛੱਜੂ ਰਾਮ ਧਨੌਲਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੋਕੇ ਕੌਂਸਲਰ ਅਜੈ ਕੁਮਾਰ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਸੁਰਿੰਦਰ ਬਾਲਾ, ਅਜੈ ਕੁਮਾਰ ,ਦਵਿੰਦਰ ਕੁਮਾਰ, ਸੀਨੀਅਰ ਕਾਂਗਰਸੀ ਆਗੂ ਅਮਰਜੀਤ ਸਿੰਘ ਕਾਕਾ ਸੂਚ, ਸਾਬਕਾ ਕੌਂਸਲਰ ਰਾਜੂ ਚੌਧਰੀ, ਸਾਬਕਾ ਕੌਂਸਲਰ ਜਸਵਿੰਦਰ ਟਿੱਲੂ, ਸਾਬਕਾ ਕੌਂਸਲਰ ਮਹੇਸ਼ ਕੁਮਾਰ ਲੋਟਾ, ਵਪਾਰ ਮੰਡਲ ਦੇ ਪ੍ਰਧਾਨ ਅਨਿਲ ਬਾਂਸਲ ਨਾਣਾ, ਬਲਦੇਵ ਸਿੰਘ ਭੁੱਚਰ, ਸੂਰਤ ਸਿੰਘ ਬਾਜਵਾ, ਸਰਪੰਚ ਯੂਨੀਅਨ ਦੇ ਬਲਾਕ ਪ੍ਰਧਾਨ ਬਲਵੀਰ ਸਿੰਘ ਜੋਧਪੁਰ, ਸਰਪੰਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੱਤਨਾਮ ਸਿੰਘ ਪੱਤੀ ਸੇਖਵਾਂ ਤੇ ਸਾਬਕਾ ਕੌਂਸਲਰ ਨੀਟਾ ਹੰਡਿਆਇਆ, ਜਗਤਾਰ ਸਿੰਘ ਪੱਖੋ ਸਣੇ ਵੱਡੀ ਗਿਣਤੀ ਵਿਚ ਨੌਜਵਾਨ ਹਾਜ਼ਰ ਸਨ।