ਫ਼ਿਰੋਜ਼ਪੁਰ 100 ਫੀਸਦੀ ਟੀਕਾਕਰਨ ਮੁਹਿੰਮ ਤਹਿਤ ਮਯੰਕ ਫਾਊਂਡੇਸ਼ਨ ਵੱਲੋਂ ਲਗਾਇਆ ਗਿਆ ਕੈਂਪ
- ਪਹਿਲੀ ਅਤੇ ਬੂਸਟਰ ਖੁਰਾਕ ਲੈਣ ਵਾਲਿਆਂ ਨੂੰ ਕੀਤੇ ਗੁਲਾਬ ਦੇ ਫੁੱਲ ਭੇਂਟ
ਫ਼ਿਰੋਜ਼ਪੁਰ, 22 ਜਨਵਰੀ 2022 - ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਜ ਮਯੰਕ ਫਾਊਂਡੇਸ਼ਨ ਨੇ ਐਚ.ਐਮ.ਐਸ.ਸਕੂਲ ਵਿੱਚ ਕਰੋਨਾ ਟੀਕਾਕਰਨ ਕੈਂਪ ਲਗਾਇਆ ਗਿਆ ਜਿਸ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਕਰੋਨਾ ਦੇ ਵੱਧ ਰਹੇ ਕੇਸਾਂ ਤੋਂ ਛੁਟਕਾਰਾ ਦਵਾਉਣਾ ਅਤੇ ਫ਼ਿਰੋਜ਼ਪੁਰ ਜਿਲ਼੍ਹੇ ਵਿੱਚ 100 ਫੀਸਦੀ ਨਾਗਰਿਕਾਂ ਦਾ ਟੀਕਾਕਰਨ ਕਰਨਾ ਹੈ। ਕੈਂਪ ਵਿੱਚ ਕੋਵਾਸ਼ੀਲਡ ਦੀ ਪਹਿਲੀ, ਦੂਜੀ ਅਤੇ ਬੂਸਟਰ ਡੋਜ਼ ਲਗਾਈ ਗਈ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਮੀਨਾਕਸ਼ੀ ਅਬਰੋਲ ਅਤੇ ਡਾ: ਪੂਨਮ ਤ੍ਰੇਹਨ ਨੇ ਕੈਂਪ ਦੇ ਵਧੀਆ ਪ੍ਰਬੰਧਾਂ ਲਈ ਟੀਮ ਨੂੰ ਵਧਾਈ ਦਿੱਤੀ |
ਅੱਜ ਦੇ ਕੈਂਪ ਵਿੱਚ ਸੰਸਥਾ ਵੱਲੋਂ ਪਹਿਲੀ ਡੋਜ਼ ਲਗਾਉਣ ਵਾਲੇ ਨੌਜਵਾਨਾਂ ਅਤੇ ਬੂਸਟਰ ਡੋਜ਼ ਲੈਣ ਵਾਲੇ ਬਜ਼ੁਰਗਾਂ ਨੂੰ ਗੁਲਾਬ ਦੇ ਫੁੱਲ ਭੇਂਟ ਕੀਤੇ ਗਏ।
ਕੈਂਪ ਦੇ ਕੋਆਰਡੀਨੇਟਰ ਵਿਕਾਸ ਗੁੰਬਰ ਅਤੇ ਦੀਪਕ ਸ਼ਰਮਾ ਨੇ ਦੱਸਿਆ ਕਿ ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਛੁਟਕਾਰਾ ਦਿਵਾਉਣ ਦੇ ਉਦੇਸ਼ ਨਾਲ ਇਹ ਕੈਂਪ ਲਗਾਇਆ ਗਿਆ ।
ਪ੍ਰਿੰਸੀਪਲ ਅਜੀਤ ਕੁਮਾਰ ਅਤੇ ਸਮੂਹ ਸਟਾਫ ਨੇ ਸਾਰਿਆਂ ਨੂੰ ਮਾਸਕ ਲਗਾਉਣ, ਸੈਨੀਟਾਈਜ਼ਰ ਦੀ ਵਰਤੋਂ ਕਰਨ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਕੈਂਪ ਨੂੰ ਸਫਲ ਬਣਾਉਣ ਵਿੱਚ ਪ੍ਰਿੰਸੀਪਲ ਅਜੀਤ ਕੁਮਾਰ, ਸਿਹਤ ਵਿਭਾਗ ਤੋਂ ਸਿਸਟਰ ਸੋਨੂੰ ਸ਼ਰਮਾ ਅਤੇ ਸਮੂਹ ਸਟਾਫ਼ ਅਤੇ ਟੀਮ ਮਯੰਕ ਫਾਊਂਡੇਸ਼ਨ ਨੇ ਸਹਿਯੋਗ ਦਿੱਤਾ।