ਡਿਪਟੀ ਕਮਿਸ਼ਰ ਵੱਲੋਂ ਫਰੀਦਕੋਟ ਜ਼ਿਲ੍ਹੇ ਵਿੱਚ ਕਰੋਨਾ ਤੋਂ ਬਚਾਅ ਲਈ 100 ਪ੍ਰਤੀਸ਼ਤ ਟੀਕਾਕਰਨ ਕਰਨ ਦੇ ਆਦੇਸ਼
- ਪਿੰਡਾਂ ਅਤੇ ਸ਼ਹਿਰਾਂ ਵਿੱਚ ਟੀਕਾਕਰਨ ਲਈ ਵੱਡੀ ਪੱਧਰ ਤੇ ਲਗਾਏ ਜਾ ਰਹੇ ਹਨ ਕੈਂਪ
- ਵੈਕਸੀਨ ਲਗਵਾਉਣ ਪ੍ਰਤੀ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ ,25 ਜਨਵਰੀ 2022 - ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਵੱਲੋਂ ਕੋਵਿਡ-19 ਵੈਕਸੀਨ ਦੀ ਸਾਵਧਾਨੀ ਖ਼ੁਰਾਕ (ਬੂਸਟਰ ਡੋਜ਼) ਹੈਲਥ ਵਰਕਰਜ਼, ਫਰੰਟਲਾਈਨ ਵਰਕਰਜ਼ ਦੇ ਨਾਲ ਹੀ ਚੋਣ ਡਿਊਟੀ ਤੇ ਤਾਇਨਾਤ ਕੀਤੇ ਜਾਣ ਵਾਲੇ ਅਤੇ ਤਾਇਨਾਤ ਕੀਤੇ ਗਏ ਅਧਿਕਾਰੀਆਂ /ਕਰਮਚਾਰੀਆਂ ਨੂੰ ਪਹਿਲ ਦੇ ਆਧਾਰ ਤੇ ਲਗਾਈ ਜਾ ਰਹੀ ਹੈ । ਇਸ ਤੋਂ ਇਲਾਵਾ ਪਿੰਡਾਂ ਅਤੇ ਸ਼ਹਿਰਾਂ ਵਿੱਚ ਟੀਕਾਕਰਨ ਦਾ 100 ਪ੍ਰਤੀਸ਼ਤ ਟੀਚਾ ਪੂਰਾ ਕਰਨ ਲਈ ਵੱਡੀ ਪੱਧਰ ਤੇ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਕੋਈ ਵੀ ਵਿਅਕਤੀ ਟੀਕਾਕਰਨ ਤੋਂ ਵਾਂਝਾ ਨਾ ਰਹੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਹਰਬੀਰ ਸਿੰਘ ਆਈ.ਏ.ਐਸ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਸਪਸ਼ਟ ਕਰਦਿਆਂ ਦੱਸਿਆ ਕਿ ਹੈਲਥ ਵਰਕਰਜ਼, ਫਰੰਟਲਾਈਨ ਵਰਕਰਜ਼ ਦੇ ਨਾਲ ਹੀ ਚੋਣ ਡਿਊਟੀ ਤੇ ਤੈਨਾਤ ਕੀਤੇ ਜਾਣ ਵਾਲੇ ਅਤੇ ਤਾਇਨਾਤ ਕੀਤੇ ਗਏ ਅਧਿਕਾਰੀਆਂ /ਕਰਮਚਾਰੀਆਂ ਨੂੰ ਕੋਵਿਡ-19 ਦੀਆਂ ਦੋਨੋਂ ਖ਼ੁਰਾਕਾਂ ਤੋਂ ਇਲਾਵਾ ਬੂਸਟਰ ਡੋਜ ਲਗਵਾਉਣਾ ਜਰੂਰੀ ਹੈ ਤਾਂ ਜੋ ਇਸ ਬਿਮਾਰੀ ਤੋਂ ਬਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਫ਼ਰੀਦਕੋਟ ਜ਼ਿਲ੍ਹੇ ਦੇ 72 ਸਿਹਤ ਕੇਂਦਰਾਂ ਵਿਖੇ ਮੁਫਤ ਟੀਕਾਕਰਨ ਕੀਤਾ ਜਾ ਰਿਹਾ ਹੈ ।
ਉਨ੍ਹਾਂ ਦੱਸਿਆ ਕਿ ਜਿਨ੍ਹਾਂ ਫਰੰਟ ਲਾਈਨ ਵਰਕਰਾਂ, ਹੈਲਥ ਕੇਅਰ ਵਰਕਰਾਂ, 60 ਸਾਲ ਤੋਂ ਉਪਰ ਵਿਅਕਤੀਆਂ ਦੇ ਦੋਵੇਂ ਡੋਜ਼ਾਂ ਲੱਗ ਗਈਆਂ ਹਨ, ਉਨ੍ਹਾਂ ਨੂੰ ਬੂਸਟਰ ਡੋਜ਼ ਵੀ ਲਗਾਈ ਜਾ ਰਹੀ ਹੈ, ਜਿਸਨੂੰ ਹਰੇਕ ਯੋਗ ਵਿਅਕਤੀ ਨੂੰ ਪਹਿਲਕਦਮੀ ਨਾਲ ਲਗਾਉਣਾ ਚਾਹੀਦਾ ਹੈ। ਉਨ੍ਹਾਂ ਪਿੰਡਾਂ ਦੇ ਸਰਪੰਚਾਂ, ਨੰਬਰਦਾਰਾਂ ਨੂੰ ਵੀ ਵੈਕਸੀਨੇਸ਼ਨ ਪ੍ਰਕਿਰਿਆ `ਚ ਤੇਜੀ ਲਿਆਉਣ ਲਈ ਅਧਿਕਾਰੀਆਂ ਦੀਆਂ ਟੀਮਾਂ ਬਣਾਈਆਂ ਗਈਆ ਹਨ ਜੋ ਕਿ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਵੈਕਸੀਨੇਸ਼ਨ ਲਗਵਾਉਣ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਕਰੋਨਾ ਵੈਕਸੀਨੇਸ਼ਨ ਜਾਗਰੂਕਤਾ ਮੁਹਿੰਮ ਵਿੱਚ ਲੋਕ ਨੁਮਾਇਦਿਆਂ ਤੋਂ ਇਲਾਵਾ ਸਵੈ ਸੇਵੀ ਸੰਸਥਾਵਾਂ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ, ਤਾਂ ਜ਼ੋ ਜਲਦ ਤੋਂ ਜਲਦ ਵੈਕਸੀਨੇਸ਼ਨ ਦੇ ਟੀਚੇ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਜ਼ਿਲੇ੍ ਦੇ ਵੱਖ-ਵੱਖ ਬਲਾਕਾਂ, ਸਬ ਸੈਂਟਰ, ਪੰਚਾਇਤ ਘਰਾਂ ਵਿਚ ਕੈਂਪ ਲਗਾਏ ਜਾ ਰਹੇ ਹਨ ਤਾਂ ਜ਼ੋ ਕੋਈ ਵੀ ਕਰੋਨਾ ਵੈਕਸੀਨ ਲਗਵਾਉਣ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਦੇ ਨਾਲ-ਨਾਲ ਸਾਵਧਾਨੀਆਂ ਦੀ ਪਾਲਣਾ ਵੀ ਹਰ ਹੀਲੇ ਯਕੀਨੀ ਬਣਾਈ ਜਾਵੇ ਅਤੇ ਮਾਸਕ ਲਾਜਮੀ ਪਾਇਆ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਵੀ ਹਾਜ਼ਰ ਸਨ।