ਖੇਡ ਮੰਤਰੀ ਨੇ ਥੌਮਸ ਕੱਪ ਜਿੱਤ ਕੇ ਆਏ ਖਿਡਾਰੀ ਨੂੰ ਭਗਵੰਤ ਮਾਨ ਤਰਫੋਂ ਵਧਾਈ ਦਿੱਤੀ
ਜਗਤਾਰ ਸਿੰਘ,ਬਾਬੂਸ਼ਾਹੀ ਨੈੱਟਵਰਕ
ਲੁਧਿਆਣਾ 26 ਮਈ 2022: ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਥੌਮਸ ਕੱਪ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਬੈਡਮਿੰਟਨ ਟੀਮ ਦੇ ਖਿਡਾਰੀ ਧਰੁਵ ਕਪਿਲਾ ਜੋ ਪੰਜਾਬ ਦਾ ਵਸਨੀਕ ਹੈ, ਨੂੰ ਲੁਧਿਆਣਾ ਸਥਿਤ ਉਨ੍ਹਾਂ ਦੇ ਘਰ ਪਹੁੰਚ ਕੇ ਮੁੱਖ ਮੰਤਰੀ ਭਗਵੰਤ ਮਾਨ ਤਰਫੋਂ ਵਧਾਈ ਦਿੱਤੀ।
ਉਨ੍ਹਾਂ ਨੇ ਕਿਹਾ ਕਿ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਦੇ ਸਨਮਾਨ ਲਈ ਖੇਡ ਨੀਤੀ ਵਿੱਚ ਸੋਧ ਕੀਤਾ ਜਾਵੇਗਾ।