ਭਾਰਤੀ ਕ੍ਰਿਕਟ ਟੀਮ ‘ਚ ਚੁਣੇ ਅਰਸ਼ਦੀਪ ਸਿੰਘ ਨਾਲ ਕੈਬਨਿਟ ਮੰਤਰੀ ਮੀਤ ਹੇਅਰ ਨੇ ਕੀਤੀ ਮੁਲਾਕਾਤ
ਅਰਸ਼ਦੀਪ ਸਿੰਘ
ਬਾਬੂਸ਼ਾਹੀ ਨੈੱਟਵਰਕ
ਖਰਡ਼, 26 ਮਈ 2022- ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਹਾਲ ਹੀ ‘ਚ ਭਾਰਤੀ ਕ੍ਰਿਕਟ ਟੀਮ ‘ਚ ਚੁਣੇ ਗਏ ਖਰੜ ਦੇ ਨੌਜਵਾਨ
ਅਰਸ਼ਦੀਪ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਕੈਬਨਿਟ ਮੰਤਰੀ ਮੀਤ ਹੇਅਰ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ
ਪੂਰੇ ਪੰਜਾਬ ਤਰਫੋਂ ਉਨ੍ਹਾਂ ਦੇ ਬਿਹਤਰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।