ਬੱਚਿਆਂ ਦੇ ਪੇਟ ਦੇ ਕੀੜੇ ਖ਼ਤਮ ਕਰਨ ਲਈ ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ
ਹਰਜਿੰਦਰ ਸਿੰਘ ਭੱਟੀ
- ਬੱਚੇ ਦੇ ਮੁਕੰਮਲ ਵਿਕਾਸ ਲਈ ਪੇਟ ਦੇ ਕੀੜਿਆਂ ਤੋਂ ਮੁਕਤੀ ਜ਼ਰੂਰੀ : ਡਾ. ਰਵਿੰਦਰਪਾਲ ਕੌਰ
ਐਸ.ਏ ਐਸ ਨਗਰ, 10 ਅਗਸਤ 2022 - ਸਿਹਤ ਵਿਭਾਗ ਦੇ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਰਵਿੰਦਰਪਾਲ ਕੌਰ ਨੇ ਅੱਜ ਕੌਮੀ ਡੀਵਾਰਮਿੰਗ ਦਿਵਸ ਮੌਕੇ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਸਥਾਨਕ ਫ਼ੇਜ਼ 9 ਦੇ ਸਰਕਾਰੀ ਮਿਡਲ ਸਕੂਲ ਵਿਚ ਬੱਚਿਆਂ ਨੂੰ ਐਲਬੈਂਡਾਜ਼ੋਲ ਦੀ ਗੋਲੀ ਖਵਾ ਕੇ ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਦੌਰਾਨ 1 ਤੋਂ 19 ਸਾਲ ਦੀ ਉਮਰ ਦੇ ਬੱਚਿਆਂ ਨੂੰ ਇਹ ਗੋਲੀਆਂ ਖਵਾਈਆਂ ਜਾਣਗੀਆਂ ਤਾਕਿ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਨਿਜਾਤ ਮਿਲ ਸਕੇ।
ਬੱਚਿਆਂ ਨੂੰ ਸੰਬੋਧਨ ਕਰਦਿਆਂ ਡਾ. ਰਵਿੰਦਰਪਾਲ ਕੌਰ ਨੇ ਕਿਹਾ ਕਿ ਕਿਸੇ ਵੀ ਦੇਸ਼ ਦੇ ਬੱਚਿਆਂ ਦੀ ਤੰਦਰੁਸਤੀ ਬਹੁਤ ਅਹਿਮੀਅਤ ਰਖਦੀ ਹੈ ਕਿਉਂਕਿ ਬੱਚੇ ਦੇਸ਼ ਦਾ ਭਵਿੱਖ ਹੁੰਦੇ ਹਨ। ਬੱਚਿਆਂ ਦੇ ਮੁਕੰਮਲ ਵਿਕਾਸ ਲਈ ਜ਼ਰੂਰੀ ਹੈ ਕਿ ਉਨ੍ਹਾਂ ਨੂੰ ਕੋਈ ਵੀ ਬੀਮਾਰੀ ਅਪਣੀ ਜਕੜ ਵਿਚ ਨਾ ਲਏ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਬੱਚਿਆਂ ਦੇ ਪੇਟ ਅੰਦਰ ਕੀੜੇ ਪੈਦਾ ਹੋ ਜਾਂਦੇ ਹਨ ਜਿਨ੍ਹਾਂ ਨੂੰ ਖ਼ਤਮ ਕਰਨਾ ਬਹੁਤ ਜ਼ਰੂਰੀ ਹੁੰJਦਾ ਹੈ। ਇਸੇ ਲਈ ਬਾਕਾਇਦਾ ਮੁਹਿੰਮ ਚਲਾ ਕੇ ਬੱਚਿਆਂ ਨੂੰ ਇਸ ਬੀਮਾਰੀ ਤੋਂ ਮੁਕਤੀ ਦਿਵਾਉਣ ਦਾ ਯਤਨ ਕੀਤਾ ਜਾਂਦਾ ਹੈ। ਡਾਇਰੈਕਟਰ ਨੇ ਕਿਹਾ ਕਿ ਹਰ ਬੱਚੇ ਲਈ ਗੋਲੀ ਚਬਾ ਕੇ ਖਾਣਾ ਜ਼ਰੂਰੀ ਹੈ ਚਾਹੇ ਬੱਚੇ ਅੰਦਰ ਪੇਟ ਦੇ ਕੀੜੇ ਹਨ ਜਾਂ ਨਹੀਂ। ਪੇਟ ਦੇ ਕੀੜੇ ਬੱਚੇ ਦੀ ਸਿਹਤ ਲਈ ਬੇਹੱਦ ਨੁਕਸਾਨਦੇਹ ਹੁੰਦੇ ਹਨ। ਪੇਟ ਦੇ ਕੀੜੇ ਪੈਦਾ ਹੋਣ ਨਾਲ ਬੱਚਿਆਂ ਅੰਦਰ ਖ਼ੂਨ ਦੀ ਕਮੀ ਹੋ ਜਾਂਦੀ ਹੈ, ਬੱਚੇ ਨੂੰ ਥਕਾਵਟ ਮਹਿਸੂਸ ਹੁੰਦੀ ਹੈ, ਕੁਪੋਸ਼ਣ ਹੋ ਜਾਂਦਾ ਹੈ ਜਿਸ ਕਾਰਨ ਬੱਚੇ ਦਾ ਸੰਪੂਰਨ ਸਰੀਰਕ ਅਤੇ ਮਾਨਸਿਕ ਵਿਕਾਸ ਨਹੀਂ ਹੁੰਦਾ।
1 ਤੋਂ 2 ਸਾਲ ਦੇ ਬੱਚਿਆਂ ਨੂੰ 200 ਐਮ.ਜੀ. ਦੀ ਅੱਧੀ ਗੋਲੀ ਅਤੇ 2 ਤੋਂ 19 ਸਾਲ ਦੇ ਬੱਚਿਆਂ ਨੂੰ 400 ਐਮ.ਜੀ. ਦੀ ਪੂਰੀ ਗੋਲੀ ਖਵਾਈ ਜਾਵੇਗੀ। ਜਿਹੜੇ ਬੱਚੇ ਅੱਜ ਦਵਾਈ ਤੋਂ ਵਾਂਝੇ ਰਹਿ ਗਏ ਹਨ, ਉਨ੍ਹਾਂ ਨੂੰ 17 ਅਗੱਸਤ ਨੂੰ ਇਹ ਗੋਲੀ ਖਵਾਈ ਜਾਵੇਗੀ। ਇਹ ਗੋਲੀ ਖ਼ਾਲੀ ਪੇਟ ਨਾ ਦਿਤੀ ਜਾਵੇ। ਇਸ ਗੋਲੀ ਦਾ ਕੋਈ ਵੀ ਮਾੜਾ ਅਸਰ ਨਹੀਂ ਹੁੰਦਾ। ਪੇਟ ਦੇ ਕੀੜੇ ਮਾਰਨ ਦੇ ਨਾਲ ਨਾਲ ਇਨ੍ਹਾਂ ਕੀੜਿਆਂ ਦੀ ਅਗਾਊਂ ਰੋਕਥਾਮ ਲਈ ਵੀ ਸਾਨੂੰ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਪੇਟ ਦੇ ਕੀੜਿਆਂ ਦੀ ਰੋਕਥਾਮ ਲਈ ਬੱਚਿਆਂ ਨੂੰ ਨਹੁੰ ਸਾਫ਼Êਅਤੇ ਛੋਟੇ ਰੱਖਣ, ਹਮੇਸ਼ਾ ਸਾਫ਼Êਪਾਣੀ ਪੀਣ, ਜੁੱਤੀਆਂ ਜਾਂ ਚੱਪਲਾਂ ਪਾ ਕੇ ਰੱਖਣ, ਅਪਣੇ ਹੱਥ ਸਾਬਣ ਨਾਲ ਧੋਣ ਲਈ ਪ੍ਰੇਰਿਆ। ਉਨ੍ਹਾਂ ਬੱਚਿਆਂ ਨੂੰ ਬਾਹਰਲੀਆਂ ਚੀਜ਼ਾਂ ਖਾਣ ਤੋਂ ਪ੍ਰਹੇਜ਼ ਕਰਨ ਅਤੇ ਘਰ ਦੀਆਂ ਚੀਜ਼ਾਂ ਖਾਣ ਨੂੰ ਹੀ ਤਰਜੀਹ ਦੇਣ ਲਈ ਆਖਿਆ।
ਇਸ ਮੌਕੇ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ, ਆਰ.ਬੀ.ਐਸ.ਕੇ. ਦੇ ਸਟੇਟ ਨੋਡਲ ਅਫ਼ਸਰ ਡਾ. ਜਸਕਿਰਨਦੀਪ ਕੌਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ ਤੇ ਹੋਰ ਅਧਿਕਾਰੀ ਮੌਜੂਦ ਸਨ।