ਸ਼ਹੀਦ ਭਗਤ ਸਿੰਘ ਦੀ 115ਵੇਂ ਜਨਮ ਦਿਨ ਸਮਰਪਿਤ ਹਾਕੀ ਮੈਚ 28 ਸਤੰਬਰ ਨੂੰ : ਡੀ..ਸੀ. ਜਸਪ੍ਰੀਤ ਸਿੰਘ
ਜਲੰਧਰ, 27 ਸਤੰਬਰ 2022: ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਨ ਨੂੰ ਸਮਰਪਿਤ ਹਾਕੀ ਮੈਚ 28 ਸਤੰਬਰ ਨੂੰ ਸਥਾਨਕ ਸੁਰਜੀਤ ਹਾਕੀ ਸਟੇਡੀਅਮ, ਬਲਟਰਨ ਪਾਰਕ ਵਿਖੇ ਖੇਡਿਆ ਜਾਵੇਗਾ।
ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਆਈ ਏ ਐੱਸ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੁਰਜੀਤ ਹਾਕੀ ਸੁਸਾਇਟੀ ਜਲੰਧਰ ਸਾਂਝੇ ਤੌਰ ਉਪਰ 28 ਸਤੰਬਰ ਸ਼ਾਮ 5.45 ਵਜ਼ੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ 115ਵੇਂ ਜਨਮ ਦਿਨ ਨੂੰ ਸਮਰਪਿਤ ਇਕ ਪ੍ਰਦਰਸ਼ਨੀ ਹਾਕੀ ਦੇਸ਼ ਦੀਆਂ ਨਾਮੀ ਟੀਮਾਂ ਪੰਜਾਬ ਐਂਡ ਸਿੰਧ ਬੈਂਕ ਅਤੇ ਸੁਰਜੀਤ ਹਾਕੀ ਅਕੈਡਮੀ ਵਿਚਕਾਰ ਸਥਾਨਕ ਬਲਟਰਨ ਪਾਰਕ ਸਥਿਤ ਸੁਰਜੀਤ ਹਾਕੀ ਸਟੇਡੀਅਮ ਵਿਖੇ ਨਵੀਂ ਤਿਆਰ ਕੀਤੀ ਸਿਕਸ-ਏ-ਸਾਈਡ ਐਸਟਰੋਟਰਫ ਹਾਕੀ ਮੈਦਾਨ ਖੇਡਿਆ ਜਾਵੇਗਾ।
ਜਸਪ੍ਰੀਤ ਸਿੰਘ, ਜੋ ਸੁਰਜੀਤ ਹਾਕੀ ਸੁਸਾਇਟੀ ਦੇ ਪ੍ਰਧਾਨ ਵੀ ਹਨ ਨੇ ਅੱਗੇ ਕਿਹਾ ਕਿ ਇਸ ਮੌਕੇ ਉਪਰ ਖੇਡਾਂ ਵਤਨ ਪੰਜਾਬ ਦੀਆਂ-2022 ਵਿਚ ਜ਼ਿਲ੍ਹੇ ਵਿਚ 14 ਸਾਲ ਉਮਰ ਵਰਗ ਵਿੱਚ ਸਿਲਵਰ ਮੈਡਲ ਜੇਤੂ ਸੁਰਜੀਤ ਹਾਕੀ ਅਕੈਡਮੀ ਦੇ ਖਿਡਾਰੀਆਂ ਦਾ ਵੀ ਸਨਮਾਨ ਕੀਤਾ ਜਾਵੇਗਾ ।