ਸ਼੍ਰੀ ਰਾਮ ਦੁਸ਼ਹਿਰਾ ਕਮੇਟੀ ਸਰਹਿੰਦ ਸ਼ਹਿਰ ਨੇ ਕਰਵਾਇਆ ਸਾਲਾਨਾ ਟੂਰਨਾਮੈਂਟ
ਦੀਦਾਰ ਗੁਰਨਾ
- ਨੌਜਵਾਨ ਪੀੜ੍ਹੀ ਲਈ ਸਾਰਥਕ ਸਾਬਤ ਹੋਣਗੇ ਖੇਡ ਮੁਕਾਬਲੇ: ਰਾਏ
ਫ਼ਤਹਿਗੜ੍ਹ ਸਾਹਿਬ, 5 ਅਕਤੂਬਰ 2022 - ਸ਼੍ਰੀ ਰਾਮ ਦੁਸ਼ਹਿਰਾ ਕਮੇਟੀ ਸਰਹਿੰਦ ਸ਼ਹਿਰ ਵਲੋਂ ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹਿਰ ਵਾਸੀਆਂ ਦੇ ਸਹਿਯੋਗ ਦੇ ਨਾਲ ਸਾਲਾਨਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ। ਇਸ ਮੌਕੇ ਹਲਕਾ ਫਤਿਹਗਡ਼੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਸ਼ਹਿਰ ਵਾਸੀਆਂ ਨੇ ਵੱਡੀ ਗਿਣਤੀ ਦੇ ਵਿਚ ਪਹੁੰਚ ਕੇ ਦੁਸਹਿਰਾ ਸਮਾਗਮ ਦੀਆਂ ਰੌਣਕਾਂ ਵਧਾਈਆਂ। ਇਸ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੀ ਰਾਮ ਦੁਸ਼ਹਿਰਾ ਕਮੇਟੀ ਸਰਹਿੰਦ ਵੱਲੋਂ ਕੀਤਾ ਗਿਆ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ।
ਨੌਜਵਾਨ ਪੀਡ਼੍ਹੀ ਨੂੰ ਨਸ਼ਿਆਂ ਵਰਗੀਆਂ ਬੁਰਾਈਆਂ ਤੋੰ ਬਚਾਉਣ ਦੇ ਲਈ ਇਸ ਤਰ੍ਹਾਂ ਦੇ ਕਬੱਡੀ ਟੂਰਨਾਮੈਂਟ ਜਾਂ ਖੇਡ ਮੁਕਾਬਲੇ ਸਾਰਥਕ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਖੇਡਾਂ ਤੇ ਖਿਡਾਰੀਆਂ ਵੱਲ ਧਿਆਨ ਨਹੀਂ ਦਿੱਤਾ ਗਿਆ, ਜਿਸ ਕਾਰਨ ਖਿਡਾਰੀ ਨਿਰਾਸ਼ ਹੋ ਕੇ ਘਰਾਂ ਚ ਬੈਠ ਗਏ ਸਨ। ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀਆ ਖੇਡਾਂ ਵਤਨ ਪੰਜਾਬ ਦੀਆਂ ਮੁਹਿੰਮ ਨੂੰ ਦੇਖ ਕੇ ਖਿਡਾਰੀਆਂ ਦੇ ਹੌਸਲੇ ਬੁਲੰਦ ਹੋਏ, ਖਿਡਾਰੀਆਂ ਨੂੰ ਇਹ ਅਹਿਸਾਸ ਹੋਇਆ ਕਿ ਕਿਸੇ ਮੁੱਖ ਮੰਤਰੀ ਨੇ ਖੇਡਾਂ ਅਤੇ ਖਿਡਾਰੀਆਂ ਦੇ ਵੱਲ ਧਿਆਨ ਦਿੱਤਾ ਹੈ। ਜਿਸ ਦੇ ਨਤੀਜੇ ਵਜੋਂ ਅੱਜ ਪੰਜਾਬ ਦੀਆਂ ਤਿੰਨ ਤਿੰਨ ਪੀੜ੍ਹੀਆਂ ਇਕੱਠੀਆਂ ਖੇਡ ਮੈਦਾਨਾਂ ਦੇ ਵਿੱਚ ਖੇਡ ਰਹੀਆਂ ਹਨ।
ਇਸ ਮੌਕੇ ਜਾਣਕਾਰੀ ਦਿੰਦਿਆਂ ਦੀਪਕ ਬਾਤਿਸ਼ ਨੇ ਦੱਸਿਆ ਕਿ ਸ਼੍ਰੀ ਰਾਮ ਦੁਸ਼ਹਿਰਾ ਕਮੇਟੀ ਸਰਹਿੰਦ ਸ਼ਹਿਰ ਵੱਲੋਂ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ ਹੈ। ਜਿਸ ਦੇ ਵਿਚ 32, 37, 42, 47, 52 ਕਿਲੋਗ੍ਰਾਮ ਭਾਰ ਦੀਆਂ ਟੀਮਾਂ ਨੇ ਹਿੱਸਾ ਲਿਆ। ਇਸ ਤੋਂ ਇਲਾਵਾ ਇੱਕ ਮੈਚ ਆਲ ਓਪਨ ਦਾ ਕਰਵਾਇਆ ਗਿਆ ਜਿਸ ਦੇ ਲਈ ਪਹਿਲਾ ਇਨਾਮ 50 ਹਜ਼ਾਰ ਰੁਪਏ ਤੇ ਦੂਜਾ 30 ਹਜ਼ਾਰ ਰੁਪਏ ਰੱਖਿਆ ਗਿਆ ਸੀ। ਜੇਤੂ ਟੀਮਾਂ ਨੂੰ ਨਗਦ ਰਾਸ਼ੀ ਦੇ ਨਾਲ ਸਨਮਾਨਤ ਕੀਤਾ ਗਿਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ, ਕੁਲਦੀਪ ਸਿੰਘ ਪਹਿਲਵਾਨ ਐਗਜ਼ੈਕਟਿਵ ਮੈਂਬਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਦੀਪਕ ਬਾਤਿਸ਼, ਸੁਰੇਸ਼ ਸ਼ਰਮਾ, ਜਸਬੀਰ ਸਿੰਘ ਬੰਟੀ, ਰਜੇਸ਼ ਸ਼ਰਮਾ, ਚਰਨਜੀਤ ਚੰਨੀ, ਰੋਹਿਤ ਪਾਠਕ, ਹੀਰਾ ਸਿੰਘ, ਬਲਦੇਵ ਸਿੰਘ, ਮੋਹਿਤ ਸ਼ਰਮਾ, ਮੁਕੇਸ਼ ਮਿੱਕੀ, ਦਵਿੰਦਰ ਬਿੰਨੀ, ਨਿਰਦੋਸ਼ ਰਾਜੂ, ਪਰਮਿੰਦਰ ਸਿੰਘ, ਸੁਖਰਾਜ ਸਿੰਘ ਰਾਜਾ ਗੁਰਸਤਿੰਦਰ ਜੱਲਾ ਰਮੇਸ਼ ਸੋਨੂੰ, ਸਨੀ ਚੋਪੜਾ, ਅਮਰਿੰਦਰ ਮੰਡੋਫਲ, ਮੋਹਿਤ ਸੂਦ, ਪ੍ਰੀਤਪਾਲ ਜੱਸੀ, ਬਲਦੇਵ ਜਲਾਲ, ਸੋਨੂੰ ਭੂੰਬਕ, ਜਗਜੀਤ ਰਿਉਣਾ, ਗੱਜਣ, ਅਸੀਸ ਅੱਤਰੀ, ਬਲਵੀਰ ਸੋਢੀ, ਗੌਰਵ ਅਰੋਡ਼ਾ, ਅਸੀਸ ਸੂਦ ਆਦਿ ਵੀ ਹਾਜ਼ਰ ਸਨ।