ਸਿਹਤ ਸਬੰਧੀ ਸਮੱਸਿਆਵਾਂ ਨੂੰ ਲੈ ਕੇ ਜਾਗਰੂਕਤਾ ਲੈਕਚਰ ਕਰਵਾਇਆ ਗਿਆ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ ,1 ਅਪ੍ਰੈਲ 2023, ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਅਰਥਸ਼ਾਸਤਰ ਵਿਭਾਗ ਦੀ ਇਕਨੋਮਿਕਸ ਸੋਸਾਇਟੀ ਸਰਕਾਰੀ ਕਾਲਜ ਮਾਲੇਰਕੋਟਲਾ ਵੱਲੋਂ ਕਾਲਜ ਦੇ ਪ੍ਰਿੰਸੀਪਲ ਪ੍ਰੋਫੈਸਰ ਡਾਕਟਰ ਬਰਜਿੰਦਰ ਸਿੰਘ ਟੌਹੜਾ ਜੀ ਦੀ ਸਰਪ੍ਰਸਤੀ ਹੇਠ ਵਿਦਿਆਰਥਣਾਂ ਦੀਆਂ ਸਿਹਤ ਸਬੰਧੀ ਸਮੱਸਿਆਵਾਂ ਨੂੰ ਲੈ ਕੇ ਉਨਾਂ ਦੀ ਚੰਗੀ ਸਿਹਤ ਸਬੰਧੀ ਇੱਕ ਸਿਹਤ ਜਾਗਰੂਕਤਾ ਲੈਕਚਰ ਕਰਵਾਇਆ ਗਿਆ, ਜਿਸ ਵਿਚ ਐਸ.ਪੀ. ਐਸ.ਹਸਪਤਾਲ ਲੁਧਿਆਣਾ ਦੇ ਪ੍ਰਸਿੱਧ ਡਾਕਟਰ ਨਿਧੀ ਠਾਕੁਰ ਨੇ ਵਿਦਿਆਰਥਣਾਂ ਨੂੰ ਚੰਗੀ ਸਿਹਤ ਅਤੇ ਲੇਡੀਜ਼ ਨਾਲ ਸਬੰਧਤ ਸਮੱਸਿਆਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਬਾਰੇ ਵਿਦਿਆਰਥਣਾਂ ਨਾਲ ਗੱਲਬਾਤ ਕਰਨ ਤੇ ਉਹਨਾਂ ਦੱਸਿਆ ਕਿ ਇਹ ਸੈਮੀਨਾਰ ਬੜਾ ਹੀ ਰੌਚਕ ਅਤੇ ਜਾਣਕਾਰੀ ਭਰਪੂਰ ਸੀ ਉਹਨਾਂ ਇਹ ਵੀ ਕਿਹਾ ਕਿ ਇਸ ਤਰ੍ਹਾਂ ਦੇ ਭਾਸ਼ਣ ਸਮੇਂ ਸਮੇਂ ਸਿਰ ਜ਼ਰੂਰ ਹੋਣੇ ਚਾਹੀਦੇ ਹਨ। ਕਾਲਜ ਦੇ ਪ੍ਰਿੰਸੀਪਲ ਪ੍ਰੋਫੈਸਰ ਡਾ ਬਰਜਿੰਦਰ ਸਿੰਘ ਟੌਹੜਾ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਡਾ ਡੇਜ਼ੀ ਜੈਨ ਵੱਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਤੇ ਵਿਭਾਗ ਦੇ ਮੁਖੀ ਪ੍ਰੋਫੈਸਰ ਅਲੋਕ ਕੁਮਾਰ ਸ਼ੁਕਲਾ, ਡਾ۰ ਬਲਜਿੰਦਰ ਕੌਰ, ਪ੍ਰੋਫ਼ੈਸਰ ਸੁਖਪ੍ਰੀਤ ਕੌਰ, ਡਾਕਟਰ ਅਮਨਦੀਪ ਕੌਰ, ਡਾ• ਰੇਨੂੰ ਸ਼ਰਮਾ, ਡਾ• ਜ਼ੀਆ ਜ਼ਮਾਲ, ਪ੍ਰੋਫੈਸਰ ਸ਼ੈਲੀ ਦੀਵਾਨ, ਅਤੇ ਹੋਰ ਪ੍ਰੋਫੈਸਰ ਸਾਹਿਬਾਨ ਮੌਜੂਦ ਰਹੇ। ਮੰਚ ਸੰਚਾਲਨ ਦੀ ਭੂਮਿਕਾ ਡਾ ਬਲਜਿੰਦਰ ਕੌਰ ਨੇ ਬੜੇ ਸੁਚੱਜੇ ਢੰਗ ਨਾਲ ਨਿਭਾਈ।