ਸ਼ਹੀਦ ਕਾਂਸਟੇਬਲ ਕੁਲਦੀਪ ਬਾਜਵਾ ਦੀ ਯਾਦ ਨੂੰ ਸਮਰਪਿਤ ਵਾਲੀਵਾਲ ਟੂਰਨਾਮੈਂਟ ਕਰਵਾਇਆ ਗਿਆ
ਰਿਪੋਰਟਰ --- ਰੋਹਿਤ ਗੁਪਤਾ
ਗੁਰਦਾਸਪੁਰ, 31 ਮਈ 2023 - ਗੁਰਦਾਸਪੁਰ ਜ਼ਿਲੇ ਦੇ ਬਾਰਡਰ ਏਰੀਆ ਨਾਲ ਸਬੰਧਿਤ ਪਿੰਡਾਂ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਪੰਜਾਬ ਪੁਲਿਸ ਦੇ ਸਾਂਝ ਕੇਂਦਰਾਂ ਵਲੋ ਪੁਲਿਸ ਲਾਈਨ ਗੁਰਦਾਸਪੁਰ ਵਿਖੇ ਐਸਐਸਪੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਦੀ ਅਗਵਾਈ ਹੇਠ ਸ਼ਹੀਦ ਕਾਂਸਟੇਬਲ ਕੁਲਦੀਪ ਬਾਜਵਾ ਦੀ ਯਾਦ ਨੂੰ ਸਮਰਪਿਤ ਵਾਲੀਵਾਲ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿੱਚ ਵੱਖ ਵੱਖ ਸਰਹੱਦੀ ਪਿੰਡਾਂ ਦੇ ਨੌਜਵਾਨਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਜੇਤੂ ਰਹਿਣ ਵਾਲੀਆਂ ਟੀਮਾਂ ਨੂੰ ਐਸਐਸਪੀ ਗੁਰਦਾਸਪੁਰ ਵੱਲੋਂ ਸਨਮਾਨਿਤ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆ ਐਸਐਸਪੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲੇ ਦੇ ਬਾਰਡਰ ਏਰੀਆ ਨਾਲ ਸਬੰਧਿਤ ਪਿੰਡਾਂ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਸ਼ਹੀਦ ਕਾਂਸਟੇਬਲ ਕੁਲਦੀਪ ਬਾਜਵਾ ਦੀ ਯਾਦ ਨੂੰ ਸਮਰਪਿਤ ਵਾਲੀਵਾਲ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿੱਚ ਜੇਤੂ ਰਹਿਣ ਵਾਲੀਆਂ ਟੀਮਾਂ ਨੂੰ ਸ਼ਹੀਦ ਦੀ ਮਾਤਾ ਵਲੋ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਹੱਦੀ ਪਿੰਡਾਂ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਬਾਰਡਰ ਏਰੀਆ ਵਿਚ ਜੇਕਰ ਉਹਨਾਂ ਨੂੰ ਕੋਈ ਸ਼ੱਕੀ ਵਿਅਕਤੀ ਜਾਂ ਫਿਰ ਨਸ਼ਾ ਵੇਚਨ ਨਾਲ ਸਬੰਧਤ ਕੋਈ ਵਿਅਕਤੀ ਦਿਖਾਈ ਦਿੰਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਅਤੇ ਕਿਹਾ ਕਿ ਨੌਜਵਾਨ ਪੀੜੀ ਨੂੰ ਸ਼ਹੀਦਾਂ ਨੂੰ ਆਪਣਾ ਆਦਰਸ਼ ਬਣਾਉਣ ਅਤੇ ਉਨ੍ਹਾਂ ਦੇ ਦੱਸੇ ਹੋਏ ਮਾਰਗ ਤੇ ਚਲਣ। ਉਨ੍ਹਾਂ ਕਿਹਾ ਕਿ ਅਜਿਹੇ ਟੂਰਨਾਮੈਂਟ ਆਉਣ ਵਾਲੇ ਸਮੇਂ ਵਿਚ ਵੀ ਲਗਾਤਾਰ ਕਰਵਾਏ ਜਾਣਗੇ ਅਤੇ ਨੌਜਵਾਨਾਂ ਨੂੰ ਇਕਜੁੱਟ ਕੀਤਾ ਜਾਵੇਗਾ ।