ਨੈਸ਼ਨਲ ਸਕੂਲ ਖੇਡਾਂ ਵਿਚ ਗੋਲਡ ਮੈਡਲ ਪ੍ਰਾਪਤ ਕਰਨ ਵਾਲੀ ਹਰਪ੍ਰੀਤ ਕੌਰ ਸਨਮਾਨਿਤ
• 17 ਸਾਲ ਵਰਗ ਵਿੱਚ ਗੋਲਡ ਮੈਡਲ ਪ੍ਰਾਪਤ ਕਰਨਾ ਪਹਿਲਾ ਪੜਾਅ - ਐਸ ਪੀ ਰਾਜਪਾਲ ਸਿੰਘ ਹੁੰਦਲ
ਰੂਪਨਗਰ, 12 ਫਰਵਰੀ 2024: ਸਕੂਲ ਗੇਮ ਫੈਡਰੇਸ਼ਨ ਆਫ ਇੰਡੀਆ ਵੱਲੋਂ ਆਯੋਜਿਤ ਨੈਸ਼ਨਲ ਸਕੂਲ ਖੇਡਾਂ ਦੇ ਗੱਤਕਾ ਮੁਕਾਬਲਿਆਂ ਵਿੱਚ ਗੋਲਡ ਮੈਡਲ ਜਿੱਤ ਕੇ ਰੂਪਨਗਰ ਜਿਲ੍ਹੇ ਦਾ ਨਾਮ ਰੌਸ਼ਨ ਕਰਨ ਵਾਲੀ ਹਰਪ੍ਰੀਤ ਕੌਰ ਨੂੰ ਗੁਰੂ ਨਾਨਕ ਗੱਤਕਾ ਅਕੈਡਮੀ ਲੋਧੀ ਮਾਜਰਾ ਵਿਖੇ ਐਸ ਪੀ ਹੈਡਕਵਾਟਰ ਰੂਪਨਗਰ ਸ. ਰਾਜਪਾਲ ਸਿੰਘ ਹੁੰਦਲ ਵੱਲੋਂ ਸਨਮਾਨਿਤ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕੈਡਮੀ ਇੰਚਾਰਜ ਜਸਪ੍ਰੀਤ ਸਿੰਘ ਨੇ ਦੱਸਿਆ, ਕਿ ਹਰਪ੍ਰੀਤ ਕੌਰ ਨੇ ਨੈਸ਼ਨਲ ਸਕੂਲ ਖੇਡਾਂ ਵਿੱਚ ਗੱਤਕਾ ਮੁਕਾਬਲਿਆਂ ਦੌਰਾਨ ਪੰਜਾਬ ਦੀ ਟੀਮ ਵਲੋਂ ਖੇਡਦਿਆਂ ਸੋਨ ਤਗਮਾ ਪ੍ਰਾਪਤ ਕਰ ਜਿੱਥੇ ਉਸਨੇ ਪੰਜਾਬੀ ਰਾਜ ਅਤੇ ਜਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ ਉਥੇ ਹੀ ਸਾਡੀ ਗੁਰੂ ਨਾਨਕ ਗੱਤਕਾ ਅਕੈਡਮੀ ਲੋਧੀ ਮਾਜਰਾ ਦਾ ਨਾਮ ਵੀ ਰੌਸ਼ਨ ਕੀਤਾ ਹੈ।
ਇਸ ਖੁਸ਼ੀ ਦੇ ਮੌਕੇ ਇਕ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ ਜਿਸ ਵਿੱਚ ਐਸ ਪੀ ਹੈਡਕੁਆਰਟਰ ਰਾਜਪਾਲ ਸਿੰਘ ਹੁੰਦਲ ਅਤੇ ਗੁਰਮੁਖ ਸਿੰਘ ਘਨੌਲੀ ਚੇਅਰਮੈਨ ਧਰਮ ਪ੍ਰਚਾਰ ਟਰੱਸਟ ਵਲੋਂ ਹਰਪ੍ਰੀਤ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਐਸ.ਪੀ ਰਾਜਪਾਲ ਨੇ ਬੱਚਿਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਨੂੰ ਪੜਾਈ ਦੇ ਨਾਲ ਖੇਡਾਂ ਵਿਚ ਵੀ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ ।
ਹਰਪ੍ਰੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰੂ ਨਾਨਕ ਗੱਤਕਾ ਅਕੈਡਮੀ ਲੋਧੀ ਮਾਜਰਾ, ਗੱਤਕਾ ਐਸੋਸੀਏਸ਼ਨ ਜਿਲ੍ਹਾ ਰੂਪਨਗਰ ਅਤੇ ਜਸਪ੍ਰੀਤ ਸਿੰਘ ਅਤੇ ਕੋਚ ਸ਼ੈਰੀ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਗੱਤਕਾ ਐਸੋਸੀਏਸ਼ਨ ਜਿਲ੍ਹਾ ਰੂਪਨਗਰ ਵਲੋਂ 6100 ਰੁਪਏ ਕੈਸ਼ ਦੇਕੇ ਸਨਮਾਨ ਕੀਤਾ ਗਿਆ।
ਇਸ ਮੌਕੇ ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੋਧੀ ਮਾਜਰਾ ਦੇ ਡਾਇਰੈਕਟਰ ਗੁਰਬਚਨ ਸਿੰਘ, ਪ੍ਰਿੰਸੀਪਲ ਹਰਦੀਪ ਸਿੰਘ, ਸਰਪੰਚ ਅਜਮੇਰ ਸਿੰਘ ਲੋਧੀ ਮਾਜਰਾ , ਗੱਤਕਾ ਐਸੋਸੀਏਸ਼ਨ ਜਿਲ੍ਹਾ ਰੂਪਨਗਰ ਦੀ ਪ੍ਰਧਾਨ ਬੀਬੀ ਮਨਜੀਤ ਕੌਰ , ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਭਾਊਵਾਲ, ਜਰਨਲ ਸਕੱਤਰ ਗੁਰਵਿੰਦਰ ਸਿੰਘ ਘਨੌਲੀ। ਪ੍ਰੈਸ ਸਕੱਤਰ ਗੁਰਵਿੰਦਰ ਸਿੰਘ ਰੂਪਨਗਰ, ਮਾਸਟਰ ਅਵਤਾਰ ਸਿੰਘ, ਮਾਸਟਰ ਜਗਤਾਰ ਸਿੰਘ , ਅਮਨਦੀਪ ਸਿੰਘ ਕਾਬੜਵਾਲ ਅਤੇ ਸਕੂਲ ਸਟਾਫ ਹਾਜ਼ਰ ਸਨ।