ਮਾਤਾ ਗੰਗਾ ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ਪੰਜਾਬ ਯੂਨੀਵਰਸਿਟੀ ਦੇ ਸਪੋਰਟਸ ਵਿਭਾਗ ਵੱਲੋਂ ਨਕਦ ਇਨਾਮ ਪ੍ਰਾਪਤ ਕੀਤਾ
ਰਵਿੰਦਰ ਸਿੰਘ ਢਿੱਲੋਂ
ਖੰਨਾ, 2 ਅਪ੍ਰੈਲ 2024 - ਐਡਵੋਕੇਟ ਹਰਜਿੰਦਰ ਸਿੰਘ ਜੀ ਧਾਮੀ ,ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ,ਸ਼੍ਰੀ ਅੰਮ੍ਰਿਤਸਰ ਸਾਹਿਬ ਦੀ ਰਹਿਨੁਮਾਈ ਹੇਠ ਚੱਲ ਰਹੇ ਮਾਤਾ ਗੰਗਾ ਖਾਲਸਾ ਕਾਲਜ ,ਮੰਜੀ ਸਾਹਿਬ ਕੋਟਾਂ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਡਾਇਰੈਕਟਰ ਫਿਜ਼ੀਕਲ ਐਜੂਕੇਸ਼ਨ ਐਂਡ ਸਪੋਰਟਸ ਵਿਭਾਗ ਵੱਲੋਂ ਮਿਤੀ 27-03-2024 ਨੂੰ ਖੇਡਾਂ ਵਿੱਚ ਮੱਲਾਂ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮ ਦਿੱਤੇ ਗਏ। ਜਿਸ ਵਿੱਚ ਮਾਤਾ ਗੰਗਾ ਖ਼ਾਲਸਾ ਕਾਲਜ ਦੇ ਬੀ.ਏ. ਭਾਗ ਦੂਜਾ ਦੇ ਹੋਣਹਾਰ ਵਿਦਿਆਰਥੀ ਗੁਰਕਰਨ ਸਿੰਘ ਜਿਸਨੇ ਖ਼ੇਲੋ ਇੰਡੀਆ ਵਿੱਚ ਸੋਨੇ ਦਾ ਤਮਗਾ ਪ੍ਰਾਪਤ ਕੀਤਾ ਸੀ, ਨੂੰ ਪੰਜਾਬ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਇਨਾਮ ਵੰਡ ਸਮਾਰੋਹ ਦੌਰਾਨ ਨਕਦ 37 ਹਜ਼ਾਰ ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਗਈ। ਕਾਲਜ ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਨੇ ਵਿਦਿਆਰਥੀ ਅਤੇ ਉਸਦੇ ਮਾਪਿਆਂ ਨੂੰ ਵਧਾਈ ਦਿੰਦਿਆ ਆਉਣ ਵਾਲੇ ਭਵਿੱਖ ਵਿੱਚ ਅਜਿਹੀਆਂ ਪ੍ਰਾਪਤੀਆਂ ਕਰਨ ਲਈ ਅਸ਼ੀਰਵਾਦ ਦਿੱਤਾ।