ਹਿਮਾਚਲ : ਓਲੰਪਿਕ ਜੇਤੂ ਨੂੰ 5 ਕਰੋੜ ਰੁਪਏ ਅਤੇ ਏਸ਼ਿਆਈ ਖੇਡਾਂ 'ਚ ਮੱਲਾਂ ਮਾਰਨ ਵਾਲੇ ਨੂੰ 4 ਕਰੋੜ ਮਿਲਣਗੇ
ਸ਼ਿਮਲਾ, 9 ਜੂਨ 2024 : ਹਿਮਾਚਲ ਪ੍ਰਦੇਸ਼ ਸਰਕਾਰ ਨੇ ਅਹਿਮ ਫ਼ੈਸਲਾ ਲਿਆ ਹੈ ਕਿ ਹੁਣ ਓਲੰਪਿਕ 'ਚ ਸੋਨ ਤਮਗਾ ਜਿੱਤਣ ਵਾਲੇ ਨੂੰ 5 ਕਰੋੜ ਰੁਪਏ ਅਤੇ ਏਸ਼ਿਆਈ ਖੇਡਾਂ 'ਚ 4 ਕਰੋੜ ਰੁਪਏ ਦਾ ਇਨਾਮ ਦਿੱਤਾ ਜਾਵੇਗਾ । ਇਹ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਤਮਗਾ ਜੇਤੂਆਂ ਲਈ ਇਨਾਮੀ ਰਾਸ਼ੀ ਵਿੱਚ ਮਹੱਤਵਪੂਰਨ ਵਾਧਾ।
ਫ਼ੈਸਲੇ ਅਨੁਸਾਰ ਓਲੰਪਿਕ, ਵਿੰਟਰ ਓਲੰਪਿਕ ਅਤੇ ਪੈਰਾਲੰਪਿਕ ਮੁਕਾਬਲਿਆਂ ਵਿੱਚ ਸੋਨ ਤਮਗਾ ਜਿੱਤਣ ਵਾਲੇ ਖਿਡਾਰੀਆਂ ਦੀ ਇਨਾਮੀ ਰਾਸ਼ੀ 3 ਕਰੋੜ ਰੁਪਏ ਤੋਂ ਵਧਾ ਕੇ 5 ਕਰੋੜ ਰੁਪਏ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਚਾਂਦੀ ਦਾ ਤਗਮਾ ਜੇਤੂਆਂ ਨੂੰ ਹੁਣ 2 ਕਰੋੜ ਦੀ ਬਜਾਏ 3 ਕਰੋੜ ਰੁਪਏ ਅਤੇ ਕਾਂਸੀ ਦਾ ਤਗਮਾ ਜੇਤੂ ਨੂੰ 1 ਕਰੋੜ ਦੀ ਬਜਾਏ 2 ਕਰੋੜ ਰੁਪਏ ਦਿੱਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਏਸ਼ਿਆਈ ਖੇਡਾਂ ਅਤੇ ਪੈਰਾ ਏਸ਼ੀਅਨ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਲਈ ਸੋਨ ਤਮਗਾ ਜੇਤੂਆਂ ਦੀ ਇਨਾਮੀ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 4 ਕਰੋੜ ਰੁਪਏ ਕਰ ਦਿੱਤੀ ਗਈ ਹੈ।