ਰੂਪਨਗਰ: ਜ਼ਿਲ੍ਹਾ ਪੱਧਰੀ ਗੱਤਕਾ ਟੂਰਨਾਮੈਂਟ ਪੂਰੀ ਸ਼ਾਨੋ ਸ਼ੌਕਤ ਨਾਲ ਸਮਾਪਤ
ਰੂਪਨਗਰ, 10 ਜੂਨ 2024: ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵੱਲੋਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਤੇ ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਵਿਖੇ ਵੱਖ-ਵੱਖ ਉਮਰ ਵਰਗ ਦੇ ਲੜਕੇ ਅਤੇ ਲੜਕੀਆਂ ਦੇ ਗੱਤਕਾ ਮੁਕਾਬਲੇ ਕਰਵਾਏ ਗਏ।
ਇਨ੍ਹਾਂ ਮੁਕਾਬਲਿਆਂ ਬਾਰੇ ਜਾਣਕਾਰੀ ਦਿੰਦਿਆਂ ਪ੍ਰਧਾਨ ਮਨਜੀਤ ਕੌਰ ਅਤੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਗਰੀਨ ਐਵੀਨਿਊ ਨੇ ਦੱਸਿਆ ਕਿ ਮੁਕਾਬਲਿਆ ਦੌਰਾਨ ਮੀਰੀ ਪੀਰੀ ਅਖਾੜਾ ਘਨੌਲੀ, ਬਾਬਾ ਸ਼ਾਦੀ ਸਿੰਘ ਗੱਤਕਾ ਅਖਾੜਾ ਚਮਕੌਰ ਸਾਹਿਬ, ਗੁਰੂ ਨਾਨਕ ਗੱਤਕਾ ਅਕੈਡਮੀ ਲੋਧੀ ਮਾਜਰਾ, ਗੁਰੂ ਤੇਗ ਬਹਾਦਰ ਸਾਹਿਬ ਗੱਤਕਾ ਅਖਾੜਾ ਭਰਤਗੜ੍ਹ, ਬਾਬਾ ਫਤਹਿ ਸਿੰਘ ਗੱਤਕਾ ਅਖਾੜਾ ਹੁਸੈਨਪੁਰ, ਬਾਬਾ ਸ਼ਾਦੀ ਸਿੰਘ ਗੱਤਕਾ ਅਖਾੜਾ ਟਿੱਬੀ ਸਾਹਿਬ, ਅਕਾਲ ਪੁਰਖ ਕੀ ਫ਼ੌਜ ਗੱਤਕਾ ਅਖਾੜਾ ਸਿੰਘ ਸਭਾ ਰੋਪੜ, ਬਾਬਾ ਜੀਵਨ ਸਿੰਘ ਗੱਤਕਾ ਅਖਾੜਾ ਮੋਰਿੰਡਾ, ਗਿਲਕੋ ਵੈਲੀ ਅਤੇ ਅਨੰਦਪੁਰ ਸਾਹਿਬ ਦੀਆ ਟੀਮਾਂ ਦੇ 150 ਤੋਂ ਵੱਧ ਖਿਡਾਰੀਆ ਨੇ ਭਾਗ ਲਿਆ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦੀ ਸ਼ੁਰੂਆਤ ਤੋਂ ਪਹਿਲਾਂ ਵਾਹਿਗੁਰੂ ਜੀ ਦਾ ਓਟ ਆਸਰਾ ਲੈਣ ਲਈ ਗੁਰਦੁਆਰਾ ਭੱਠਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਪਵਿੱਤਰ ਸਿੰਘ ਜੀ ਨੇ ਅਰਦਾਸ ਕੀਤੀ। ਇਨ੍ਹਾਂ ਮੁਕਾਬਲਿਆਂ ਨੂੰ ਪੂਰੀ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਲਈ ਐਨ.ਜੀ.ਏ.ਆਈ. ਦੇ ਚੀਫ ਕੋਚ ਯੋਗਰਾਜ ਸਿੰਘ ਆਪਣੀ ਸਮੁੱਚੀ ਟੀਮ ਜਿਸ ਵਿੱਚ ਸ਼ੈਰੀ ਸਿੰਘ ਭਾਂਬਰੀ, ਹਰਸਿਮਰਨ ਸਿੰਘ, ਸਨੇਹਾ, ਰਵਲੀਨ ਕੌਰ ਤੇ ਗੁਰਆਸ਼ੀਸ਼ ਸਿੰਘ ਸਮੇਤ ਪਹੁੰਚੇ ਹੋਏ ਸਨ। ਗੁਰਦੁਆਰਾ ਭੱਠਾ ਸਾਹਿਬ ਰੋਪੜ ਦੀ ਪ੍ਰਬੰਧਕੀ ਕਮੇਟੀ ਵੱਲੋਂ ਬੱਚਿਆਂ ਅਤੇ ਉਨ੍ਹਾਂ ਨਾਲ ਆਏ ਮਾਪਿਆਂ ਲਈ ਚਾਹ ਪਕੌੜੇ ਤੇ ਲੰਗਰ ਦੇ ਸ਼ਾਨਦਾਰ ਪ੍ਰਬੰਧ ਕੀਤੇ ਗਏ। ਬੱਲੇ ਬੱਲੇ ਫ਼ਿਲਮਜ਼ ਤੇ ਰਿਕਾਰਡਜ਼ ਦੇ ਤਜਿੰਦਰ ਚੋਪੜਾ ਨੇ ਵੀ ਗੱਤਕਾ ਮੁਕਾਬਲਿਆ ਵਿੱਚ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕੀਤੀ।
ਇਨ੍ਹਾਂ ਮੁਕਾਬਲਿਆ ਸਬੰਧੀ ਜਰਨਲ ਸਕੱਤਰ ਗੁਰਵਿੰਦਰ ਸਿੰਘ ਘਨੌਲੀ ਅਤੇ ਜਸਪ੍ਰੀਤ ਸਿੰਘ ਲੋਧੀ ਮਾਜਰਾ ਨੇ ਦੱਸਿਆ ਕਿ ਅੰਡਰ 14 ਲੜਕਿਆਂ ਦੇ ਮੁਕਾਬਲੇ ਵਿੱਚ ਸਿੰਗਲ ਸੋਟੀ ਵਿਅਕਤੀਗਤ ਵਿੱਚ ਰਾਜਵੀਰ ਸਿੰਘ ਹੁਸੈਨਪੁਰ ਪਹਿਲਾ ਸਥਾਨ ਅਤੇ ਲਵਪ੍ਰੀਤ ਸਿੰਘ ਲੋਦੀ ਮਾਜਰੇ ਨੇ ਦੂਜਾ ਸਥਾਨ ਹਾਸਿਲ ਕੀਤਾ ਫਰੀ ਸੋਟੀ ਵਿਅਕਤੀਗਤ ਮੁਕਾਬਲਿਆਂ ਵਿੱਚ ਅਜੀਤ ਸਿੰਘ ਮੋਰਿੰਡਾ ਨੇ ਪਹਿਲਾ ਸਥਾਨ ਜਸਪ੍ਰੀਤ ਸਿੰਘ ਘਨੌਲੀ ਨੇ ਦੂਜਾ ਸਥਾਨ ਹਾਸਲ ਕੀਤਾ। ਸਿੰਗਲ ਸੋਟੀ ਟੀਮ ਮੁਕਾਬਲੇ ਵਿਚ ਪਹਿਲਾ ਸਥਾਨ ਅਕਾਲ ਪੁਰਖ ਕੀ ਫੌਜ ਗਤਕਾ ਅਖਾੜਾ ਅਤੇ ਦੂਜਾ ਸਥਾਨ ਪਿੰਡ ਘਨੌਲੀ ਨੇ ਹਾਸਿਲ ਕੀਤਾ। ਫਰੀ ਸੋਟੀ ਟੀਮ ਮੁਕਾਬਲਿਆਂ ਵਿੱਚ ਅਕਾਲ ਪੁਰਖ ਕੀ ਫੌਜ, ਪਹਿਲਾ ਸਥਾਨ ਅਤੇ ਮੋਰਿੰਡਾ ਦੀ ਟੀਮ ਦੂਜਾ ਸਥਾਨ ਹਾਸਲ ਕਰਨ ਵਿੱਚ ਕਾਮਯਾਬ ਹੋਈ।
ਅੰਡਰ 17 ਲੜਕਿਆਂ ਦੇ ਮੁਕਾਬਲੇ ਦੇ ਵਿੱਚ ਸਿੰਗਲ ਸੋਟੀ ਵਿਅਕਤੀਗਤ ਹਰਜੋਤ ਸਿੰਘ ਮੋਰਿੰਡਾ ਨੇ ਪਹਿਲਾਂ ਸਥਾਨ ਜਸਪ੍ਰੀਤ ਸਿੰਘ ਗਿੱਲ ਨੇ ਦੂਜਾ ਸਥਾਨ ਹਾਸਿਲ ਕੀਤਾ। ਫਰੀ ਸੋਟੀ ਵਿਅਕਤੀਗਤ ਮੁਕਾਬਲੇ ਵਿੱਚ ਜਸਕਰਨ ਸਿੰਘ ਲੋਦੀ ਮਾਜਰਾ ਨੇ ਪਹਿਲਾ ਸਥਾਨ ਅਤੇ ਜਸਪ੍ਰੀਤ ਸਿੰਘ ਮੋਰਿੰਡਾ ਨੇ ਦੂਜਾ ਸਥਾਨ ਹਾਸਿਲ ਕੀਤਾ। ਸਿੰਗਲ ਛੁੱਟੀ ਟੀਮ ਵਿੱਚ ਮੋਰਿੰਡਾ ਨੇ ਪਹਿਲਾਂ ਸਥਾਨ ਅਤੇ ਘਨੌਲੀ ਨੇ ਦੂਜਾ ਸਥਾਨ ਹਾਸਿਲ ਕੀਤਾ। ਫਰੀ ਸੋਟੀ ਟੀਮ ਵਿੱਚ ਪਿੰਡ ਲੌਦੀ ਮਾਜਰਾ ਨੇ ਪਹਿਲਾ ਸਥਾਨ ਅਤੇ ਪਿੰਡ ਘਨੌਲੀ ਨੇ ਦੂਜਾ ਸਥਾਨ ਹਾਸਿਲ ਕੀਤਾ ।
ਅੰਡਰ 19 ਲੜਕਿਆਂ ਦੇ ਮੁਕਾਬਲੇ ਵਿੱਚ ਸਿੰਗਲ ਛੋਟੇ ਟੀਮ ਵਿੱਚ ਭਰਤਗੜ ਨੇ ਪਹਿਲਾ ਸਥਾਨ ਹਾਸਿਲ ਕੀਤਾ। ਅੰਡਰ 22 ਦੇ ਮੁਕਾਬਲਿਆਂ ਦੇ ਵਿੱਚ ਸਿੰਗਲ ਸੋਟੀ ਵਿਅਕਤੀਗਤ ਵਿੱਚ ਹਸਪ੍ਰੀਤ ਸਿੰਘ ਮੋਰਿੰਡਾ ਨੇ ਪਹਿਲਾ ਸਥਾਨ ਕਰਨਦੀਪ ਸਿੰਘ ਨੇ ਦੂਜਾ ਸਥਾਨ ਹਾਸਿਲ ਕੀਤਾ। ਫਰੀ ਸੋਟੀ ਵਿਅਕਤੀਗਤ ਮੁਕਾਬਲਿਆਂ ਵਿੱਚ ਜਸਪਾਲ ਸਿੰਘ ਨੇ ਪਹਿਲਾ ਸਥਾਨ ਅਤੇ ਜਸ਼ਨਪ੍ਰੀਤ ਸਿੰਘ ਨੇ ਦੂਜਾ ਸਥਾਨ ਹਾਸਿਲ ਕੀਤਾ। ਅੰਡਰ 25 ਲੜਕਿਆਂ ਦੇ ਮੁਕਾਬਲੇ ਵਿੱਚ ਫਰੀ ਸੋਟੀ ਵਿਅਕਤੀਗਤ ਵਿੱਚ ਰਿਸ਼ਬ ਨੇ ਪਹਿਲਾ ਸਥਾਨ ਹਾਸਿਲ ਕੀਤਾ।
ਲੜਕੀਆਂ ਦੇ ਹੋਏ ਮੁਕਾਬਲਿਆਂ ਵਿੱਚ ਅੰਡਰ 14 ਵਿੱਚ ਸਿੰਗਲ ਸੋਟੀ ਵਿਅਕਤੀਗਤ ਮੁਕਾਬਲਿਆਂ ਵਿੱਚ ਦਮਨ ਨੇ ਪਹਿਲਾ ਸਥਾਨ ਅਤੇ ਅਮਰਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ। ਫਰੀ ਸੋਟੀ ਵਿਅਕਤੀਗਤ ਮੁਕਾਬਲਿਆਂ ਵਿੱਚ ਹਿਮਾਨੀ ਨੇ ਪਹਿਲਾ ਸਥਾਨ ਹਾਸਿਲ ਕੀਤਾ। ਸਿੰਗਲ ਸੋਟੀ ਟੀਮ ਵਿੱਚ ਪਿੰਡ ਘਨੌਲੀ ਨੇ ਪਹਿਲਾਂ ਸਥਾਨ ਅਤੇ ਸਿੰਘ ਸਭਾ ਰੋਪੜ ਨੇ ਦੂਜਾ ਸਥਾਨ ਹਾਸਿਲ ਕੀਤਾ।
ਅੰਡਰ 17 ਲੜਕੀਆਂ ਦੇ ਮੁਕਾਬਲੇ ਵਿੱਚ ਸਿੰਗਲ ਸੋਟੀ ਵਿਅਕਤੀਗਤ ਵਿੱਚ ਮਨਕੀਰਤ ਕੌਰ ਅਕਾਲ ਅਕੈਡਮੀ ਨੇ ਪਹਿਲਾ ਸਥਾਨ ਜਪਨੀਤ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ। ਫਰੀ ਸੋਟੀ ਵਿਅਕਤੀਗਤ ਮੁਕਾਬਲਿਆਂ ਵਿੱਚ ਪਵਨੀਤ ਕੌਰ ਅਕਾਲ ਅਕੈਡਮੀ ਨੇ ਪਹਿਲਾ ਸਥਾਨ ਹਾਸਿਲ ਕੀਤਾ। ਸਿੰਗਲ ਸੋਟੀ ਟੀਮ ਵਿੱਚ ਲੋਦੀ ਮਾਜਰਾ ਦੀ ਟੀਮ ਅਵਲ ਰਹੀ। ਫਰੀ ਸੋਟੀ ਟੀਮ ਵਿੱਚ ਅਕਾਲ ਅਕੈਡਮੀ ਪਹਿਲੇ ਸਥਾਨ ਤੇ ਅਤੇ ਹੁਸੈਨਪੁਰ ਦੀ ਟੀਮ ਦੂਜੇ ਸਥਾਨ ਤੇ ਰਹੀ।
ਅੰਡਰ 19 ਲੜਕੀਆਂ ਦੇ ਮੁਕਾਬਲੇ ਵਿੱਚ ਸਿੰਗਲ ਸੋਟੀ ਵਿਅਕਤੀਗਤ ਗੁਰਨੀਤ ਕੌਰ ਅਕਾਲ ਅਕੈਡਮੀ ਨੇ ਪਹਿਲਾ ਸਥਾਨ ਅਤੇ ਹਰਪ੍ਰੀਤ ਕੌਰ ਲੋਦੀ ਮਾਜਰਾ ਨੇ ਦੂਜਾ ਸਥਾਨ ਹਾਸਿਲ ਕੀਤਾ। ਫਰੀ ਸੋਟੀ ਵਿਅਕਤੀਗਤ ਮੁਕਾਬਲਿਆਂ ਦੇ ਵਿੱਚ ਇਸ਼ਪ੍ਰੀਤ ਕੌਰ ਅਕਾਲ ਅਕੈਡਮੀ ਨੇ ਪਹਿਲਾ ਸਥਾਨ ਹਾਸਿਲ ਕੀਤਾ ।
ਅੰਡਰ 22 ਲੜਕੀਆਂ ਦੇ ਸਿੰਗਲ ਸੋਟੀ ਵਿਅਕਤੀਗਤ ਵਿੱਚ ਜਸਕੀਰਤ ਕੌਰ ਸਿੰਘ ਸਭਾ ਨੇ ਪਹਿਲਾ ਸਥਾਨ ਤੇ ਅੰਡਰ 25 ਵਿੱਚ ਲੜਕੀਆਂ ਦੇ ਸਿੰਗਲ ਸੋਟੀ ਵਿਅਕਤੀਗਤ ਵਿੱਚ ਸਰਬਜੀਤ ਕੌਰ ਸਿੰਘ ਸਭਾ ਨੇ ਪਹਿਲਾ ਸਥਾਨ ਅਤੇ ਫਰੀ ਸੋਟੀ ਵਿਅਕਤੀਗਤ ਮੁਕਾਬਲਿਆਂ ਵਿੱਚ ਅਨਮੋਲਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ।
ਗੱਤਕਾ ਟੂਰਨਾਮੈਂਟ ਵਿੱਚ ਧਰਮ ਪ੍ਰਚਾਰ ਵੈਲਫੇਅਰ ਸੁਸਾਇਟੀ ਘਨੌਲੀ ਦੇ ਚੇਅਰਮੈਨ ਗੁਰਮਖ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਤੋਂ ਇਲਾਵਾ ਜ਼ਿਲ੍ਹਾ ਲੋਕ ਸੰਪਰਕ ਅਫਸਰ ਕਰਨ ਮਹਿਤਾ, ਮੋਹਨਜੀਤ ਸਿੰਘ ਕਮਾਲਪੁਰ, ਰਣਜੀਤ ਸਿੰਘ ਗੁਡਵਿੱਲ, ਬਲਵਿੰਦਰ ਸਿੰਘ ਚਨੌਲੀ, ਬੰਤ ਸਿੰਘ, ਜਸਵੀਰ ਸਿੰਘ ਘਨੌਲੀ, ਰਜਿੰਦਰ ਸਿੰਘ ਘਨੌਲੀ ਵਿਸ਼ੇਸ਼ ਤੌਰ ਤੇ ਬੱਚਿਆਂ ਨੂੰ ਅਸ਼ੀਰਵਾਦ ਦੇਣ ਲਈ ਪਹੁੰਚੇ ਹੋਏ ਸਨ। ਆਏ ਹੋਏ ਮੁੱਖ ਮਹਿਮਾਨ ਵੱਲੋ ਜੇਤੂ ਬੱਚਿਆਂ ਨੂੰ ਸਰਟੀਫਿਕੇਟ ਤੇ ਤਗਮੇ ਅਤੇ ਮਹਿਮਾਨਾਂ ਨੂੰ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਗੁਰਵਿੰਦਰ ਸਿੰਘ ਰੂਪਨਗਰ, ਅੰਗਦਵੀਰ ਸਿੰਘ, ਰਵਿੰਦਰ ਸਿੰਘ, ਹਰਪ੍ਰੀਤ ਸਿੰਘ, ਗਗਨਪ੍ਰੀਤ ਸਿੰਘ,ਡਾ ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਜਗਜੀਤ ਨਗਰ, ਸੁਖਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ ਭਰਤਗੜ੍ਹ, ਗੁਰਪ੍ਰੀਤ ਸਿੰਘ ਭਰਤਗੜ੍ਹ,ਜਸਪ੍ਰੀਤ ਸਿੰਘ, ਕਮਲਪ੍ਰੀਤ ਸਿੰਘ,ਪਰਮਿੰਦਰ ਸਿੰਘ, ਮਨਪ੍ਰੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਖਿਡਾਰੀਆ ਦੇ ਮਾਪੇ ਹਾਜ਼ਰ ਸਨ।