ਬਲਾਕ ਪੱਧਰੀ ਖੇਡਾਂ ਦੀ ਹੋਈ ਸ਼ੁਰੂਆਤ, ਡਿਪਟੀ ਕਮਿਸ਼ਨਰ ਨੇ ਸਟੇਡੀਅਮ ਪਹੁੰਚ ਖਿਡਾਰੀਆਂ ਦੀ ਕੀਤੀ ਹੌਸਲਾ ਅਫਜਾਈ
- ਨਸ਼ਿਆਂ ਤੋਂ ਦੂਰ ਰਹਿ ਖੇਡਾਂ ਨਾਲ ਜੁੜਦਿਆਂ ਆਪਣਾ ਭਵਿੱਖ ਚਮਕਾਉਣ ਨੋਜਵਾਨ-ਡਿਪਟੀ ਕਮਿਸ਼ਨਰ
- ਪੰਜਾਬ ਸਰਕਾਰ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਦੇਣ ਲਈ ਕਰ ਰਹੀ ਸ਼ਲਾਘਾਯੋਗ ਉਪਰਾਲੇ
ਫਾਜ਼ਿਲ਼ਕਾ, 5 ਸਤੰਬਰ 2024 - ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕੀਤੀਆਂ ਗਈਆਂ ਸਨ ਜਿਸ ਦੇ ਸਾਰਥਕ ਸਿਟੇ ਮਿਲਣ ਉਪਰੰਤ ਸੂਬੇ ਅੰਦਰ ਤੀਸਰਾ ਸੀਜਨ ਆਰੰਭਿਆ ਗਿਆ ਹੈ ਜ਼ਿਸ ਤਹਿਤ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਜ਼ਿਲ੍ਹਾ ਫਾਜ਼ਿਲਕਾ ਅੰਦਰ ਹੋਈ ਹੈ। ਡਿਪਟੀ ਕਮਿਸ਼ਨਰ ਫਾਜਿਲਕਾ ਡਾ ਸੇਨੂ ਦੁੱਗਲ ਵੱਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਪਹੁੰਚ ਕੇ ਬਲਾਕ ਪੱਧਰੀ ਖੇਡਾਂ ਦੌਰਾਨ ਖਿਡਾਰੀਆਂ ਦੀ ਹੌਸਲਾਅਫਜਾਈ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੋਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਵੱਲ ਪਾਉਣ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਮਾੜੀ ਸੰਗਤ ਤੋਂ ਬਚਾਉਣ ਲਈ ਖੇਡਾਂ ਬਹੁਤ ਕਾਰਗਰ ਸਿੱਧ ਹੁੰਦੀਆਂ ਹਨ। ਉਨ੍ਹਾਂ ਮੈਦਾਨ ਵਿਚ ਉਤਰ ਕੇ ਖਿਡਾਰੀਆਂ ਨਾਲ ਗਲਬਾਤ ਕਰਦਿਆਂ ਉਨ੍ਹਾਂ ਅੰਦਰ ਜੋਸ਼ ਭਰਿਆ ਤੇ ਆਪਦੀ ਅਨਰਜੀ ਨੂੰ ਸਹੀ ਪਾਸੇ ਲਾਉਣ ਲਈ ਕਿਹਾ ਤਾਂ ਜੋ ਆਪਣੇ ਹੁਨਰ, ਆਪਣੀ ਸ਼ਰੀਰਕ ਸ਼ਕਤੀ ਦੀ ਸੁਯੋਗ ਵਰਤੋਂ ਕੀਤੀ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਸਾਡਾ ਭਵਿੱਖ ਹੈ ਤੇ ਸਾਡਾ ਭਵਿੱਖ ਚਮਕਦਾ ਹੋਣਾ ਚਾਹੀਦਾ ਹੈ। ਉਨ੍ਹਾਂ ਖਿਡਾਰੀਆਂ ਦੀ ਹੌਸਲਾਅਫਜਾਈ ਕਰਦਿਆਂ ਕਿਹਾ ਕਿ ਸਾਡੇ ਖਿਡਾਰੀ ਦੂਜਿਆਂ ਦੇਸ਼ਾਂ ਅੰਦਰ ਜਾ ਕੇ ਸਾਡਾ ਨਾਮ ਚਮਕਾ ਰਹੇ ਹਨ ਉਹ ਬਹੁਤ ਹੀ ਸ਼ਲਾਘਾਯੋਗ ਹੈ। ਮੌਜੂਦਾ ਖਿਡਾਰੀ ਸਾਡੀ ਆਉਣ ਵਾਲੀ ਹੋਰ ਨੌਜਵਾਨ ਪੀੜ੍ਹੀ ਲਈ ਪ੍ਰੇਰਣਾਸਰੋਤ ਹਨ, ਇਸ ਕਰਕੇ ਉਨ੍ਹਾਂ ਲਈ ਇਕ ਚੰਗੀ ਮਿਸਾਲ ਵਜੋਂ ਸਾਬਿਤ ਕਰਕੇ ਵਿਖਾਉਣਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬਲਾਕ ਪੱਧਰੀ ਖੇਡਾਂ ਜੋ ਕਿ 5 ਸਤੰਬਰ ਤੋਂ 10 ਸਤੰਬਰ ਤੱਕ ਕਰਵਾਈਆਂ ਜਾ ਰਹੀਆਂ ਹਨ, ਵਧੇਰੀ ਗਿਣਤੀ ਵਿਚ ਖਿਡਾਰੀਆਂ ਵੱਲ ਭਾਗ ਲਿਆ ਗਿਆ ਹੈ।
ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਰੁਪਿੰਦਰ ਸਿੰਘ ਬਰਾੜ, ਜਤਿੰਦਰ ਕੁਮਾਰ, ਅਰੁਨ ਕੁਮਾਰ ਆਦਿ ਹੋਰ ਮੌਜੂਦ ਸਨ।