ਪੀ.ਏ.ਯੂ. ਦੇ ਅੰਤਰ ਕਾਲਜ ਵਾਲੀਵਾਲ ਮੁਕਾਬਲੇ ਵਿਚ ਖੇਤੀਬਾੜੀ ਕਾਲਜ ਦੀ ਕੁੜੀਆਂ ਨੇ ਬਾਜੀ ਮਾਰੀ
ਲੁਧਿਆਣਾ 1 ਅਕਤੂਬਰ, 2024 - ਪੀ.ਏ.ਯੂ. ਵਿਖੇ ਕੁੜੀਆਂ ਦੀ ਵਾਲੀਵਾਲ ਦੇ ਅੰਤਰ ਕਾਲਜ ਮੁਕਾਬਲਿਆਂ ਵਿਚ ਖੇਤੀਬਾੜੀ ਕਾਲਜ ਦੀ ਟੀਮ ਜੇਤੂ ਰਹੀ| ਇਹ ਅੰਤਰ ਕਾਲਜ ਮੁਕਾਬਲਾ ਬੀਤੇ ਦਿਨੀਂ ਡਾਇਰੈਕਟੋਰੇਟ ਵਿਦਿਆਰਥੀ ਭਲਾਈ ਵੱਲੋਂ ਆਯੋਜਿਤ ਕੀਤਾ ਗਿਆ ਸੀ| ਖੇਤੀਬਾੜੀ ਕਾਲਜ ਦੀ ਟੀਮ ਨੇ ਆਪਣੇ ਸਾਰੇ ਲੀਗ ਮੈਚ ਜਿੱਤ ਕੇ ਇਸ ਟੂਰਨਾਮੈਂਟ ਦੇ ਜੇਤੂ ਹੋਣ ਦਾ ਮਾਣ ਹਾਸਲ ਕੀਤਾ| ਕਮਿਊਨਟੀ ਸਾਇੰਸ ਕਾਲਜ ਦੀ ਟੀਮ ਦੂਸਰੇ ਅਤੇ ਖੇਤੀ ਇੰਜਨੀਅਰਿੰਗ ਕਾਲਜ ਦੀ ਟੀਮ ਤੀਸਰੇ ਸਥਾਨ ਤੇ ਰਹੀ| ਪੀ.ਏ.ਯੂ. ਦੇ ਉੱਚ ਅਧਿਕਾਰੀਆਂ ਵਾਈਸ ਚਾਂਸਲਰ ਡਾ. ਸਤਿਬੀਰ ਸਿੰਗ ਗੋਸਲ, ਖੇਤੀਬਾੜੀ ਕਾਲਜ ਦੇ ਡੀਨ ਡਾ. ਚਰਨਜੀਤ ਸਿੰਗ ਔਲਖ, ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਜੌੜਾ, ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ, ਡਾ. ਪੀ ਐੱਸ ਸ਼ੇਰਾ ਅਤੇ ਡਾ. ਕੰਵਲਜੀਤ ਕੌਰ ਨੇ ਜੇਤੂ ਟੀਮ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ|