68ਵੀਆਂ ਅੰਤਰ ਜ਼ਿਲ੍ਹਾ ਹੈਂਡਬਾਲ ਸਕੂਲ ਖੇਡਾਂ ਸ਼ਾਨੋ ਸ਼ੌਕਤ ਨਾਲ ਸ਼ੁਰੂ
ਰੂਪਨਗਰ, 07 ਅਕਤੂਬਰ 2024: 68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਹੈਂਡਬਾਲ ਦੇ ਮੁਕਾਬਲੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋ ਗਏ ਹਨ।
ਇਹ ਮੁਕਾਬਲੇ 07 ਅਕਤੂਬਰ ਤੋਂ ਸ਼ੁਰੂ ਹੋ ਕੇ 11 ਅਕਤੂਬਰ ਤੱਕ ਚੱਲਣਗੇ, ਜਿਸ ਵਿੱਚ ਪਹਿਲਾਂ ਲੜਕਿਆਂ ਦੇ ਅਤੇ ਫਿਰ ਲੜਕੀਆਂ ਦੇ ਮੁਕਾਬਲੇ ਕਰਵਾਏ ਜਾਣਗੇ।
ਜ਼ਿਲ੍ਹਾ ਸਿੱਖਿਆ ਅਫਸਰ ਰੂਪਨਗਰ ਸ਼੍ਰੀ ਸੰਜੀਵ ਗੌਤਮ ਦੀ ਰਹਿਨੁਮਾਈ ਹੇਠ ਕਰਵਾਏ ਜਾ ਰਹੇ ਇਨ੍ਹਾਂ ਮੁਕਾਬਲਿਆਂ ਦੇ ਪਹਿਲੇ ਦਿਨ ਅੰਡਰ-14 ਉਮਰ ਵਰਗ ਦੇ ਲੜਕਿਆਂ ਦੇ ਮੁਕਾਬਲੇ ਕਰਵਾਏ ਗਏ। ਅੱਜ ਇਸ ਟੂਰਨਾਮੈਂਟ ਵਿੱਚ ਜ਼ਿਲ੍ਹਾ ਖੇਡ ਕੋਆਰਡੀਨੇਟਰ ਸ਼ਰਨਜੀਤ ਕੌਰ, ਹਰਬੰਸ ਸਿੰਘ ਕੰਧੋਲਾ ਅਤੇ ਪ੍ਰਿੰਸੀਪਲ ਖਾਲਸਾ ਸੀਨੀਅਰ ਸੈਕੈਂਡਰੀ ਸਕੂਲ ਰੂਪਨਗਰ ਕੁਲਵਿੰਦਰ ਸਿੰਘ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ।
ਪ੍ਰਿੰਸੀਪਲ ਸਕੂਲ ਆਫ ਐਮੀਨੈਂਸ ਸ੍ਰੀ ਚਮਕੌਰ ਸਾਹਿਬ ਕਮ ਜਨਰਲ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਰੂਪਨਗਰ ਜਗਤਾਰ ਸਿੰਘ ਲੌਂਗੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਲੜਕਿਆਂ ਦੀਆਂ ਕੁੱਲ 23 ਟੀਮਾਂ ਭਾਗ ਲੈ ਰਹੀਆਂ ਹਨ ਅਤੇ ਲਗਭਗ 368 ਖਿਡਾਰੀ ਹਿੱਸਾ ਲੈ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਸ ਟੂਰਨਾਮੈਂਟ ਦੇ ਪਹਿਲੇ ਦਿਨ ਕੁੱਲ 22 ਮੈਚ ਖੇਡੇ ਗਏ ਜਿਸ ਵਿੱਚ ਫਰੀਦਕੋਟ, ਬਰਨਾਲਾ, ਹੁਸ਼ਿਆਰਪੁਰ, ਲੁਧਿਆਣਾ, ਮੁਕਤਸਰ, ਫਿਰੋਜ਼ਪੁਰ, ਸੰਗਰੂਰ, ਸ਼੍ਰੀ ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਪਟਿਆਲਾ ਦੀਆਂ ਟੀਮਾਂ ਨੇ ਆਪਣੇ ਆਪਣੇ ਮੈਚ ਜਿੱਤੇ।
ਇਸ ਮੌਕੇ ਸੁਖਵਿੰਦਰ ਪਾਲ ਸਿੰਘ ਸੁੱਖੀ, ਹਰਪ੍ਰੀਤ ਸਿੰਘ ਲੌਂਗੀਆ, ਪੁਨੀਤ ਸਿੰਘ ਲਾਲੀ, ਮਨਜਿੰਦਰ ਸਿੰਘ, ਵਰਿੰਦਰ ਸਿੰਘ ਲੋਂਗੀਆ, ਸੰਦੀਪ ਭੱਟ, ਗਗਨਦੀਪ ਸਿੰਘ, ਵਿਨੀਤ ਭੱਲਾ, ਮਿਸ ਸਮ੍ਰਿਤੀ ਜ਼ਿਲਾ ਕੋਚ, ਦਵਿੰਦਰ ਸਿੰਘ, ਸਰਬਜੀਤ ਕੌਰ, ਗੁਰਮੀਤ ਕੌਰ, ਭੁਪਿੰਦਰ ਕੌਰ, ਗੁਰਤੇਜ ਸਿੰਘ, ਰਾਜਵੀਰ ਸਿੰਘ ਗੁਰਪਾਲ ਸਿੰਘ, ਨਿਰਮਲਜੀਤ ਸਿੰਘ, ਜਤਿੰਦਰ ਰਾਏ ਅਤੇ ਦਿਲਜੀਤ ਕੌਰ ਹਾਜ਼ਰ ਸਨ।