68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਤੈਰਾਕੀ ਮੁਕਾਬਲੇ 11 ਤੋਂ 14 ਨਵੰਬਰ ਤੱਕ
ਹਰਜਿੰਦਰ ਸਿੰਘ ਭੱਟੀ
- ਲੜਕੇ ਅਤੇ ਲੜਕੀਆਂ ਦੇ ਅੰਡਰ 14, 17 ਅਤੇ 19 ਸਾਲ ਉਮਰ ਵਰਗ ਦੇ ਮੁਕਾਬਲੇ ਮਲਟੀਪਰਪਜ਼ ਸਟੇਡੀਅਮ ਸੈਕਟਰ 63 ਵਿਖੇ ਹੋਣਗੇ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਨਵੰਬਰ, 2024: 68 ਮੀਆਂ ਅੰਤਰ ਜਿਲਾ ਸਕੂਲ ਖੇਡਾਂ ਦੇ ਰਾਜ ਪੱਧਰੀ ਤੈਰਾਕੀ ਮੁਕਾਬਲੇ ਮਿਤੀ 11 ਨਵੰਬਰ ਤੋਂ 14 ਨਵੰਬਰ ਤੱਕ ਮਲਟੀਪਰਪਜ਼ ਸਟੇਡੀਅਮ, ਸੈਕਟਰ 63, ਮੋਹਾਲੀ ਵਿਖੇ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਡਾ. ਗਿੰਨੀ ਦੁੱਗਲ ਨੇ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਲੜਕੇ ਅਤੇ ਲੜਕੀਆਂ ਦੇ 14, 17 ਅਤੇ 19 ਸਾਲ ਉਮਰ ਵਰਗ ਦੇ ਮੁਕਾਬਲੇ ਕਰਵਾਏ ਜਾਣਗੇ ਜਿਨ੍ਹਾਂ ਵਿੱਚ ਪੰਜਾਬ ਦੇ 23 ਜ਼ਿਲ੍ਹਿਆਂ ਤੋਂ 600 ਦੇ ਕਰੀਬ ਖਿਡਾਰੀ ਹਿੱਸਾ ਲੈ ਰਹੇ ਹਨ। ਉਹਨਾਂ ਦੱਸਿਆ ਕਿ ਇਹ ਖਿਡਾਰੀ ਮਿਤੀ 10 ਨਵੰਬਰ ਨੂੰ ਜ਼ਿਲ੍ਹੇ ਵਿੱਚ ਪੁੱਜ ਜਾਣਗੇ ਅਤੇ ਇਹਨਾਂ ਦੀ ਰਿਹਾਇਸ਼ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ।