ਹਰੀਸ਼ ਕਾਲੜਾ
- ਸਪੀਕਰ ਰਾਣਾ ਕੇ ਪੀ ਸਿੰਘ ਨੇ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਕੀਤਾ ਉਤਸਾਹਿਤ
ਸ੍ਰੀ ਅਨੰਦਪੁਰ ਸਾਹਿਬ, 26 ਨਵੰਬਰ 2020 - ਖੇਡਾਂ ਤੰਦਰੁਸਤ ਸ਼ਰੀਰ ਦੇ ਨਾਲ ਮਾਨਸਿਕ ਵਿਕਾਸ ਲਈ ਵੀ ਬੇਹੱਦ ਮਹੱਤਵਪੂਰਨ ਹਨ,ਨੋਜਵਾਨਾਂ ਨੂੰ ਖੇਡਾਂ ਵਿੱਚ ਉਤਸ਼ਾਹ ਨਾਲ ਭਾਗ ਲੈਣਾ ਚਾਹੀਦਾ ਹੈ।ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਨੇ ਅੱਜ ਮਹਾਰਾਜਾ ਰਣਜੀਤ ਸਿੰਘ ਯੁਥ ਸਪੋਰਟਸ ਕਲੱਬ ਰਾਮਪੁਰ ਵਲੋਂ ਅਯੋਜਨ ਵਾਲੀਬਾਲ ਟੂਰਨਾਮੈਂਟ ਵਿੱਚ ਭਾਗ ਲੈ ਰਹੇ ਖਿਡਾਰੀਆਂ ਨਾਲ ਜਾਣ ਪਹਿਚਾਣ ਕਰਨ ਮੋਕੇ ਕੀਤਾ। ਇਸ ਟੂਰਨਾਮੈਂਟ ਵਿੱਚ 23 ਨਾਮਵਰ ਟੀਮਾਂ ਨੇ ਭਾਗ ਲਿਆ।
ਰਾਣਾ ਕੇ ਪੀ ਸਿਘ ਨੇ ਇਸ ਮੋਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਖੇਡਾਂ ਨੌਜਵਾਨਾਂ ਨਸ਼ਿਆ ਤੋਂ ਦੂਰ ਰਹਿ ਕੇ ਸ਼ਰੀਰਕ ਤੰਦਰੁਸਤੀ, ਮਾਨਸਿਕ ਵਿਕਾਸ ਅਤੇ ਸਮੇਂ ਦੇ ਹਾਣੀ ਬਣਾਉਣ ਵਿੱਚ ਵੱਡਾ ਯੋਗਦਾਨ ਪਾਉਦੀਆਂ ਹਨ ਮੌਜੂਦਾ ਸਮੇਂ ਅਜਿਹੇ ਕਲੱਬ ਜਿਹਨਾਂ ਵਲੋਂ ਖੇਡ ਮੁਕਾਬਲੇ ਅਯੋਜਿਤ ਕਰਵਾਏ ਜਾ ਰਹੇ ਹਨ ਉਹ ਵਧਾਈ ਦੇ ਪਾਤਰ ਹਨ ਕਿਉਂਕਿ ਕਰੋਨਾ ਕਾਲ ਦੋਰਾਨ ਖੇਡ ਮੈਦਾਨਾਂ ਤੋਂ ਰੋਣਕਾਂ ਗਾਇਬ ਹੋ ਗਈਆਂ ਸਨ ਹੁਣ ਹਾਲਾਤ ਬਦਲ ਗਏ ਹਨ ਅਤੇ ਨੌਜਵਾਨ ਕੋਵਿਡ ਦੀਆਂ ਸਾਵਧਾਨੀਆਂ ਅਪਣਾ ਕੇ ਖੇਡਾਂ ਮੈਦਾਨਾ ਵਿੱਚ ਪਰਤ ਆਏ ਸਨ। ਉਹਨਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਵੀ ਖੇਡਾਂ ਪ੍ਰਤੀ ੌਜਵਾਨਾਂ ਨੂੰ ਉਤਸ਼ਾਹਿਤ ਕਰਦੇ ਸਨ ਅਤੇ ਅਸੀਂ ਉਹਨਾਂ ਦੀ ਪਰਮਪਰਾ ਅਤੇ ਦਰਸਾਏ ਮਾਰਗ ਤੇ ਚੱਲ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਖੇਡ ਮੈਦਾਨਾਂ ਦਾ ਨਿਰਮਾਣ, ਵਸਥਾਰ ਅਤੇ ਉਪਨ ਜੀਮ ਸਥਾਪਤ ਕਰਵਾਏ ਹਨ। ਖੇਡ ਕਲੱਬਾਂ ਨੂੰ ਉਤਸ਼ਾਹਿਤ ਕਰਨ ਲਈ ਗਰਾਟਾਂ ਵੀ ਦਿੱਤੀਆਂ ਜਾ ਰਹੀਆਂ ਹਨ।
ਰਾਣਾ ਕੇ ਪੀ ਸਿੰਘ ਨੇ ਕਿਹਾ ਕਿ ਅੱਜ ਅਸੀਂ ਇਸ ਪਿੰਡ ਵਿੱਚ ਆਏ ਹਨ ਅਤੇ ਇਸ ਪਿੰਡ ਦੇ ਵਿਕਾਸ ਲਈ ਜੋ ਵੀ ਕੰਮ ਉਹਨਾਂ ਦੇ ਧਿਆਨ ਵਿੱਚ ਲਿਆਦੇ ਗਏ ਹਨ ਉਹ ਸਾਰੇ ਜਲਦੀ ਮੁੰਕਮਲ ਕਰਵਾਏ ਜਾਣਗੇ ਉਹਨਾਂ ਕਿਹਾ ਕਿ ਪਿੰਡ ਵਿੱਚ ਰਹਿੰਦੇ ਵਿਕਾਸ ਕਾਰਜ ਪੂਰੇ ਕਰਨ ਲਈ ਅਸੀਂ ਪੂਰੀਤਰ੍ਹਾਂ ਵਚਨਬੱਧ ਹਾਂ ਅਤੇ ਕਲੱਬ ਨੂੰ ਇਕ ਲੱਖ ਰੁਪਏ ਦੀ ਗਰਾਟ ਦੇਣ ਦਾ ਐਲਾਨ ਕੀਤਾ।
ਇਸ ਮੋਕੇ ਜਿਲ੍ਹਾ ਯੌਜਨਾ ਕਮੇਟੀ ਦੇ ਚੇਅਰਮੈਨ ਰਮੇਸ਼ ਚੰਦਰ ਦੱਸਗੁਰਾਈ, ਪੀ ਆਰ ਟੀ ਸੀ ਦੇ ਡਾਇਰੈਕਟਰ ਕਮਲਦੇਵ ਜੋਸੀ, ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰੇਮ ਸਿੰਘ ਬਾਸੋਵਾਲ, ਰਾਮ ਸਿੰਘ ਰਾਣਾ, ਕਲੱਬ ਅਹੁੱਦੇਦਾਰ ਅਨਿਲ ਕੁਮਾਰ, ਅਨਿਲ ਸ਼ਰਮਾ, ਹਰਜੋਤ ਸਿੰਘ, ਜਸਪਾਲ ਸਿੰਘ, ਪ੍ਰਿੰਸ, ਸਾਬਕਾ ਸੰਮਤੀ ਮੈਂਬਰ ਰਤਨ ਚੰਦ, ਨਰੋਤਨ ਸਿੰਘ, ਕੁਲਦੀਪ ਸ਼ਰਮਾ ਅਤੇ ਪੱਤੇਵੰਤੇ ਖਿਡਾਰੀ ਅਤੇ ਇਲਾਕਾ ਵਾਸੀ ਹਾਜਰ ਸਨ।