ਹਰਬੰਸ ਸਿੰਘ ਨੇ ਐਸ.ਡੀ.ਐਮ. ਮੋਹਾਲੀ ਵਜੋਂ ਕਾਰਜਭਾਰ ਸੰਭਾਲਿਆ
ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ. ਨਗਰ, 28 ਜੁਲਾਈ 2021 - ਸਾਲ 2016 ਬੈਚ ਦੇ ਪੀ.ਸੀ.ਐਸ. ਅਧਿਕਾਰੀ ਹਰਬੰਸ ਸਿੰਘ ਨੇ ਅੱਜ ਸਬ ਡਿਵੀਜ਼ਨਲ ਮੈਜਿਸਟਰੇਟ (ਐਸ.ਡੀ.ਐਮ.) ਮੁਹਾਲੀ ਵਜੋਂ ਅਹੁਦਾ ਸੰਭਾਲਿਆ।
ਮੂਲ ਰੂਪ ਵਿੱਚ ਜ਼ਿਲ੍ਹਾ ਰੂਪਨਗਰ ਨਾਲ ਸਬੰਧਤ ਹਰਬੰਸ ਸਿੰਘ ਇਸ ਤੋਂ ਪਹਿਲਾਂ ਐਸ.ਡੀ.ਐਮ. ਖਰੜ ਦੇ ਅਹੁਦੇ ਉਤੇ ਤਾਇਨਾਤ ਸਨ ਅਤੇ ਉਨ੍ਹਾਂ ਦਾ ਹਾਲ ਹੀ ਵਿੱਚ ਮੁਹਾਲੀ ਵਿਖੇ ਤਬਾਦਲਾ ਹੋਇਆ ਹੈ। ਉਹ ਆਪਣੇ ਕਾਰਜਕਾਲ ਦੌਰਾਨ ਇਸ ਤੋਂ ਪਹਿਲਾਂ ਐਸ.ਡੀ.ਐਮ. ਗੜ੍ਹਸ਼ੰਕਰ ਅਤੇ ਐਸ.ਡੀ.ਐਮ. ਆਨੰਦਪੁਰ ਸਾਹਿਬ ਦੇ ਅਹੁਦੇ ਉਤੇ ਤਾਇਨਾਤ ਰਹੇ।
ਇਸ ਮੌਕੇ ਸ੍ਰੀ ਹਰਬੰਸ ਸਿੰਘ ਨੇ ਆਖਿਆ ਕਿ ਸਰਕਾਰੀ ਸਕੀਮਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਲਾਗੂ ਕਰਨ ਅਤੇ ਇਨ੍ਹਾਂ ਨੀਤੀਆਂ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਤਰਜੀਹ ਰਹੇਗੀ। ਉਨ੍ਹਾਂ ਕਿਹਾ ਕਿ ਮਿਲੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇਗੀ ਅਤੇ ਇਸ ਵਿੱਚ ਕਿਸੇ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ।