ਡਾ. ਸੰਦੀਪ ਕੁਮਾਰ ਗਰਗ ਆਈ ਪੀ ਐਸ ਨੇ ਮਾਨਸਾ ਦੇ ਐਸ ਐਸ ਪੀ ਵਜੋਂ ਅਹੁਦਾ ਸੰਭਾਲਿਆ
ਸੰਜੀਵ ਜਿੰਦਲ
ਮਾਨਸਾ, 15 ਅਕਤੂਬਰ 2021:ਜ਼ਿਲ੍ਹੇ ਅੰਦਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾਵੇਗਾ ਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਜ਼ਿਲ੍ਹੇ ਦਾ ਮਾਹੌਲ ਖ਼ਰਾਬ ਨਹੀਂ ਕਰਨ ਦਿੱਤਾ ਜਾਵੇਗਾ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ ਸੰਦੀਪ ਕੁਮਾਰ ਗਰਗ ਆਈਪੀਐਸ ਜਿਨ੍ਹਾਂ ਨੇ ਅੱਜ ਮਾਨਸਾ ਦੇ ਐੱਸਐੱਸਪੀ ਵਜੋਂ ਅਹੁਦਾ ਸੰਭਾਲਿਆ ਹੈ ਨੇ ਕੀਤਾ ।
ਉਨ੍ਹਾਂ ਕਿਹਾ ਕਿ ਸਾਫ਼ ਸੁਥਰਾ ,ਕੁਰੱਪਸ਼ਨ ਰਹਿਤ, ਪਾਰਦਰਸ਼ੀ ਪੁਲਿਸ ਪ੍ਰਸ਼ਾਸਨ ਮੁਹੱਈਆ ਕਰਵਾਉਣ ਵਿੱਚ ਉਹ ਕੋਈ ਕਸਰ ਨਹੀਂ ਛੱਡਣਗੇ ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਅਨੁਸਾਰ ਲੋਕਾਂ ਨੂੰ ਸਮਾਂਬੱਧ ਇਨਸਾਫ਼ ਦਿਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ ਤੇ ਗੈਰਕਾਨੂੰਨੀ ਕੰਮ ਕਰਨ ਵਾਲਿਆਂ ਨੂੰ ਨਹੀਂ ਬਖਸ਼ਿਆ ਜਾਵੇਗਾ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮਾਨਸਾ ਨੂੰ ਨਸ਼ਾਮੁਕਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ ।
ਐੱਸਐੱਸਪੀ ਡਾ. ਸੰਦੀਪ ਗਰਗ ਇਸ ਤੋਂ ਪਹਿਲਾਂ ਜ਼ਿਲ੍ਹਾ ਸੰਗਰੂਰ, ਜਲੰਧਰ ਅਤੇ ਪਟਿਆਲਾ ਵਿਖੇ ਬਤੌਰ ਐੱਸਐੱਸਪੀ ਸੇਵਾ ਨਿਭਾ ਚੁੱਕੇ ਹਨ ।ਉਨ੍ਹਾਂ ਕਿਹਾ ਕਿ ਮੈਂ ਮਾਨਸਾ ਨਿਵਾਸੀਆਂ ਤੋਂ ਵੀ ਉਮੀਦ ਕਰਦਾ ਹਾਂ ਕਿ ਉਹ ਮੈਨੂੰ ਭਰਪੂਰ ਸਹਿਯੋਗ ਦੇਣਗੇ ਤਾਂ ਕਿ ਉਨ੍ਹਾਂ ਦੇ ਸਹਿਯੋਗ ਨਾਲ ਪੂਰੇ ਜ਼ਿਲ੍ਹੇ ਵਿੱਚ ਅਮਨ ਅਤੇ ਸ਼ਾਂਤੀ ਨੂੰ ਕਾਇਮ ਰੱਖਿਆ ਜਾ ਸਕੇ ।
ਉਨ੍ਹਾਂ ਜ਼ਿਲ੍ਹੇ ਦੇ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਭ ਕੋਰੋਨਾ ਵੈਕਸੀਨ ਜ਼ਰੂਰ ਲਗਵਾਉਣ ਅਤੇ ਆਪਣੇ ਨੇੜਲਿਆਂ ਨੂੰ ਵੀ ਵੈਕਸੀਨ ਲਗਵਾਉਣ ਲਈ ਪ੍ਰੇਰਿਤ
ਕਰਨ ।
ਇਸ ਮੌਕੇ ਐਸਪੀ ਰਾਕੇਸ਼ ਕੁਮਾਰ, ਐਸਪੀ ਸਤਨਾਮ ਸਿੰਘ ਸਿੱਧੂ ਅਤੇ ਐਸਪੀ ਦਿਗਵਿਜੇ ਕਪਿਲ ਤੋਂ ਇਲਾਵਾ ਸਮੂਹ ਡੀਐਸਪੀਜ਼ ਮੌਜੂਦ ਸਨ।